ਕਣਕ ਦੀ ਖ਼ਰੀਦ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦਾ ਆਇਆ ਵੱਡਾ ਫ਼ੈਸਲਾ
ਨਵੀਂ ਦਿੱਲੀ- ਕਣਕ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੋਦੀ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਭਾਰਤ ਸਰਕਾਰ ਦਾ ਨਵਾਂ ਨਿਯਮ ਦੇਸ਼ ਭਰ 'ਚ ਕੱਲ੍ਹ ਪਹਿਲੀ ਅਪ੍ਰੈਲ ਤੋਂ ਲਾਗੂ ਹੋ ਜਾਵੇਗਾ। ਭਾਰਤ ਸਰਕਾਰ ਨੇ ਕਣਕ ਦੇ ਵਪਾਰੀਆਂ ਲਈ ਇਹ ਨਵਾਂ ਨਿਯਮ ਬਣਾਇਆ ਹੈ। ਇਸ ਤਹਿਤ ਪਹਿਲੀ ਅਪ੍ਰੈਲ 2025 ਤੋਂ ਕਣਕ ਉਦਯੋਗ ਤੇ ਵਪਾਰੀਆਂ ਨੂੰ ਹਰ ਹਫ਼ਤੇ ਇੱਕ ਪੋਰਟਲ 'ਤੇ ਆਪਣੇ ਸਟਾਕ ਬਾਰੇ ਜਾਣਕਾਰੀ ਦੇਣੀ ਪਵੇਗੀ।
ਦੱਸ ਦਈਏ ਕਿ ਭਾਰਤ ਸਰਕਾਰ ਨੇ ਇਹ ਕਦਮ ਖੁਰਾਕ ਸੁਰੱਖਿਆ ਬਣਾਈ ਰੱਖਣ ਤੇ ਅਣਉਚਿਤ ਕੀਮਤਾਂ ਵਿੱਚ ਵਾਧੇ ਨੂੰ ਰੋਕਣ ਲਈ ਚੁੱਕਿਆ ਹੈ। ਸਰਕਾਰ ਦਾ ਇਹ ਕਦਮ ਕਣਕ ਮਾਰਕਿਟ ਵਿੱਚ ਪਾਰਦਰਸ਼ਤਾ ਲਿਆਉਣ ਤੇ ਜਮ੍ਹਾਂਖੋਰੀ ਨੂੰ ਰੋਕਣ ਵਿੱਚ ਮਦਦ ਕਰੇਗਾ।
Read Also- ਪੰਜਾਬੀ ਸੰਗੀਤ ਜਗਤ 'ਚ ਮੱਚੀ ਤਰਥੱਲੀ
ਇਸ ਨਾਲ ਕਿਸਾਨਾਂ ਤੇ ਖਪਤਕਾਰਾਂ ਦੋਵਾਂ ਨੂੰ ਫਾਇਦਾ ਹੋਵੇਗਾ। ਦੇਖਣਯੋਗ ਹੈ ਕਿ ਇਹ ਨਵਾਂ ਨਿਯਮ ਕਿੰਨਾ ਪ੍ਰਭਾਵਸ਼ਾਲੀ ਸਿੱਧ ਹੁੰਦਾ ਹੈ। ਸਰਕਾਰ ਕੋਲ ਰਿਪੋਰਟਾਂ ਆਈਆਂ ਸੀ ਕਿ ਵਪਾਰੀ ਕਿਸਾਨਾਂ ਤੋਂ ਸਸਤੇ ਭਾਅ ਕਣਕ ਖਰੀਦ ਕੇ ਸਟੋਰ ਕਰ ਲੈਂਦੇ ਹਨ। ਕੁਝ ਸਮੇਂ ਬਾਅਦ ਉਹ ਜਾਣਬੁੱਝ ਕੇ ਸਪਲਾਈ ਘਟਾ ਦਿੰਦੇ ਹਨ ਜਿਸ ਨਾਲ ਰੇਟ ਵਧ ਜਾਂਦੇ ਹਨ।
ਭਾਰਤ ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿ ਹੁਣ, ਵਪਾਰੀਆਂ, ਥੋਕ ਵਿਕਰੇਤਾਵਾਂ, ਪ੍ਰਚੂਨ ਵਿਕਰੇਤਾਵਾਂ, ਵੱਡੀਆਂ ਚੇਨਾਂ ਦੇ ਪ੍ਰਚੂਨ ਵਿਕਰੇਤਾਵਾਂ ਤੇ ਪ੍ਰੋਸੈਸਰਾਂ ਨੂੰ 1 ਅਪ੍ਰੈਲ ਤੋਂ ਪੋਰਟਲ 'ਤੇ ਕਣਕ ਦੇ ਸਟਾਕ ਬਾਰੇ ਜਾਣਕਾਰੀ ਦੇਣੀ ਪਵੇਗੀ। ਇਹ ਨਵਾਂ ਆਰਡਰ ਆਉਣ ਤੱਕ ਜਾਰੀ ਰਹੇਗਾ।
ਹੈ। ਇਸ ਨਾਲ ਕੀਮਤਾਂ ਨੂੰ ਕਾਬੂ ਵਿੱਚ ਰੱਖਣ ਤੇ ਦੇਸ਼ ਵਿੱਚ ਕਣਕ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ। ਸਰਕਾਰ ਨੇ ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ ਵਰਗੇ ਕੁਝ ਰਾਜਾਂ ਵਿੱਚ ਕਣਕ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਇਹ ਰਾਜਸਥਾਨ, ਪੰਜਾਬ ਤੇ ਹਰਿਆਣਾ ਵਿੱਚ ਵੀ ਸ਼ੁਰੂ ਹੋਵੇਗਾ। ਸਰਕਾਰ ਦਾ ਕਹਿਣਾ ਹੈ ਕਿ ਉਹ ਕਣਕ ਦੇ ਭੰਡਾਰ 'ਤੇ ਨਜ਼ਰ ਰੱਖੇਗੀ ਤਾਂ ਜੋ ਕੋਈ ਵੀ ਕੀਮਤਾਂ ਨੂੰ ਗਲਤ ਢੰਗ ਨਾਲ ਨਾ ਵਧਾ ਸਕੇ। ਇਸ ਕਾਰਨ ਆਮ ਲੋਕਾਂ ਨੂੰ ਕਣਕ ਆਸਾਨੀ ਨਾਲ ਮਿਲ ਸਕੇਗੀ।