ਪੰਜਾਬ ਵਿੱਚ ਕਿਸਾਨ ਕਰਨਗੇ CM ਤੇ ਮੰਤਰੀਆਂ ਦੇ ਨਿਵਾਸ ਦਾ ਘਿਰਾਓ
ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ ‘ਤੇ 13 ਮਹੀਨਿਆਂ ਤੱਕ ਸੰਘਰਸ਼ ਕਰ ਚੁੱਕੇ ਕਿਸਾਨ ਮਜ਼ਦੂਰ ਮੋਰਚਾਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅੱਜ CM ਭਗਵੰਤ ਮਾਨ ਸਮੇਤ ਕਈ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨਗੇ।
ਬੀਤੇ ਦਿਨ ਦੁਪਹਿਰ KMM ਦੇ ਸੰਯੋਜਕ ਸਰਵਣ ਸਿੰਘ ਪੰਧੇਰ ਨੇ ਇਸ ਪ੍ਰਦਰਸ਼ਨ ਦੀ ਘੋਸ਼ਣਾ ਕਰਦੇ ਹੋਏ ਕਿਹਾ ਕਿ ਸਰਕਾਰ ਬਿਨਾਂ ਪ੍ਰਦਰਸ਼ਨ ਤੋਂ ਕਦੇ ਕੋਈ ਕੰਮ ਨਹੀਂ ਕਰਦੀ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਲੰਮੇ ਸਮੇਂ ਤੋਂ ਸਰਕਾਰ ਅੱਗੇ ਮੰਗਾਂ ਰੱਖ ਰਹੇ ਹਨ ਜਿਨ੍ਹਾਂ ਨੂੰ ਮੰਨਣ ਲਈ ਸਰਕਾਰ ਤਿਆਰ ਨਹੀਂ ਹੋ ਰਹੀ। ਹੁਣ SKM (ਗੈਰ-ਰਾਜਨੀਤਿਕ) ਨਾਲ ਆਨਲਾਈਨ ਮੀਟਿੰਗ ਕੀਤੀ। ਜਿਸ ‘ਚ SKM (ਗੈਰ-ਰਾਜਨੀਤਿਕ) ਨੇ ਵੀ ਸਾਥ ਦੇਣ ਦਾ ਫੈਸਲਾ ਲਿਆ।
19 ਮਾਰਚ ਨੂੰ ਪੰਜਾਬ ਪੁਲਿਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲੈਕੇ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਖਾਲੀ ਕਰਵਾ ਦਿੱਤਾ ਸੀ। ਜਿਸ ਤੋਂ ਬਾਅਦ ਦੋਵੇਂ ਬਾਰਡਰਾਂ ‘ਤੇ ਵਾਹਨਾਂ ਦੀ ਆਵਾਜਾਈ ਸ਼ੁਰੂ ਹੋ ਗਈ। ਸਰਵਣ ਸਿੰਘ ਪੰਧੇਰ ਨੂੰ ਪੁਲਿਸ ਰਿਹਾਅ ਕਰ ਚੁੱਕੀ ਹੈ ਪਰ ਇਸ ਦੇ ਨਾਲ ਹੀ ਭੁੱਖ-ਹੜਤਾਲ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਪਟਿਆਲਾ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮਰਨ ਵਰਤ ਉੱਤੇ ਬੈਠਣ ਕਾਰਨ ਡੱਲੇਵਾਲ ਦੀ ਸਿਹਤ ਵੀ ਲਗਾਤਰ ਵਿਗੜਦੀ ਦੇਖੀ ਜਾ ਰਹੀ ਹੈ।
Read Also- ਕਣਕ ਦੀ ਖ਼ਰੀਦ ਦੇ ਆਗਾਜ਼ ਤੋਂ ਪਹਿਲਾਂ 1864 ਮੰਡੀਆਂ ਤੇ ਖ਼ਰੀਦ ਕੇਂਦਰਾਂ ’ਚ ਕੀਤੇ ਗਏ ਪੁਖ਼ਤਾ ਪ੍ਰਬੰਧ
13 ਫਰਵਰੀ 2024 ਨੂੰ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਸੀ। ਹਰਿਆਣਾ ਪੁਲਿਸ ਨੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਬੈਰੀਕੇਡ ਲਗਾ ਕੇ ਰਸਤਾ ਬੰਦ ਕਰ ਦਿੱਤਾ। ਕਿਸਾਨਾਂ ਨੇ 4 ਵਾਰ ਦਿੱਲੀ ਵੱਲ ਵਧਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਆਂਸੂ ਗੈਸ ਦੇ ਗੋਲਿਆਂ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। 21 ਫਰਵਰੀ 2024 ਨੂੰ ਖਨੌਰੀ ਬਾਰਡਰ ‘ਤੇ ਪੁਲਿਸ ਤੇ ਕਿਸਾਨਾਂ ਵਿਚਾਲੇ ਟਕਰਾਵ ਹੋਇਆ, ਜਿਸ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ। ਜਿਸ ਲਈ ਵੀ ਕਿਸਾਨ ਸਰਕਾਰ ਤੋਂ ਇਨਸਾਫ਼ ਅਤੇ ਮੁਆਵਜ਼ੇ ਦੀ ਮੰਗ ਕਰਦੇ ਰਹੇ ਹਨ।
ਕਿਸਾਨਾਂ ਦੀ ਮੁੱਖ ਮੰਗਾਂ
- 20 ਮਾਰਚ ਨੂੰ ਸ਼ੰਭੂ ਬਾਰਡਰ ‘ਤੇ ਕਿਸਾਨ ਆਗੂ ਬਲਵੰਤ ਸਿੰਘ ਬਹਿਰਾਮਕੇ ‘ਤੇ ਹਮਲਾ ਕਰਨ ਵਾਲੇ ਸ਼ੰਭੂ ਦੇ SHO ਰਣਜੀਤ ਸਿੰਘ ਨੂੰ ਨੌਕਰੀ ਤੋਂ ਕੱਢਿਆ ਜਾਵੇ।
- ਪੁਲਿਸ ਵੱਲੋਂ ਕਿਸਾਨ ਮੋਰਚਿਆਂ ‘ਤੇ ਲਾਠੀਚਾਰਜ ਤੇ ਹਿੰਸਾ ਵਿੱਚ ਜ਼ਖਮੀ ਕਿਸਾਨਾਂ ਦੀ ਭਰਪਾਈ ਕੀਤੀ ਜਾਵੇ।
- ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਹੋਈ ਚੋਰੀ ਅਤੇ ਲੁੱਟਮਾਰ ਦੀਆਂ ਘਟਨਾਵਾਂ ਵਿੱਚ ਸ਼ਾਮਲ ਅਣਪਛਾਤੇ ਅਨਸਰਾਂ ‘ਤੇ ਤੁਰੰਤ ਕੇਸ ਦਰਜ ਕੀਤਾ ਜਾਵੇ।
- 19 ਮਾਰਚ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪੁਲਿਸ ਕਾਰਵਾਈ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ।
- MSP ‘ਤੇ ਗਾਰੰਟੀ ਕਾਨੂੰਨ ਸਮੇਤ ਹੋਰ ਮੰਗਾਂ ਦਾ ਜਲਦ ਹੱਲ ਕੀਤਾ ਜਾਵੇ।
- ਟਰੈਕਟਰ-ਟਰਾਲੀਆਂ ਅਤੇ ਹੋਰ ਸਮਾਨ ਦੀ ਚੋਰੀ ਦੀ ਸਾਜ਼ਿਸ ਸ਼ਾਮਿਲ ਵਿਧਾਇਕ ਗੁਰਲਾਲ ਘਨੌਰ ਦੀ ਵਿਧਾਨ ਸਭਾ ਮੈਂਬਰਸ਼ਿਪ ਖਤਮ ਕੀਤੀ ਜਾਏ।