ਸਰਕਾਰ ਨੇ ਝੋਨੇ ਦੀਆਂ ਦੋ ਕਿਸਮਾਂ 'ਤੇ ਲਗਾਈ ਪਬੰਦੀ
By Nirpakh News
On
ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋ ਪੱਕਣ ਵਿਚ ਵੱਧ ਸਮਾਂ ਲੈਣ ਵਾਲੀ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਕਰਨ ਤੇ ਲਗਾਈ ਪਾਬੰਦੀ ਕਾਰਨ ਕੋਈ ਵੀ ਬੀਜ ਵਿਕ੍ਰੇਤਾ ਗੈਰ ਪਰਮਾਣਤ ਕਿਸਮਾਂ ਦੇ ਬੀਜ ਦੀ ਵਿਕਰੀ ਨਾਂ ਕਰਨ ,ਜੇਕਰ ਕੋਈ ਵੀ ਬੀਜ ਵਿਕਰੇਤਾ ਪਾਬੰਦੀਸ਼ੁਦਾ ਕਿਸਮਾਂ ਦੀ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਰਵਾਈ ਕੀਤੀ ਜਾਵੇਗੀ ਜਦਕਿ ਕਿਸਾਨਾ ਨੂੰ ਘੱਟ ਸਮੇ ਵਿੱਚ ਪੱਕਣ ਵਾਲੀਆ ਝੋਨੇ ਦੀਆ ਕਿਸਮਾ ਨੂੰ ਤਰਜੀਹ ਦੇਣ ਲਈ ਜਾਗਰੂਕ ਕੀਤਾ ਜਾਵੇੇਗਾ ।