Wednesday, January 15, 2025

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼

Date:

ਅੰਮ੍ਰਿਤਸਰ, 5 ਅਗਸਤ:—  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰ ਰਾਣਾ ਦਿਆਲ ਨਾਲ ਸਬੰਧਤ ਇੱਕ ਕਾਰਕੁੰਨ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਰਾਜਵੰਤ ਸਿੰਘ ਉਰਫ ਰਾਜੂ ਵਾਸੀ ਪਿੰਡ ਅਟਲਗੜ੍ਹ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਕਤ ਦੇ ਕਬਜ਼ੇ ’ਚੋਂ ਦੋ ਮੈਗਜ਼ੀਨਾਂ ਸਮੇਤ ਦੋ ਆਧੁਨਿਕ 9 ਐਮਐਮ ਗਲੌਕ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਸਦਾ ਮੋਟਰਸਾਈਕਲ ਸੀਟੀ-100 (ਪੀਬੀ02 ਏਐਲ 7481), ਜਿਸ ’ਤੇ ਉਹ ਖੇਪ ਦੀ ਡਿਲਿਵਰੀ ਕਰਨ ਜਾ ਰਿਹਾ ਸੀ, ਵੀ ਜ਼ਬਤ ਕੀਤਾ ਹੈ।

  ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਰਾਂ ਤੋਂ ਇਤਲਾਹ ਮਿਲੀ ਸੀ ਕਿ ਰਾਜਵੰਤ ਸਿੰਘ ਰਾਜੂ ਨੇ ਹਾਲ ਹੀ ਵਿੱਚ ਤਸਕਰੀ ਕੀਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਅਟਾਰੀ-ਅੰਮ੍ਰਿਤਸਰ ਰੋਡ ਦੇ ਖੁਰਮਣੀਆਂ ਮੋੜ ਨੇੜੇ ਇੱਕ ਪਾਰਟੀ ਨੂੰ ਇਸ ਖੇਪ ਦੀ ਡਿਲਵਰੀ  ਦੇਣ ਜਾ ਰਿਹਾ ਹੈ। ਪ੍ਰਾਪਤ Çੲਤਲਾਹ   ’ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ, ਐਸ.ਐਸ.ਓ.ਸੀ. ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਯੋਜਨਾਬੱਧ ਢੰਗ ਨਾਲ ਨਿਰਧਾਰਤ ਖੇਤਰ ਦੀ ਘੇਰਾਬੰਦੀ ਕੀਤੀ ਅਤੇ ਮੁਲਜ਼ਮ ਰਾਜਵੰਤ ਰਾਜੂ ਨੂੰ ਹਥਿਆਰਾਂ ਦੀ ਖੇਪ ਸਣੇ ਕਾਬੂ ਕਰ ਲਿਆ।

  ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿ ਅਧਾਰਤ ਤਸਕਰ ਰਾਣਾ ਦਿਆਲ ਦੇ ਸਿੱਧੇ ਸੰਪਰਕ ਵਿੱਚ ਸੀ, ਜੋ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਵੱਡੀ ਖੇਪਾਂ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਭਾਰਤੀ ਖੇਤਰ ਵਿੱਚ ਪਹੁੰਚਾਉਂਦਾ ਹੈ।

  ਉਨ੍ਹਾਂ ਕਿਹਾ ਕਿ ਮੁਲਜ਼ਮਾਂ ਵੱਲੋਂ ਕੀਤੀਆਂ ਗਈਆਂ ਤਸਕਰੀ ਸਬੰਧੀ ਪਿਛਲੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

  ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਪਤਾ ਲੱਗਾ ਹੈ ਕਿ ਰਾਜਵੰਤ ਸਿੰਘ ਪਿਛਲੇ ਕਾਫੀ ਸਮੇਂ ਤੋਂ ਪਾਕਿ ਤਸਕਰ ਰਾਣਾ ਦਿਆਲ ਵੱਲੋਂ ਭੇਜੇ ਗਏ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤਸਕਰੀ ਕੀਤੇ ਹਥਿਆਰ ਸਥਾਨਕ ਖਰੀਦਦਾਰਾਂ ਨੂੰ ਵੇਚਣ ਲਈ ਮੰਗਵਾਏ ਗਏ ਸਨ।

  ਇਸ ਸਬੰਧੀ  ਐਫਆਈਆਰ ਨੰਬਰ 46 ਮਿਤੀ 04.08.2024 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25 ਅਤੇ 29, ਅਸਲਾ ਐਕਟ ਦੀ ਧਾਰਾ 25, ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 61 (2) ਤਹਿਤ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਰਿਮਾਂਡ ਹਾਸਲ ਕਰਨ ਲਈ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...