Saturday, January 25, 2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-2-2024

Date:

Ajj Da Hukamnama

ਸਲੋਕੁ ਮਃ ੩ ॥
ਸਤਿਗੁਰਿ ਮਿਲਿਐ ਭੁਖ ਗਈ ਭੇਖੀ* ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥
ਮਃ ੩ ॥
ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥ ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥ ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥ ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ ॥ ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥ ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥ ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ ॥ ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥੨॥

ਪਉੜੀ ॥
ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥ ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥ ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥ ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥ ਤਿਸੁ ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥੪॥(ਅਰਥ / ਵਿਆਖਿਆ)
(ਅੰਗ 586 – ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਮਰਦਾਸ ਜੀ / ਰਾਗ ਵਡਹੰਸ / ਵਡਹੰਸ ਕੀ ਵਾਰ (ਮ: ੪))

ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; (ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ । ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ, ਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ); ਪਰ ਮਨ ਦੇ ਹਠ ਦੇ ਆਸਰੇ (ਭਿੱਖਿਆ) ਮੰਗਿਆਂ (ਦੋਹੀਂ ਧਿਰੀਂ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ । ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ । ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨ, ਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੁੰਦੀ ਹੈ; ਪਰ, ਜੋ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ । ਪਿਛਲੇ ਕੀਤੇ ਕਰਮਾਂ (ਦੇ ਸੰਸਕਾਰਾਂ ਅਨੁਸਾਰ) ਦੀ ਕਾਰ ਕਮਾਉਣੀ ਪੈਂਦੀ ਹੈ । ਇਸ ਬਾਰੇ ਕੁਝ ਹੋਰ ਕੀ ਆਖਿਆ ਜਾ ਸਕਦਾ? ਹੇ ਨਾਨਕ! ਜੋ ਜੀਵ ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ, ਕਿਉਂਕਿ, ਹੇ ਪ੍ਰਭੂ! ਤੂੰ ਉਹਨਾਂ ਦੀ ਇੱਜ਼ਤ ਥਾਂਇ ਪਾਉਂਦਾ ਹੈ (ਭਾਵ, ਲਾਜ ਰੱਖਦਾ ਹੈਂ) ॥੧॥

ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਸਦਾ ਸੁਖ ਮਿਲਦਾ ਹੈ, ਤੇ ਜਮਣ-ਮਰਨ ਦੇ ਸਾਰੇ ਦੁਖ ਦੂਰ ਹੋ ਜਾਂਦੇ ਹਨ, ਤੇ ਚਿੰਤਾ ਉੱਕਾ ਹੀ ਨਹੀਂ ਰਹਿੰਦੀ (ਕਿਉਂਕਿ) ਚਿੰਤਾ ਤੋਂ ਰਹਿਤ ਪ੍ਰਭੂ ਮਨ ਵਿਚ ਆ ਵੱਸਦਾ ਹੈ । ਸਤਿਗੁਰੂ ਨੇ ਇਸ ਸਮਝ ਬਖ਼ਸ਼ੀ ਹੈ ਕਿ ਮਨੁੱਖ ਦੇ ਅੰਦਰ ਹੀ ਗਿਆਨ (-ਰੂਪ) ਤੀਰਥ ਹੈ । ਜੋ ਨਾਮ-ਅੰਮ੍ਰਿਤ ਦੇ ਸਰੋਵਰ ਵਿਚ ਤੀਰਥ ਨ੍ਹਾਉਂਦਾ ਹੈ ਉਸ ਦੀ (ਮਨ ਦੇ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ ਤੇ ਮਨ ਪਵਿਤ੍ਰ ਹੋ ਜਾਂਦਾ ਹੈ । ਸਤਿਗੁਰੂ ਦੇ ਸੱਚੇ ਸ਼ਬਦ ਦੀ ਬਰਕਤਿ ਨਾਲ ਸਹਿਜੇ ਹੀ ਸਤਸੰਗੀਆਂ ਨੂੰ ਸਤਸੰਗੀ ਆ ਮਿਲਦੇ ਹਨ, ਹਿਰਦੇ-ਰੂਪ ਘਰ ਵਿਚ ਉਹਨਾਂ ਨੂੰ (ਪ੍ਰਭੂ-ਸਿਮਰਨ ਰੂਪ) ਆਹਰ ਮਿਲ ਜਾਂਦਾ ਹੈ ਤੇ ਪ੍ਰਭੂ ਵਿਚ ਬਿਰਤੀ ਜੁੜ ਜਾਂਦੀ ਹੈ । ਪਰ, ਪਖੰਡ ਕੀਤਿਆਂ ਮੌਤ ਦਾ ਸਹਮ ਨਹੀਂ ਛੱਡਦਾ, (ਪਖੰਡ ਦੀ) ਇੱਜ਼ਤ ਮਿਟਾ ਕੇ ਮੌਤ ਇਸ ਨੂੰ ਲੈ ਤੁਰਦੀ ਹੈ । ਹੇ ਨਾਨਕ! ਜੋ ਮਨੁੱਖ ਨਾਮ ਵਿਚ ਰੰਗੇ ਹੋਏ ਹਨ ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੇ ਚਰਨਾਂ) ਵਿਚ ਸੁਰਤ ਜੋੜ ਕੇ (ਇਸ ਸਹਮ ਤੋਂ) ਬਚ ਜਾਂਦੇ ਹਨ ॥੨॥
(ਗੁਰੂ ਰਾਮਦਾਸ ਜੀ / ਰਾਗ ਵਡਹੰਸ / ਵਡਹੰਸ ਕੀ ਵਾਰ (ਮ: ੪))

ਉਸ ਸਤਸੰਗ ਵਿਚ ਜਾ ਕੇ ਬੈਠੋ, ਜਿਥੇ ਪ੍ਰਭੂ ਦੇ ਨਾਮ ਦੀ ਵਿਚਾਰ ਹੁੰਦੀ ਹੈ, (ਉਥੇ ਜਾ ਕੇ) ਮਨ ਟਿਕਾ ਕੇ ਹਰੀ ਦਾ ਨਾਮ ਜਪੋ, ਤਾਂ ਜੋ ਨਾਮ-ਤੱਤ ਖੁੱਸ ਨਾਹ ਜਾਏ । ਸਦਾ ਦਿਨ ਰਾਤ ਹਰੀ ਦਾ ਨਾਮ ਜਪੋ, ਇਹ ਨਾਮ-ਰੂਪ ਢੋਆ ਲੈ ਕੇ ਹੀ ਪ੍ਰਭੂ ਦੀ ਹਜ਼ੂਰੀ ਵਿਚ ਅੱਪੜੀਦਾ ਹੈ । ਪਰ, ਉਸੇ ਮਨੁੱਖ ਨੂੰ ਪੂਰਾ ਗੁਰੂ ਲੱਭਦਾ ਹੈ, ਜਿਸ ਦੇ ਮੱਥੇ ਉਤੇ ਧੁਰੋਂ (ਭਲੇ ਕਰਮਾਂ ਦੇ ਸੰਸਕਾਰਾਂ ਦਾ ਲੇਖ) ਲਿਖਿਆ ਹੋਇਆ ਹੈ । ਸਾਰੇ ਉਸ ਗੁਰੂ ਨੂੰ ਸਿਰ ਨਿਵਾਓ ਜੋ ਸਦਾ ਪ੍ਰਭੂ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਕਰਦਾ ਹੈ ॥੪॥

Ajj Da Hukamnama

Share post:

Subscribe

spot_imgspot_img

Popular

More like this
Related

ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਮਾਨਸਾ, 24 ਜਨਵਰੀ :ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ...

ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ, 24 ਜਨਵਰੀ:           ਸਰਹੱਦੀ ਕਸਬਾ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ ਵਿਕਸਤ ਸ਼ਹਿਰਾਂ ਵਾਂਗ ਹਰ ਸਹੂਲਤਾਂ ਨਾਲ ਲੈਸ ਹੋਵੇਗਾ। ਉਕਤ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ  ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ  ਮੀਟਿੰਗ ਕਰਦੇ ਹੋਏ ਕੀਤਾ। ਉਨ੍ਹਾਂ  ਦੱਸਿਆ ਕਿ ਸ਼ਹਿਰ ਵਿੱਚ ਸੜਕਾਂ ਦਾ ਨਿਰਮਾਣ, ਸਟਰੀਟ ਲਾਈਟਾਂ, ਸੁਰੱਖਿਆ ਲਈ ਸੀ:ਸੀ:ਟੀ:ਵੀ ਕੈਮਰੇ ਅਤੇ ਗਲੀਆਂ ਆਦਿ ਨਿਰਮਾਣ ਕੰਮ ਤੇਜੀ ਨਾਲ ਹੋ ਰਹੇ ਹਨ ਅਤੇ ਭਵਿੱਖ ਵਿੱਚ ਸ਼ਹਿਰ ਵਾਸੀਆਂ ਦੀ ਰਾਏ ਅਨੁਸਾਰ ਕੰਮ ਕੀਤਾ ਜਾਵੇਗਾ।           ਸ੍ਰ ਧਾਲੀਵਾਲ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱ ਸ਼ਰਾਰਤੀ ਅਨਸਰਾਂ ਤੇ ਤਿੱਖੀ ਨਜਰ ਰੱਖੀ ਜਾਵੇ ਅਤੇ ਲੁੱਟ ਖੋਹ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ। ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਬਿਜਲੀਆਂ ਦੀ ਢਿੱਲੀਆਂ ਤਾਰਾਂ ਦੀ ਮੁਰੰਮਤ ਹੁਣ ਤੋਂ ਸ਼ੁਰੂ ਕਰ ਦਿੱਤੀ ਜਾਵੇ। ਉਨ੍ਹਾ  ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ।           ਸ੍ਰ ਧਾਲੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਸਰਹੱਦੀ ਸ਼ਹਿਰ ਕਦੇ ਵੀ ਸਾਰ ਨਹੀਂ ਲਈ ਜਿਸ ਕਾਰਨ ਇਹ ਸ਼ਹਿਰ ਬਾਕੀ ਪੰਜਾਬ ਨਾਲੋਂ ਬਹੁਤ ਪੱਛੜ ਗਿਆ ਸੀ। ਉਨ੍ਹਾ  ਕਿਹਾ ਕਿ ਸੂਬੇ ਵਿੱਚ ਜਦੋਂ ਦੀ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਹੌਂਦ ਵਿੱਚ ਆਈ ਹੈ ਉਦੋਂ ਤੋਂ ਇਸ ਸ਼ਹਿਰ ਦਾ ਵਿਕਾਸ ਤੇਜੀ ਨਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਸਹਿਰ ਲਈ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਹਨ ਜਿਸ ਨਾਲ ਅਜਨਾਲਾ ਦੇ ਚਾਰ ਚੁਫੇਰੇ ਸੜਕਾਂ ਦਾ ਨਵਾਂ ਜਾਲ ਵਿਛ ਗਿਆ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ਸ਼ਹਿਰ ਵਾਸੀਆਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।           ਇਸ ਮੌਕੇ ਸ੍ਰ ਖੁਸ਼ਪਾਲ ਸਿੰਘ ਧਾਲੀਵਾਲ, ਨਗਰ ਪੰਚਾਇਤ ਪ੍ਰਧਾਨ ਜਸਪਾਲ ਸਿੰਘ ਢਿਲੋਂ, ਆਮ ਆਦਮੀ ਪਾਰਟੀ ਦੇ ਸ਼ਹਿਰ ਪ੍ਰਧਾਨ ਸ੍ਰੀ ਅਮਿਤ ਔਲ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਸ੍ਰੀ ਸ਼ਿਵਦੀਪ ਸਿੰਘ ਚਾਹਲ, ਸਰਪੰਚ ਲਾਲੀ ਨਾਨੋਕੇ ਵੀ ਹਾਜਰ ਸਨ।

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ...