Akal Takht Sahib appeared in Maluka
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਾਹਿਬਾਨਾਂ ਵੱਲੋਂ ਕੀਤੀ ਹਦਾਇਤ ਦੀ ਪਾਲਣਾ ਕਰਦਿਆਂ ਅੱਜ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸਰਵਣ ਸਿੰਘ ਫਿਲੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਆਪੋ ਆਪਣਾ ਸਪੱਸ਼ਟੀਕਰਨ ਸੌਂਪ ਦਿੱਤੇ ਹਨ। ਦੱਸ ਦੇਈਏ ਅਕਾਲੀ ਸਰਕਾਰ ਸਮੇਂ ਦੇ 17 ਸਾਬਕਾ ਮੰਤਰੀਆਂ ਤੋਂ ਸ੍ਰੀ ਅਕਾਲ ਤਖਤ ਸਾਹਿਬ ਨੇ ਸਪੱਸ਼ਟੀਕਰਨ ਮੰਗਿਆ ਹੈ। ਜਿਸ ਤੋਂ ਬਾਅਦ ਬੀਤੇ ਦਿਨਾਂ ਤੋਂ ਕਈ ਸਾਬਕਾ ਮੰਤਰੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਆਪਣੇ ਸਪੱਸ਼ਟੀਕਰਨ ਸੌਂਪ ਦਿੱਤੇ ਹਨ।Akal Takht Sahib appeared in Maluka
ਦੱਸਣਯੋਗ ਹੈ ਕਿ ਬੀਤੇ ਦਿਨ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ, ਬੀਬੀ ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਆਪਣੇ ਸਪੱਸ਼ਟੀਕਰਨ ਸੌਂਪੇ ਹਨ।
also read :- ਭਾਰੀ ਮੀਂਹ ਕਾਰਨ ਜਲਥਲ ਹੋਈ ਗੁਰੂ ਨਗਰੀ, ਮੌਸਮ ਹੋਇਆ ਸੁਹਾਵਨਾ
ਜ਼ਿਕਰਯੋਗ ਹੈ ਕਿ ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ | ਇਸੇ ਆਦੇਸ਼ ਨੂੰ ਮੰਨਦਿਆ ਜਿੱਥੇ ਪਿਛਲੇ ਦਿਨੀਂ 7 ਸਾਬਕਾ ਮੰਤਰੀ ਪਹਿਲਾਂ ਹੀ ਆਪਣਾ ਸਪਸ਼ਟੀਕਰਨ ਦੇ ਚੁੱਕੇ ਹਨ। Akal Takht Sahib appeared in Maluka