Alert in 9 districts
ਪੰਜਾਬ ਵਿਚ ਮਾਨਸੂਨ ਦੀ ਆਮਦ ਹੋ ਗਈ ਹੈ। ਮੌਸਮ ਵਿਭਾਗ ਨੇ ਪੰਜਾਬ ਵਿਚ ਅਗਲੇ ਤਿੰਨ ਦਿਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸੂਬੇ ਵਿਚ 30 ਜੂਨ ਤੋਂ 2 ਜੁਲਾਈ ਤੱਕ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਏਕੇ ਸਿੰਘ ਨੇ ਕਿਹਾ ਕਿ ਹਾਲੇ ਸਿਰਫ਼ ਪਠਾਨਕੋਟ ਵਿਚ ਹੀ ਮਾਨਸੂਨ ਨੇ ਦਸਤਕ ਦਿੱਤੀ ਹੈ ਪਰ ਇਕ-ਦੋ ਦਿਨ ਵਿੱਚ ਮਾਨਸੂਨ ਬਾਕੀ ਪੰਜਾਬ ਵਿੱਚ ਵੀ ਪਹੁੰਚ ਜਾਵੇਗੀ। ਆਉਂਦੇ ਤਿੰਨ ਦਿਨ ਸੂਬੇ ਵਿਚ ਭਾਰੀ ਮੀਂਹ ਪੈ ਸਕਦਾ ਹੈ।
ਪੰਜਾਬ ਵਿਚ ਮੀਂਹ ਨੂੰ ਲੈ ਕੇ ਐਤਵਾਰ ਨੂੰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ 30 ਜੂਨ ਅਤੇ 1 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅਗਲੇ 2-3 ਦਿਨਾਂ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਸੂਬੇ ‘ਚ ਪੈ ਰਹੀ ਗਰਮੀ ਤੋਂ ਰਾਹਤ ਮਿਲੇਗੀ।Alert in 9 districts
ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ 9 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ ਵਿਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਆਈ.ਐਮ.ਡੀ .ਮੁਤਾਬਕ ਮਾਨਸੂਨ ਦੇ ਆਮ ਨਾਲੋਂ ਬਿਹਤਰ ਰਹਿਣ ਦੀ ਉਮੀਦ ਹੈ, ਪਰ ਜੇਕਰ ਜੂਨ ਮਹੀਨੇ ਦੀ ਗੱਲ ਕਰੀਏ ਤਾਂ 1 ਤੋਂ 29 ਜੂਨ ਤੱਕ ਪੰਜਾਬ ਵਿੱਚ ਆਮ ਨਾਲੋਂ ਬਹੁਤ ਘੱਟ ਮੀਂਹ ਪਿਆ। ਆਮ ਤੌਰ ਉਤੇ ਪੰਜਾਬ ਵਿਚ ਇਨ੍ਹਾਂ 29 ਦਿਨਾਂ ‘ਚ 49.7 ਮਿਲੀਮੀਟਰ ਬਾਰਸ਼ ਹੁੰਦੀ ਹੈ ਪਰ ਇਸ ਸਾਲ ਹੁਣ ਤੱਕ ਸਿਰਫ 25.6 ਮਿਲੀਮੀਟਰ ਬਾਰਸ਼ ਹੀ ਹੋਈ ਹੈ, ਜੋ ਕਿ ਆਮ ਨਾਲੋਂ 48 ਫੀਸਦੀ ਘੱਟ ਹੈ।
also read :- ਡਿਬਰੂਗੜ੍ਹ ਜੇਲ੍ਹ ‘ਚ ਬੰਦ ਦਿਲਜੀਤ ਕਲਸੀ ਵੱਲੋਂ ਚੋਣ ਲੜਨ ਦਾ ਐਲਾਨ
ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਨਵਾਂ ਸ਼ਹਿਰ ਵਿੱਚ 66 ਐੱਮਐੱਮ ਮੀਂਹ ਪਿਆ। ਇਸ ਤੋਂ ਇਲਾਵਾ ਬਠਿੰਡਾ ਹਵਾਈ ਅੱਡੇ, ਫ਼ਤਿਹਗੜ੍ਹ ਸਾਹਿਬ ਤੇ ਰੂਪਨਗਰ ਵਿੱਚ ਵੀ ਕਿਣ-ਮਿਣ ਹੋਈ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 39.7, ਲੁਧਿਆਣਾ ਵਿੱਚ 36.8, ਪਟਿਆਲਾ ਵਿੱਚ 38, ਪਠਾਨਕੋਟ ’ਚ 38.7, ਬਠਿੰਡਾ ’ਚ 37.6, ਬਰਨਾਲਾ ’ਚ 37, ਫਰੀਦਕੋਟ ’ਚ 42.1, ਫਤਿਹਗੜ੍ਹ ਸਾਹਿਬ ਵਿੱਚ 37.1, ਸੈਲਸੀਅਸ ਦਰਜ ਕੀਤਾ ਗਿਆ।Alert in 9 districts