Friday, January 10, 2025

ਲੋੜਵੰਦਾਂ ਨੂੰ ਬਨਾਵਟੀ ਅੰਗ ਅਤੇ ਹੋਰ ਸਮਗਰੀ ਦੇਣ ਲਈ ਅੰਮ੍ਰਿਤਸਰ ਵਿਚ ਅਲਿਮਕੋ ਦਾ ਸੈਂਟਰ ਬਣਾਇਆ ਜਾਵੇਗਾ- ਰਾਜੇਸ਼ ਅਗਰਵਾਲ

Date:

ਅੰਮ੍ਰਿਤਸਰ, 15 ਦਸੰਬਰ-

ਦਿਵਿਆਂਗ ਲੋਕਾਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਤੇ ਉਨਾਂ ਦੀਆਂ ਲੋੜਾਂ ਦੀ ਸਮੀਖਿਆ ਲਈ ਕੇਂਦਰ ਸਰਕਾਰ ਦੇ ਸਮਾਜਿਕ ਨਿਆਂ ਤੇ ਸਸ਼ਕੀਤਕਰਨ ਵਿਭਾਗ ਦੇ ਸੈਕਟਰੀ ਸ੍ਰੀ ਰਾਜੇਸ਼ ਅਗਰਵਾਲ ਵੱਲੋਂ ਅੰਮ੍ਰਿਤਸਰ ਵਿਚ ਕੀਤੀ ਗਈ ਮੀਟਿੰਗ ਦੌਰਾਨ ਉਨਾਂ ਅੰਮ੍ਰਿਤਸਰ ਅਤੇ ਇਸਦੇ ਆਲੇ ਦੁਆਲੇ ਦੇ ਲੋੜਵੰਦ ਲੋਕਾਂ ਦੀ ਮਦਦ ਲਈ ਅਲਿਮਕੋ (ਆਰਟੀਫਿਸ਼ਲ ਲਿਮਸ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ) ਦਾ ਇਕ ਸੈਂਟਰ ਅੰਮ੍ਰਿਤਸਰ ਵਿਚ ਖੋਲਣ ਦਾ ਐਲਾਨ ਕੀਤਾ। ਉਨਾਂ ਕਿਹਾ ਕਿ ਦਿਵਿਆਂਗ ਲੋਕਾਂ ਨੂੰ ਕਈ ਤਰਾਂ ਦੇ ਬਨਾਵਟੀ ਅੰਗ ਅਤੇ ਮਸ਼ੀਨਿਰੀ ਦੀ ਲੋੜ ਪੈਂਦੀ ਹੈ, ਇਸ ਲਈ ਅਲਿਮਕੋ ਵੱਲੋਂ ਹਰ ਜਿਲ੍ਹੇ ਵਿਚ ਕੈਂਪ ਲਗਾ ਕੇ ਉਕਤ ਅੰਗਾਂ ਦੇ ਸਾਈਜ ਆਦਿ ਹਰ ਸਾਲ ਲਏ ਜਾਂਦੇ ਹਨ, ਪਰ ਇਸ ਤਰਾਂ ਲਗਾਏ ਗਏ ਕੈਂਪ 100 ਫੀਸਦੀ ਲੋਕਾਂ ਦੀਆਂ ਲੋੜਾਂ ਪੂਰੀਆਂ ਨਹੀਂ ਕਰ ਪਾਉਂਦੇ। ਇਸ ਲਈ ਜਰੂਰੀ ਹੈ ਕਿ ਅੰਮ੍ਰਿਤਸਰ ਤੇ ਇਸ ਦੇ ਆਲੇ ਦੁਆਲੇ ਪੈਂਦੇ ਇਲਾਕੇ ਵਿਚ ਰਹਿੰਦੇ ਲੋਕਾਂ ਦੀ ਪੂਰਤੀ ਲਈ ਅੰਮ੍ਰਿਤਸਰ ਵਿਚ ਅਲਿਮਕੋ ਦਾ ਸਥਾਈ ਸੈਂਟਰ ਖੋਲਿਆਂ ਜਾਵੇ। ਉਨਾਂ ਕਿਹਾ ਕਿ ਇਸ ਨਾਲ ਡਾਕਟਰ ਵੱਲੋਂ ਦੱਸੀ ਗਈ ਲੋੜ ਦੇ ਅਨੁਸਾਰ ਮੌਕੇ ਉਤੇ ਜਾਂ ਇਕ-ਦੋ ਦਿਨਾਂ ਦੇ ਅੰਦਰ ਲੋੜਵੰਦ ਨੂੰ ਬਨਾਵਟੀ ਅੰਗ ਜਾਂ ਹੋਰ ਸਹਾਇਤਾ ਸਮਗਰੀ ਮਿਲ ਸਕੇਗੀ। ਉਨਾਂ ਕਿਹਾ ਕਿ ਵਿਭਾਗ ਲੋੜਵੰਦਾਂ ਦੀ ਮਦਦ ਲਈ ਤਤਪਰ ਹੈ ਅਤੇ ਛੇਤੀ ਹੀ ਅਪੰਗ ਲੋਕਾਂ ਦੀ ਸ਼ਨਾਖਤ ਨੂੰ ਸੌਖਾ ਕਰਨ ਵਾਸਤੇ ਨਵਾਂ ਨੋਟੀਫਿਕੇਸ਼ ਜਾਰੀ ਕੀਤਾ ਜਾ ਰਿਹਾ ਹੈ, ਜਿਸ ਵਿਚ ਸਰਕਾਰੀ ਡਾਕਟਰਾਂ ਦੇ ਨਾਲ ਨਾਲ ਨਿੱਜੀ ਡਾਕਟਰਾਂ ਦੁਆਰਾ ਕੀਤੀ ਗਈ ਸ਼ਨਾਖਤ ਨੂੰ ਵੀ ਮਾਨਤਾ ਦਿੱਤੀ ਜਾਵੇਗੀ।

  ਇਸ ਮੌਕੇ ਜਿਲ੍ਹੇ ਦੀਆਂ ਲੋੜਾਂ ਅਤੇ ਪੂਰਤੀ ਬਾਬਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਅਲਮਿਕੋ ਦਾ ਸਾਨੂੰ ਲਗਾਤਾਰ ਸਹਿਯੋਗ ਮਿਲ ਰਿਹਾ ਹੈ ਅਤੇ ਹੁਣ ਤੱਕ ਅਸੀਂ 4 ਹਜ਼ਾਰ ਦੇ ਕਰੀਬ ਲੋੜਵੰਦ ਲੋਕਾਂ ਨੂੰ 5 ਕਰੋੜ ਰੁਪਏ ਦੇ ਬਨਾਵਟੀ ਅੰਗ ਅਤੇ ਸਹਾਇਕ ਸਮਗਰੀ ਵੰਡ ਚੁੱਕੇ ਹਾਂ, ਜੋ ਕਿ ਲਗਾਤਾਰ ਜਾਰੀ ਹੈ। ਉਨਾਂ ਦਿਵਿਆਂਗ ਬੱਚਿਆਂ ਦੀ ਸਿੱਖਿਆ ਤੇ ਸਰੀਰਕ ਵਿਕਾਸ ਬਾਰੇ ਜਿਲ੍ਹੇ ਵਿਚ ਚਲਾਏ ਜਾ ਰਹੇ ‘ਪਹਿਲ’ ਸਕੂਲ ਦਾ ਬਿਉਰਾ ਵੀ ਸ੍ਰੀ ਅਗਰਵਾਲ ਨਾਲ ਸਾਂਝਾ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਲੋੜਵੰਦ ਲੋਕਾਂ ਦੀ ਭਲਾਈ ਲਈ ਤਤਪਰ ਹੈ ਅਤੇ ਸਾਨੂੰ ਜਿੱਥੇ ਵੀ ਕੋਈ ਲੋੜਵੰਦ ਦੀ ਸੂਚਨਾ ਮਿਲਦੀ ਹੈ ਤਾਂ ਵਿਭਾਗ ਹਰ ਸੰਭਵ ਮਦਦ ਕਰਦਾ ਹੈ। ਉਨਾਂ ਅਲਿਮਕੋ ਦਾ ਸੈਂਟਰ ਖੋਲਣ ਸਬੰਧੀ ਲਏ ਗਏ ਫੈਸਲੇ ਦੀ ਸਰਾਹਨਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਜਿਲ੍ਹਾ ਸਮਾਜਿਕ ਸਿੱਖਿਆ ਅਫਸਰ ਸ. ਅਸੀਸ ਇੰਦਰ ਸਿੰਘ, ਡੀ ਈ ਓ ਸ੍ਰੀ ਰਾਜੇਸ਼ ਸ਼ਰਮਾ, ਡਿਪਟੀ ਡੀ ਈ ਓ ਸ੍ਰੀ ਬਲਰਾਜ ਸਿੰਘ, ਅਲਿਮਕੋ ਦੇ ਅਧਿਕਾਰੀ ਇਸ਼ਵਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...