Sunday, January 19, 2025

ਮੀਤ ਹੇਅਰ ਵੱਲੋਂ ਕ੍ਰਿਕਟ ਖੇਡ ਕੇ ਆਲ ਇੰਡੀਆ ਸਿਵਲ ਸਰਵਿਸਜ਼ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ

Date:

ਸੂਬਿਆਂ, ਕੇਂਦਰ ਸਾਸ਼ਿਤ ਪ੍ਰਦੇਸ਼ਾਂ ਅਤੇ ਖੇਤਰੀ ਖੇਡ ਬੋਰਡਾਂ ਦੀਆਂ 39 ਟੀਮਾਂ ਲੈ ਰਹੀਆਂ ਹਨ ਹਿੱਸਾ

ਖੇਡ ਖੇਤਰ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ, ਖੇਡਾਂ ਦੇ ਬਜਟ ਵਿੱਚ ਕੀਤਾ 55 ਫੀਸਦੀ ਵਾਧਾ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕ੍ਰਿਕਟ ਖੇਡ ਕੇ ਆਲ ਇੰਡੀਆ ਸਿਵਲ ਸਰਵਿਸਜ਼ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ।
ਖੇਡ ਵਿਭਾਗ ਵੱਲੋਂ 12 ਤੋਂ 19 ਮਾਰਚ ਤੱਕ ਕਰਵਾਏ ਜਾ ਰਹੇ ਇਸ ਕ੍ਰਿਕਟ ਟੂਰਨਾਮੈਂਟ ਵਿੱਚ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ, ਕੇਂਦਰ ਸਾਸ਼ਿਤ ਪ੍ਰਦੇਸ਼ਾਂ ਅਤੇ ਖੇਤਰੀ ਖੇਡ ਬੋਰਡਾਂ ਦੀਆਂ 39 ਟੀਮਾਂ ਹਿੱਸਾ ਲੈ ਰਹੀਆਂ ਹਨ। ਇਹ ਖਿਡਾਰੀ ਆਪੋ-ਆਪਣੇ ਸੂਬਿਆਂ ਅਤੇ ਕੇਂਦਰੀ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਹਨ।
ਸੈਕਟਰ 78 ਸਥਿਤ ਖੇਡ ਸਟੇਡੀਅਮ ਵਿਖੇ ਉਦਘਾਟਨੀ ਸਮਾਰੋਹ ਦੌਰਾਨ ਮੀਤ ਹੇਅਰ ਨੇ ਬੱਲੇ ਨਾਲ ਸ਼ਾਟ ਲਗਾ ਕੇ ਟੂਰਨਾਮੈਂਟ ਦਾ ਰਸਮੀ ਉਦਘਾਟਨ ਕੀਤਾ। ਉਨ੍ਹਾਂ ਸਾਰੀਆਂ ਟੀਮਾਂ ਦੇ ਕਪਤਾਨਾਂ ਨਾਲ ਜਾਣ-ਪਛਾਣ ਵੀ ਕੀਤੀ। ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਉਨ੍ਹਾਂ ਸਾਰੀਆਂ ਟੀਮਾਂ ਦੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਬਿਹਤਰ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਆਪਣੇ ਬਚਪਨ ਤੋਂ ਕ੍ਰਿਕਟ ਖੇਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਉਹ ਅੱਜ ਵੀ ਸਮਾਂ ਮਿਲਣ ਉਤੇ ਕ੍ਰਿਕਟ ਖੇਡਦੇ ਹਨ। All India Civil Services
ਖੇਡਾਂ ਦੇ ਖੇਤਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਦੱਸਦਿਆਂ ਮੀਤ ਹੇਅਰ ਨੇ ਕਿਹਾ ਕਿ ਇਸ ਵਾਰ ਖੇਡ ਵਿਭਾਗ ਦਾ ਬਜਟ 258 ਕਰੋੜ ਰੱਖਿਆ ਗਿਆ ਜੋ ਕਿ ਪਿਛਲੇ ਸਾਲ ਨਾਲੋਂ 55 ਫੀਸਦੀ ਵੱਧ ਹੈ ਜਿਸ ਨਾਲ ਖੇਡਾਂ ਦੇ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। All India Civil Services
ਇਸ ਤੋਂ ਪਹਿਲਾਂ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਨੇ ਮੁੱਖ ਮਹਿਮਾਨ ਅਤੇ ਸਾਰੀਆਂ ਟੀਮਾਂ ਨੂੰ ਜੀ ਆਇਆ ਆਖਦਿਆਂ ਟੂਰਨਾਮੈਂਟ ਬਾਰੇ ਦੱਸਿਆ।
ਇਸ ਮੌਕੇ ਮੁਹਾਲੀ ਗੱਤਕਾ ਐਸੋਸੀਏਸ਼ਨ ਵੱਲੋਂ ਦਿਖਾਏ ਮਾਰਸ਼ਲ ਆਰਟ ਗੱਤਕਾ ਦੇ ਜੌਹਰ ਅਤੇ ਜੁਗਨੀ ਭੰਗੜਾ ਅਕੈਡਮੀ ਦੇ ਲੋਕ ਨਾਚ ਭੰਗੜਾ ਤੋਂ ਦੂਜੇ ਸੂਬਿਆਂ ਤੋਂ ਆਏ ਖਿਡਾਰੀ ਬਹੁਤ ਪ੍ਰਭਾਵਿਤ ਹੋਏ।
ਇਸ ਮੌਕੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਜ਼ਿਲਾ ਯੋਜਨਾ ਬੋਰਡ ਦੇ ਚੇਅਰਪਰਸਨ ਪ੍ਰਭਜੋਤ ਕੌਰ, ਏ.ਡੀ.ਸੀ. (ਜਨਰਲ) ਅਮਨਿੰਦਰ ਕੌਰ ਬਰਾੜ ਅਤੇ ਜ਼ਿਲਾ ਖੇਡ ਅਫਸਰ ਗੁਰਦੀਪ ਕੌਰ ਵੀ ਹਾਜ਼ਰ ਸਨ। All India Civil Services

Also Read : ਕੋਟਕਪੂਰਾ ਗੋਲੀ ਕਾਂਡ: ਆਉਣ ਵਾਲੇ ਤਿੰਨ ਵੀਰਵਾਰ ਨੂੰ ਕੋਈ ਵੀ ਵਿਅਕਤੀ ਐਸ.ਆਈ.ਟੀ. ਨਾਲ ਜਾਣਕਾਰੀ ਕਰ ਸਕਦਾ ਹੈ ਸਾਂਝੀ

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...