Wednesday, January 15, 2025

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ

Date:

ਚੰਡੀਗੜ੍ਹ, 11 ਮਾਰਚ-

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ), ਪਾਵਰਲਿਫਟਿੰਗ (ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਜ਼ੀਕ (ਪੁਰਸ਼) ਟੂਰਨਾਮੈਂਟ 18 ਤੋਂ 22 ਮਾਰਚ 2024 ਤੱਕ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।ਪੰਜਾਬ ਦੀਆਂ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ), ਪਾਵਰਲਿਫਟਿੰਗ (ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਜ਼ੀਕ (ਪੁਰਸ਼) ਟੀਮਾਂ ਦੀ ਚੋਣ ਲਈ ਟਰਾਇਲ 13 ਮਾਰਚ ਨੂੰ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਵਿਖੇ ਸਵੇਰੇ 10 ਵਜੇ ਲਏ ਜਾਣਗੇ।ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ‘ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ...

ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...