ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਲਗਾਇਆ ਜਾਏਗਾ ਪੂਰਾ ਨਵਾਂ ਸਾਊਂਡ ਸਿਸਟਮ- ਧਾਮੀ

All new sound system

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿੱਚ ਅੱਜ ਐਸਜੀਪੀਸੀ ਦੀ ਐਗਜੈਕਟਿਵ ਦੀ ਮੀਟਿੰਗ ਹੋਈ ਜਿਸ ਦੇ ਵਿੱਚ ਅਹਿਮ ਮਤੇ ਪਾਸ ਕੀਤੇ ਗਏ। ਸਭ ਤੋਂ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਹੋਏ ਦੇਹਾਂਤ ਤੇ ਸ਼ੋਕ ਮਤਾ ਪਾ ਕੇ ਮੂਲ ਮੰਤਰ ਦਾ ਜਾਪ ਕੀਤਾ ਗਿਆ। ਉਸ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਅਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦਾ ਸਾਊਂਡ ਸਿਸਟਮ ਕਾਫੀ ਪੁਰਾਣਾ ਹੋ ਚੁੱਕਾ ਹੈ ਅਤੇ ਉਸ ਨੂੰ ਬਦਲਣ ਦਾ ਮਤਾ ਅੱਜ ਪਾਸ ਕੀਤਾ ਗਿਆ ਹੈ l ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਵਿਖੇ ਹੋਈ ਬੇਦਬੀ ਮਾਮਲੇ ‘ਚ ਤਿੰਨ ਦਿਨਾਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਨੂੰ ਰਿਪੋਰਟ ਪੇਸ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ‘ਚ ਅਪੀਲ ‘ਤੇ ਵਿਚਾਰ ਕਰਨ ਲਈ ਐਸਜੀਪੀਸੀ ਪ੍ਰਧਾਨ ਨੇ 27 ਜਨਵਰੀ ਤੱਕ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਸਮਾਂ ਲਿਆ।All new sound system

ਐਸਜੀਪੀਸੀ ਪ੍ਰਧਾਨ ਅਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਦੇ ਯੂਟਿਊਬ ਤੇ ਫੇਸਬੁੱਕ ਪੇਜ ਤੋਂ ਹੀ ਲਾਈਵ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਐਸਜੀਪੀਸੀ ਦੀ ਇੱਕ ਕਮੇਟੀ ਬਣਾਈ ਗਈ ਸੀ ਜੋ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਦੋ ਦਿਨ ਪਹਿਲਾਂ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਹੋਈ ਬੇਅਦਬੀ ਮਾਮਲੇ ਤੇ ਪਾਸ ਕਰ ਰਹੀ ਸੀ ਅਤੇ ਉਸ ਦੀ ਰਿਪੋਰਟ ਹੁਣ ਤਿਆਰ ਕਰ ਲਈ ਗਈ ਹੈ ਜੋ ਕਿ ਤਿੰਨ ਦਿਨਾਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਦਿੱਤੀ ਜਾਵੇਗੀ।All new sound system

also read :- ਦਿੱਲੀ ਰੇਲਵੇ ਸਟੇਸ਼ਨ ਤੋਂ ਅੰਮ੍ਰਿਤਪਾਲ ਦਾ ਸਾਥੀ ਗ੍ਰਿਫਤਾਰ: ਅਜਨਾਲਾ ਦੀ ਅਦਾਲਤ ‘ਚ ਪੇਸ਼, ਮਿਲਿਆ ਤਿੰਨ ਦਿਨ ਦਾ ਰਿਮਾਂਡ

ਅਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਜੋ ਗ੍ਰੰਥੀ ਸਿੰਘ ਸੇਵਾਵਾਂ ਨਿਭਾ ਰਹੇ ਹਾਂ ਉਹਨਾਂ ਨੂੰ ਸਾਡੀ ਮਰਿਆਦਾ ਅਨੁਸਾਰ ਚੋਲੀ ਵਾਲਾ ਪਜਾਮਾ ਪਾਉਣ ਦੀ ਹਦਾਇਤਾਂ ਕੀਤੀਆਂ ਗਈਆਂ ਹਨ ਜੋ ਕਿ ਯੂਨੀਫਾਰਮ ਕੋਡ ਲਾਗੂ ਕੀਤਾ ਗਿਆ ਹੈ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ 17 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਜਿੱਥੇ ਪਟਨਾ ਸਾਹਿਬ ਦੀ ਧਰਤੀ ਤੇ ਬੜੇ ਹੀ ਸਤਿਕਾਰ ਨਾਲ ਮਨਾਇਆ ਜਾਏਗਾ ਉੱਥੇ ਹੀ 17 ਜਨਵਰੀ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਏਗਾ lAll new sound system

[wpadcenter_ad id='4448' align='none']