ਮੋਗਾ, 14 ਅਕਤੂਬਰ,
15 ਅਕਤੂਬਰ ਨੂੰ ਹੋਣ ਜਾ ਰਹੀਆਂ ਗ੍ਰਾਮ ਪੰਚਾਇਤ ਚੋਣਾਂ ਲਈ ਜ਼ਿਲ੍ਹਾ ਮੋਗਾ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਪ੍ਰਸਾਸ਼ਨ ਇਹਨਾਂ ਚੋਣਾਂ ਨੂੰ ਪਾਰਦਰਸ਼ਤਾ, ਨਿਰਪੱਖਤਾ ਅਤੇ ਬਿਨਾ ਕਿਸੇ ਦਬਾਓ ਦੇ ਸ਼ਾਂਤੀਪੂਰਨ ਤਰੀਕੇ ਨਾਲ ਸਿਰੇ ਚਾੜਨ ਲਈ ਦ੍ਰਿੜ ਸੰਕਲਪ ਹੈ। ਪੂਰੀ ਵੋਟ ਪ੍ਰਕਿਰਿਆ ਦੌਰਾਨ ਕਿਸੇ ਵੀ ਵਿਅਕਤੀ ਵਿਸ਼ੇਸ਼ ਜਾਂ ਪਾਰਟੀ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਕਰਕੇ ਵੋਟਰ ਆਪਣੀ ਵੋਟ ਦਾ ਬਿਨਾ ਕਿਸੇ ਡਰ, ਭੈਅ ਜਾਂ ਲਾਲਚ ਦੇ ਜ਼ਰੂਰੀ ਅਤੇ ਸਹੀ ਇਸਤੇਮਾਲ ਕਰਨ।”
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚੋਣ ਆਬਜ਼ਰਵਰ ਸੀਨੀਅਰ ਆਈ.ਏ.ਐਸ. ਅਧਿਕਾਰੀ ਮੁਹੰਮਦ ਤਾਇਬ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਕੀਤਾ। ਅੱਜ ਉਹਨਾਂ ਵੱਲੋਂ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਵਿਖੇ ਡਿਸਪੈਚ ਸੈਂਟਰਾਂ ਦੀ ਚੈਕਿੰਗ ਕੀਤੀ ਗਈ।
ਮੁਹੰਮਦ ਤਾਇਬ ਨੇ ਪ੍ਰਬੰਧਾਂ ਉੱਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਰਾਜ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸਾਸ਼ਨ ਇਹਨਾਂ ਚੋਣਾਂ ਨੂੰ ਪਾਰਦਰਸ਼ਤਾ, ਨਿਰਪੱਖਤਾ ਅਤੇ ਬਿਨਾ ਕਿਸੇ ਦਬਾਓ ਦੇ ਸ਼ਾਂਤੀਪੂਰਨ ਤਰੀਕੇ ਨਾਲ ਸਿਰੇ ਚਾੜਨ ਲਈ ਦ੍ਰਿੜ ਸੰਕਲਪ ਹੈ। ਪੂਰੀ ਵੋਟ ਪ੍ਰਕਿਰਿਆ ਦੌਰਾਨ ਕਿਸੇ ਵੀ ਵਿਅਕਤੀ ਵਿਸ਼ੇਸ਼ ਜਾਂ ਪਾਰਟੀ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਕਰਕੇ ਵੋਟਰ ਆਪਣੀ ਵੋਟ ਦਾ ਬਿਨਾ ਕਿਸੇ ਡਰ, ਭੈਅ ਜਾਂ ਲਾਲਚ ਦੇ ਜ਼ਰੂਰੀ ਅਤੇ ਸਹੀ ਇਸਤੇਮਾਲ ਕਰਨ।”
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ 340 ਪੰਚਾਇਤਾਂ ਲਈ ਕੁੱਲ 5 ਲੱਖ 62 ਹਜ਼ਾਰ 867 ਵੋਟਰ ਹਨ। ਜ਼ਿਲ੍ਹਾ ਮੋਗਾ ਵਿੱਚ 340 ਸਰਪੰਚਾਂ ਦੇ ਨਾਲ ਨਾਲ ਕੁੱਲ 2486 ਪੰਚਾਂ ਦੀ ਵੀ ਚੋਣ ਕੀਤੀ ਜਾਣੀ ਹੈ। ਚੋਣਾਂ ਨੂੰ ਵਧੀਆ ਤਰੀਕੇ ਨਾਲ ਕਰਵਾਉਣ ਲਈ ਕੁੱਲ 383 ਪੋਲਿੰਗ ਸਟੇਸ਼ਨ ਅਤੇ 662 ਪੋਲਿੰਗ ਬੂਥ ਤਿਆਰ ਕੀਤੇ ਗਏ ਹਨ। ਬੈਲਟ ਬਕਸੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਉਹਨਾਂ ਦੀ ਮੰਗ ਅਨੁਸਾਰ ਭੇਜੇ ਜਾ ਚੁੱਕੇ ਹਨ। ਪੋਲਿੰਗ ਪਾਰਟੀਆਂ ਦੀ ਰਵਾਨਗੀ ਹੋ ਚੁੱਕੀ ਹੈ।
ਉਹਨਾਂ ਦੱਸਿਆ ਕਿ ਪੁਲਿਸ ਪ੍ਰਸ਼ਾਸ਼ਨ ਵੱਲੋਂ ਸਿਵਲ ਪ੍ਰਸ਼ਾਸ਼ਨ ਦੇ ਨਾਲ ਮਿਲ ਕੇ ਕੀਤੀ ਗਈ ਘੋਖ ਪੜਤਾਲ ਉਪਰੰਤ 35 ਅਤਿ ਸੰਵੇਦਨਸ਼ੀਲ, 79 ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਐਲਾਨੇ ਹਨ ਜਦਕਿ 147 ਸਾਧਾਰਨ ਪੋਲਿੰਗ ਸਟੇਸ਼ਨ ਹਨ। ਚੋਣਾਂ ਦੌਰਾਨ ਮਾਹੌਲ ਨੂੰ ਖਰਾਬ ਕਰਨ ਦੇ ਸ਼ੱਕੀ 114 ਸ਼ਰਾਰਤੀ ਅਨਸਰਾਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ 1059 ਪੁਲਿਸ ਅਧਿਕਾਰੀ ਅਤੇ ਕਰਮਚਾਰੀ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਡਿਊਟੀ ਉੱਤੇ ਤਾਇਨਾਤ ਰਹਿਣਗੇ।
ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਵੋਟਰਾਂ, ਉਮੀਦਵਾਰਾਂ ਅਤੇ ਵੱਖ-ਵੱਖ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੋਟਰ ਪੈਸੇ ਲੈ ਕੇ ਵੋਟ ਪਾਉਂਦਾ ਹੈ ਜਾਂ ਕੋਈ ਉਮੀਦਵਾਰ ਜਾਂ ਪਾਰਟੀ ਕਿਸੇ ਵੋਟਰ ਨੂੰ ਵੋਟ ਲਈ ਪੈਸੇ ਦੀ ਪੇਸ਼ਕਸ਼ ਕਰਦੀ ਹੈ ਤਾਂ ਉਸ ਵਿਰੁੱਧ ਅਪਰਾਧਕ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਕਿਸੇ ਵੋਟਰ ਨੂੰ ਡਰਾ, ਧਮਕਾ ਕੇ ਜਾਂ ਸੱਟ ਫੇਟ ਮਾਰ ਕੇ ਵੋਟ ਪਵਾਉਣ ਦੀ ਸੂਰਤ ਵਿੱਚ ਦੋਸ਼ੀ ਵਿਰੁਧ ਕਾਰਵਾਈ ਕੀਤੀ ਜਾਵੇਗੀ।
ਗ੍ਰਾਮ ਪੰਚਾਇਤ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ, ਪੋਲਿੰਗ ਪਾਰਟੀਆਂ ਦੀ ਹੋਈ ਰਵਾਨਗੀ
Date: