ਬਦਾਮ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਇਹ ਪ੍ਰੋਟੀਨ, ਖਣਿਜ, ਵਿਟਾਮਿਨ ਅਤੇ ਫਾਈਬਰ ਨਾਲ ਭਰਪੂਰ ਹੁੰਦੇ ਹਨ। ਬਦਾਮ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ ਅਤੇ ਕਈ ਤਰ੍ਹਾਂ ਦੀਆਂ ਸਰੀਰਕ ਅਤੇ ਮਾਨਸਿਕ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਬਚ ਸਕਦੇ ਹੋ। ਦੱਸ ਦੇਈਏ ਕਿ ਸੁੱਕੇ ਬਦਾਮ ਦੀ ਤੁਲਨਾ ‘ਚ ਭਿੱਜੇ ਹੋਏ ਬਦਾਮ ਜ਼ਿਆਦਾ ਫ਼ਾਇਦੇਮੰਦ ਹਨ, ਜੋ ਪਾਚਨ ਕਿਰਿਆ ਲਈ ਚੰਗੇ ਹੁੰਦੇ ਹਨ। ਸਵੇਰੇ ਖਾਲੀ ਢਿੱਡ 4 ਬਦਾਮ ਖਾਣੇ ਬਹੁਤ ਜ਼ਰੂਰੀ ਹਨ। ਅੱਜ ਅਸੀਂ ਤੁਹਾਨੂੰ ਬਦਾਮ ਖਾਣ ਨਾਲ ਸਿਹਤ ਨੂੰ ਹੋਣ ਵਾਲੇ ਫ਼ਾਇਦਿਆਂ ਦੇ ਬਾਰੇ ਦੱਸਾਂਗੇ…Almonds are very beneficial for health
ਭਾਰ ਹੋਵੇਗਾ ਕੰਟਰੋਲ
ਬਦਾਮ ਖਾਣ ਨਾਲ ਢਿੱਡ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ, ਜਿਸ ਕਾਰਨ ਭੁੱਖ ਜਲਦੀ ਨਹੀਂ ਲੱਗਦੀ। ਜੇਕਰ ਤੁਸੀਂ ਆਪਣੀ ਡਾਈਟ ‘ਚ ਬਦਾਮ ਨੂੰ ਸ਼ਾਮਲ ਕਰਦੇ ਹੋ ਤਾਂ ਇਸ ਨਾਲ ਤੁਹਾਡਾ ਭਾਰ ਹੋਣ ਦੇ ਨਾਲ-ਨਾਲ ਕੰਟਰੋਲ ਵਿੱਚ ਵੀ ਹੋ ਜਾਵੇਗਾ।
ਸਿਹਤਮੰਦ ਦਿਲ
ਸਰੀਰ ਦਾ ਸਭ ਤੋਂ ਨਾਜ਼ੁਕ ਹਿੱਸਾ ‘ਦਿਲ’ ਹੁੰਦਾ ਹੈ। ਜੇਕਰ ਤੁਸੀਂ ਦਿਲ ਦੀ ਬੀਮਾਰੀ ਤੋਂ ਪਰੇਸ਼ਾਨ ਹੋ ਤਾਂ ਆਪਣੀ ਖੁਰਾਕ ‘ਚ ਭਿੱਜੇ ਹੋਏ ਬਾਦਾਮ ਜ਼ਰੂਰ ਸ਼ਾਮਲ ਕਰੋ। ਬਦਾਮ ਭਿਓਂ ਕੇ ਖਾਣ ਨਾਲ ਦਿਲ ਨਾਲ ਜੁੜੀਆਂ ਪਰੇਸ਼ਾਨੀਆਂ ਠੀਕ ਹੋ ਜਾਂਦੀਆਂ ਹਨ।Almonds are very beneficial for health
ਯਾਦਦਾਸ਼ਤ ਤੇਜ਼ ਕਰੋ
ਸਵੇਰੇ ਖਾਲੀ ਢਿੱਡ ਬਦਾਮ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ। ਬਦਾਮ ਬੱਚਿਆਂ ਲਈ ਹੀ ਨਹੀਂ, ਸਗੋਂ ਵੱਡਿਆਂ ਲਈ ਵੀ ਬਹੁਤ ਫ਼ਾਇਦੇਮੰਦ ਹੁੰਦੇ ਹਨ।Almonds are very beneficial for health
ਪਾਚਨ ਸ਼ਕਤੀ ਠੀਕ ਰਹਿੰਦੀ ਹੈ
ਫਾਈਬਰ ਨਾਲ ਭਰਪੂਰ ਬਦਾਮ ਖਾਣ ਨਾਲ ਪਾਚਨ ਸ਼ਕਤੀ ਵੱਧਦੀ ਅਤੇ ਠੀਕ ਰਹਿੰਦੀ ਹੈ। ਬਦਾਮ ਵਿੱਚ ਫਾਈਬਰ ਦੀ ਮਾਤਰਾ ਹੋਣ ਕਾਰਨ ਬਦਾਮ ਖਾਣ ਨਾਲ ਤੁਹਾਡਾ ਪਾਚਨ ਠੀਕ ਰਹਿੰਦਾ ਹੈ। Almonds are very beneficial for health
also read :- ਦਫ਼ਤਰੀ ਸਮਾਂ ਬਦਲ ਕੇ 15 ਜੁਲਾਈ ਤੱਕ 42 ਕਰੋੜ ਬਚਾਵੇਗਾ ਪੰਜਾਬ
ਪ੍ਰੈਗਨੈਂਸੀ ‘ਚ ਫ਼ਾਇਦੇਮੰਦ
ਪ੍ਰੈਗਨੈਂਸੀ ਦੌਰਾਨ ਭਿੱਜੇ ਹੋਏ ਬਦਾਮਾਂ ਦਾ ਸੇਵਨ ਮਾਂ ਅਤੇ ਬੱਚੇ ਦੋਹਾਂ ਦੀ ਸਿਹਤ ਲਈ ਫ਼ਾਇਦੇਮੰਦ ਰਹਿੰਦਾ ਹੈ। ਭਿੱਜੇ ਹੋਏ ਬਦਾਮ ਵਿਚ ਫੌਲਿਕ ਐਸਿਡ ਦੀ ਮਾਤਰਾ ਕੱਚੇ ਬਦਾਮ ਨਾਲੋਂ ਜ਼ਿਆਦਾ ਹੁੰਦੀ ਹੈ।