ਸਰਕਾਰੀ ਸਕੂਲਾਂ ਦੇ ਨਾਲ-ਨਾਲ ਪ੍ਰਾਈਵੇਟ ਸਕੂਲ ਵੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ: ਰਾਜਪਾਲ ਗੁਲਾਬ ਚੰਦ ਕਟਾਰੀਆ

ਸਮਾਜ ਮਜ਼ਬੂਤ ਹੋਵੇਗਾ ਤਾਂ ਰਾਜ ਮਜ਼ਬੂਤ ਹੋਵੇਗਾ ਅਤੇ ਜੇਕਰ ਰਾਜ ਮਜ਼ਬੂਤ ਹੋਵੇਗਾ ਤਾਂ ਦੇਸ਼ ਮਜ਼ਬੂਤ ਹੋਵੇਗਾ ਅਤੇ ਸਿੱਖਿਆ ਉਹ ਸ਼ਕਤੀ ਹੈ ਜੋ ਦੇਸ਼ ਨੂੰ ਮਜ਼ਬੂਤ ਬਣਾਉਂਦੀ ਹੈ। ਸਾਨੂੰ ਸਾਰਿਆਂ ਨੂੰ ਇਸ ਦਿਸ਼ਾ ’ਚ ਮਿਲ ਕੇ ਹੋਰ ਯਤਨ ਕਰਨ ਦੀ ਲੋੜ ਹੈ ਤਾਂ ਜੋ 2047 ਦੇ ਵਿਕਸਤ ਭਾਰਤ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।“

      ਐੱਫਏਪੀ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਨੇ ਐੱਫਏਪੀ ਦੀ ਤਰਫੋਂ ਸਾਰਿਆਂ ਦਾ ਸਵਾਗਤ ਕਰਦਿਆਂ, “ਇਸ ਸਮੇਂ ਐਸੋਸੀਏਸ਼ਨ ਨਾਲ 6 ਹਜ਼ਾਰ ਤੋਂ ਵੱਧ ਮੈਂਬਰ ਜੁੜੇ ਹੋਏ ਹਨ। ਅਸੀਂ ਇਹ ਐਸੋਸੀਏਸ਼ਨ 2021 ’ਚ ਸ਼ੁਰੂ ਕੀਤੀ ਸੀ। ਉਸ ਸਮੇਂ ਸਿਰਫ਼ ਅਧਿਆਪਕਾਂ ਨੂੰ ਸਟੇਟ ਐਵਾਰਡ ਹੀ ਦਿੱਤੇ ਜਾਂਦੇ ਸਨ। ਇਸ ਤੋਂ ਬਾਅਦ 2022 ’ਚ ਇਸ ਦਾ ਦਾਇਰਾ ਵਧਾ ਕੇ ਰਾਸ਼ਟਰੀ ਪੱਧਰ ’ਤੇ ਸ਼ੁਰੂ ਕੀਤਾ ਗਿਆ। ਉਸ ਸਮੇਂ 20 ਤੋਂ ਵੱਧ ਰਾਜਾਂ ਦੇ ਅਧਿਆਪਕਾਂ ਨੇ ਇਸ ’ਚ ਭਾਗ ਲਿਆ। ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ, ਅਧਿਆਪਕਾਂ ਦੀ ਚੋਣ ਐਸੋਸੀਏਸ਼ਨ ਦੁਆਰਾ ਸਿੱਖਿਆ ’ਚ ਉਨ੍ਹਾਂ ਦੇ ਯੋਗਦਾਨ, ਉਨ੍ਹਾਂ ਦੇ ਪ੍ਰੋਜੈਕਟਾਂ ਅਤੇ ਉਨ੍ਹਾਂ ਦੇ ਵਿਸ਼ੇ ਦੇ ਮਾਪਦੰਡਾਂ ਦੇ ਅਧਾਰ ’ਤੇ ਕੀਤੀ ਜਾਂਦੀ ਹੈ। ਅੱਜ, ਅਸੀਂ 55 ਤੋਂ 60 ਸਾਲ ਦੀ ਉਮਰ ਦੇ ਪਿ੍ਰੰਸੀਪਲਾਂ ਅਤੇ ਅਧਿਆਪਕਾਂ ਨੂੰ ਲਾਈਫ ਟਾਈਮ ਅਚੀਵਮੈਂਟ ਅਵਾਰਡ ਪ੍ਰਦਾਨ ਕੀਤੇ ਹਨ, ਜੋ ਉਹਨਾਂ ਲਈ ਵੀ ਮਾਣ ਵਾਲੀ ਗੱਲ ਹੈ, ਕਿਉਂਕਿ ਉਨ੍ਹਾਂ ਨੇ ਆਪਣੇ ਜੀਵਨ ਦੌਰਾਨ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਹੈ ਜੋ ਅੱਜ ਵੱਖ-ਵੱਖ ਖੇਤਰਾਂ ’ਚ ਦੇਸ਼ ਦੀ ਤਰੱਕੀ ਲਈ ਆਪਣਾ ਯੋਗਦਾਨ ਪਾ ਰਹੇ ਹਨ।“

[wpadcenter_ad id='4448' align='none']