Thursday, January 9, 2025

ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ: ਅਮਨ ਅਰੋੜਾ

Date:

ਚੰਡੀਗੜ੍ਹ, 4 ਨਵੰਬਰ:

AMAN ARORA ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਸਬੰਧੀ ਲੋੜਾਂ ਨੂੰ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਤੋਂ ਹੀ ਪੂਰਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ 269 ਆਸਾਮੀਆਂ ਭਰਨ ਦੇ ਨਾਲ-ਨਾਲ ਸਰਕਾਰੀ ਪ੍ਰੈੱਸ ਦੀ ਸਮਰੱਥਾ ਨੂੰ ਵੀ ਵਧਾਇਆ ਜਾਵੇਗਾ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਕੈਬਨਿਟ ਨੇ ਵਿਭਾਗ ਦੇ ਪੁਨਰਗਠਨ ਨੂੰ ਪਹਿਲਾਂ ਹੀ ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਵਿਭਾਗ ਵਿੱਚ ਤਰੱਕੀਆਂ ਅਤੇ ਨਵੀਂ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਜਲਦ ਤੋਂ ਜਲਦ ਵਿਭਾਗ ਦੇ ਸੇਵਾ ਨਿਯਮਾਂ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਵੀ ਦਿੱਤੇ ਹਨ।

ਸ੍ਰੀ ਅਮਨ ਅਰੋੜਾ ਅੱਜ ਇੱਥੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵੀ.ਕੇ.ਮੀਨਾ, ਕੰਟਰੋਲਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਰਾਜ ਸਰਕਾਰ ਦੇ ਪ੍ਰਿੰਟਿੰਗ ਤੇ ਸਟੇਸ਼ਨਰੀ ਸਬੰਧੀ ਸਾਰੇ ਕੰਮ ਵਿਭਾਗ ਦੇ ਪੱਧਰ ‘ਤੇ ਹੀ ਕੀਤੇ ਜਾਣ।

READ ALSO : ਪੰਜਾਬ ਸਰਕਾਰ ਬਨਾਮ ਰਾਜਪਾਲ ਮਾਮਲੇ ਦੀ ਸੁਣਵਾਈ 6 ਤੱਕ ਟਲੀ

ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੌਜੂਦਾ ਲੋੜਾਂ ਅਨੁਸਾਰ ਸਰਕਾਰੀ ਪ੍ਰਿੰਟਿੰਗ ਸਹੂਲਤ ਨੂੰ ਅਪਗ੍ਰੇਡ ਕਰਨ ਲਈ ਨਵੀਂ ਮਸ਼ੀਨਰੀ ਅਤੇ ਉਪਕਰਨਾਂ ਦੀ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸਰਕਾਰੀ ਪ੍ਰੈੱਸ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਅਤਿ-ਆਧੁਨਿਕ ਸਹੂਲਤਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਸਰਕਾਰੀ ਦਸਤਾਵੇਜ਼ਾਂ ਦੀ ਗੋਪਨੀਅਤਾ ਨੂੰ ਬਣਾ ਕੇ ਰੱਖਣ ਵਿੱਚ ਵੀ ਸਹਾਈ ਹੋਵੇਗਾ। AMAN ARORA

ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬੁਨਿਆਦੀ ਢਾਂਚਾ ਲੋੜਾਂ ਖਾਸ ਕਰਕੇ ਨਵੀਂ ਮਸ਼ੀਨਰੀ ਅਤੇ ਉਪਕਰਨ ਸਥਾਪਤ ਕਰਨ ਲਈ ਇਮਾਰਤ ਅਤੇ ਜਗ੍ਹਾ ਦੀ ਪਛਾਣ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਆਪਣੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ। AMAN ARORA

Share post:

Subscribe

spot_imgspot_img

Popular

More like this
Related

ਸ਼੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 08 ਜਨਵਰੀ 2025

Hukamnama Sri Harmandir Sahib Ji ਜੈਤਸਰੀ ਮਹਲਾ ੫ ॥ ਆਏ ਅਨਿਕ...

ਜਲੰਧਰ ਦਿਹਾਤੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, ਔਰਤ ਸਮੇਤ ਚਾਰ ਗਿ੍ਫ਼ਤਾਰ

ਜਲੰਧਰ, 8 ਜਨਵਰੀ :    ਅਪਰਾਧਿਕ ਗਤੀਵਿਧੀਆਂ 'ਤੇ ਵੱਡੀ ਕਾਰਵਾਈ ਕਰਦਿਆਂ...

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਚੰਡੀਗੜ੍ਹ, 8 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...