Saturday, December 28, 2024

ਅਮਨ ਅਰੋੜਾ ਵੱਲੋਂ ਸੂਬੇ ਵਿੱਚ ਡੋਰ-ਸਟੈੱਪ ਸਰਵਿਸ ਡਿਲੀਵਰੀ ਦੀ ਸ਼ੁਰੂਆਤ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ

Date:

ਚੰਡੀਗੜ੍ਹ, 23 ਨਵੰਬਰ:

Aman Arora  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਾਂ ‘ਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਦੇ ਟੀਚੇ ਦੀ ਪੂਰਤੀ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਡੋਰ-ਸਟੈੱਪ ਸਰਵਿਸ ਡਿਲੀਵਰੀ (ਡੀ.ਐਸ.ਡੀ.) ਪ੍ਰੋਜੈਕਟ ਸ਼ੁਰੂ ਕਰਨ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ ਲਿਆ। 

ਇੱਥੇ ਆਪਣੇ ਦਫ਼ਤਰ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਦੇ ਸੀਨੀਅਰ ਅਧਿਕਾਰੀਆਂ ਅਤੇ ਸੇਵਾ ਕੇਂਦਰ ਅਪਰੇਟਰ ਨਾਲ ਡੋਰ-ਸਟੈੱਪ ਸਰਵਿਸ ਡਿਲੀਵਰੀ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਦੀ ਤਿਆਰੀ ਬਾਰੇ ਵਿਸਥਾਰਪੂਰਵਕ ਸਮੀਖਿਆ ਕੀਤੀ। 

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਵਿੱਚ ਜਲਦ ਹੀ ਡੋਰ-ਸਟੈੱਪ ਸਰਵਿਸ ਡਿਲੀਵਰੀ ਸ਼ੁਰੂ ਕਰ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਇਹ ਪ੍ਰਾਜੈਕਟ ਸ਼ੁਰੂ ਹੋਣ ਨਾਲ ਸੂਬੇ ਦੇ ਲੋਕ 40 ਤੋਂ ਵੱਧ ਨਾਗਰਿਕ ਕੇਂਦਰਿਤ ਸੇਵਾਵਾਂ ਆਪਣੇ ਦਰਾਂ ‘ਤੇ ਪ੍ਰਾਪਤ ਕਰ ਸਕਣਗੇ, ਜੋ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਵੇਗੀ ਕਿਉਂਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਉਨ੍ਹਾਂ ਨੂੰ ਕਿਸੇ ਵੀ ਦਫ਼ਤਰ ਨਹੀਂ ਜਾਣਾ ਪਵੇਗਾ।

READ ALSO : ਲੇਜ਼ਰ ਵੈਲੀ ਚੰਡੀਗੜ੍ਹ ਵਿੱਚ ਭਲਕੇ ਤੋਂ ਕਾਰਨੀਵਲ ਫੈਸਟੀਵਲ ਦਾ ਹੋਵੇਗਾ ਅਗਾਜ਼

ਉਹਨਾਂ ਅੱਗੇ ਦੱਸਿਆ ਕਿ ਡੋਰ-ਸਟੈੱਪ ਸਰਵਿਸ ਡਿਲੀਵਰੀ ਪ੍ਰਾਜੈਕਟ ਦਾ ਉਦੇਸ਼ ਨਾਗਰਿਕਾਂ ਨੂੰ ਉਨ੍ਹਾਂ ਨੂੰ ਘਰਾਂ ‘ਚ ਸਿੱਧੇ ਤੌਰ ‘ਤੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨਾ ਹੈ, ਤਾਂ ਜੋ ਪਾਰਦਰਸ਼ਤਾ, ਸਹੂਲਤ ਅਤੇ ਪਹੁੰਚਯੋਗਤਾ ਨੂੰ ਯਕੀਨੀ ਬਣਾਇਆ ਜਾ ਸਕੇ। ਨਾਗਰਿਕ ਇੱਕ ਸਮਰਪਿਤ ਹੈਲਪਲਾਈਨ ਨੰਬਰ ਡਾਇਲ ਕਰਕੇ ਅਤੇ ਆਪਣੀ ਸਹੂਲਤ ਅਨੁਸਾਰ ਮੁਲਾਕਾਤ ਦਾ ਸਮਾਂ ਤੈਅ ਕਰਕੇ ਸੇਵਾਵਾਂ ਪ੍ਰਾਪਤ ਕਰਨ ਸਕਣਗੇ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਸਟਾਫ਼ ਨਿਯਤ ਸਮੇਂ ‘ਤੇ ਉਨ੍ਹਾਂ ਦੇ ਘਰਾਂ ਜਾਵੇਗਾ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਨ ਉਪਰੰਤ ਫੀਸ ਇਕੱਠੀ ਕਰੇਗਾ ਅਤੇ ਕੰਮ ਮੁਕੰਮਲ ਕਰਕੇ ਦੇਵੇਗਾ। ਦੱਸਣਯੋਗ ਹੈ ਕਿ ਇਹ ਸਭ ਪ੍ਰਕਿਰਿਆ ਨਾਗਰਿਕਾਂ ਦੇ ਘਰਾਂ ਵਿੱਚ ਹੀ ਮੁਕੰਮਲ ਕੀਤੀ ਜਾਵੇਗੀ।

ਸੇਵਾ ਕੇਂਦਰਾਂ ਦੇ ਸੰਚਾਲਨ ਨੂੰ ਨਵੇਂ ਆਪਰੇਟਰ ਨੂੰ ਤਬਦੀਲ ਕਰਨ ਸਬੰਧੀ ਪ੍ਰਕਿਰਿਆ ਦੀ ਸਮੀਖਿਆ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਨੂੰ ਚਲਾਉਣ ਲਈ ਇੱਕ ਨਵੇਂ ਸੇਵਾ ਆਪਰੇਟਰ ਦੀ ਨਿਯੁਕਤੀ ਕੀਤੀ ਹੈ। ਨਵੇਂ ਆਪਰੇਟਰ ਵੱਲੋਂ ਜਲਦੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੇਵਾ ਕੇਂਦਰ ਦੇ ਸੰਚਾਲਨ ਨੂੰ ਨਵੇਂ ਸਰਵਿਸ ਆਪਰੇਟਰ ਨੂੰ ਤਬਦੀਲ ਕਰਦਿਆਂ ਲੋਕਾਂ ਨੂੰ ਕੋਈ ਅਸੁਵਿਧਾ ਨਹੀਂ ਹੋਣੀ ਚਾਹੀਦੀ।

ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਸ੍ਰੀ ਤੇਜਵੀਰ ਸਿੰਘ, ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਅਤੇ ਮੈਸਰਜ਼ ਬੀ.ਐਲ.ਐਸ. ਕੇਂਦਰਜ਼ ਪ੍ਰਾ. ਲਿਮ., ਮੈਸਰਜ਼ ਡਾ. ਆਈ.ਟੀ.ਐਮ. ਅਤੇ ਮੈਸਰਜ਼ ਟੈਰੇਸਿਸ ਸਿਟੀਜ਼ਨਸਰਵਿਸ ਐਲ.ਐਲ.ਪੀ. ਦੇ ਨੁਮਾਇੰਦੇ ਵੀ ਮੌਜੂਦ ਸਨ।Aman Arora 

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...