ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ਿਕਾਇਤ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਰਟੀਫੀਸ਼ਲ ਇੰਟੈਲੀਜੈਂਸ ਆਧਾਰਤ ਸਿਸਟਮ ਸ਼ੁਰੂ ਕਰਨ ਦੇ ਆਦੇਸ਼

 ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਵੱਲੋਂ ਵੱਖ ਵੱਖ ਮੁਲਾਜ਼ਮਾਂ ਤੇ ਅਧਿਕਾਰੀਆਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦੀ ਸਮੀਖਿਆ

• ਜ਼ਿਆਦਾ ਪੈਂਡਿੰਗ ਸ਼ਿਕਾਇਤਾਂ ਵਾਲੇ ਵਿਭਾਗਾਂ ਦੀ ਮੀਟਿੰਗ ਸੱਦਣ ਦੇ ਨਿਰਦੇਸ਼

ਚੰਡੀਗੜ੍ਹ, 29 ਜੂਨ:

AMAN ARORA ASKS OFFICIALS ਸੂਬੇ ਵਿੱਚ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਆਧਾਰਤ ਪ੍ਰਣਾਲੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪੀ.ਜੀ.ਆਰ.ਐਸ. ਪੋਰਟਲ ਉਤੇ ਪ੍ਰਾਪਤ ਸ਼ਿਕਾਇਤਾਂ ਦੀ ਬਾਰੀਕੀ ਨਾਲ ਨਿਗਰਾਨੀ ਤੋਂ ਇਲਾਵਾ ਇਨ੍ਹਾਂ ਦਾ ਤੇਜ਼ੀ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ ਕਿਉਂਕਿ ਏ.ਆਈ. ਮਨੁੱਖੀ ਦਖ਼ਲਅੰਦਾਜ਼ੀ ਨੂੰ ਘਟਾ ਕੇ ਸਮੇਂ ਦੀ ਬੱਚਤ ਕਰੇਗਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਵਧੇਰੇ ਤੇਜ਼ੀ ਤੇ ਪਾਰਦਰਸ਼ਤਾ ਲਿਆਵੇਗਾ।

ਇੱਥੇ ਆਪਣੇ ਦਫ਼ਤਰ ਵਿੱਚ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਸ੍ਰੀ ਤੇਜਵੀਰ ਸਿੰਘ ਨੂੰ ਕਿਹਾ ਕਿ ਉਹ ਸੂਬਾ ਅਤੇ ਜ਼ਿਲ੍ਹਾ ਪੱਧਰ ‘ਤੇ ਲੰਬਿਤ ਪਈਆਂ ਸ਼ਿਕਾਇਤਾਂ ਦੀ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਵੱਖ ਵੱਖ ਅਧਿਕਾਰੀਆਂ ਤੇ ਮੁਲਾਜ਼ਮਾਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦਾ ਵੀ ਜਾਇਜ਼ਾ ਲਿਆ ਅਤੇ ਸਭ ਤੋਂ ਵੱਧ ਬਕਾਇਆ ਸ਼ਿਕਾਇਤਾਂ ਵਾਲੇ ਵਿਭਾਗਾਂ ਦੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ। AMAN ARORA ASKS OFFICIALS

ਸਾਰੀਆਂ ਬਕਾਇਆ ਸ਼ਿਕਾਇਤਾਂ ਨੂੰ ਨਿਪਟਾਉਣ ਲਈ ਸਮਾਂ-ਸੀਮਾ ਤੈਅ ਕਰਨ ਦੀ ਲੋੜ ਉਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਸਟਮ ਵਿੱਚ ਸੁਧਾਰ ਲਈ ਸੱਤਾ ਵਿੱਚ ਆਈ ਹੈ ਅਤੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਦੁਹਰਾਇਆ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸ੍ਰੀ ਤੇਜਵੀਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਸ਼ਿਕਾਇਤਾਂ ਦੀ ਨਿਗਰਾਨੀ ਅਤੇ ਅਨੁਮਾਨ ਲਗਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਪ੍ਰਣਾਲੀ ਸ਼ੁਰੂ ਕਰਨ ਲਈ ਇੱਕ ਟੀਮ ਕੰਮ ਕਰ ਰਹੀ ਹੈ । ਉਨ੍ਹਾਂ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਪੈਂਡਿੰਗ ਸ਼ਿਕਾਇਤਾਂ ਦੇ ਨਿਪਟਾਰੇ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ। AMAN ARORA ASKS OFFICIALS

ਉਨ੍ਹਾਂ ਨੇ ਸੀ.ਪੀ.ਜੀ.ਆਰ.ਐਮ.ਐਸ. ਰਾਹੀਂ ਪੀ.ਜੀ.ਆਰ.ਐਸ. ਉਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਇਸ ਮੀਟਿੰਗ ਵਿੱਚ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

—————

[wpadcenter_ad id='4448' align='none']