ਅਮਨ ਅਰੋੜਾ ਵੱਲੋਂ ਪੱਤਰਕਾਰ ਬਹਾਦਰ ਸਿੰਘ ਮਰਦਾਂਪੁਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

AMAN ARORA CONDOLES DEMISE JOURNALIST ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਰਾਜਪੁਰਾ ਤੋਂ ਪੰਜਾਬੀ ਟ੍ਰਿਬਿਊਨ ਅਖ਼ਬਾਰ ਦੇ ਪੱਤਰਕਾਰ ਸ੍ਰੀ ਬਹਾਦਰ ਸਿੰਘ ਮਰਦਾਂਪੁਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਬਹਾਦਰ ਸਿੰਘ ਮਰਦਾਂਪੁਰ (65) ਨੇ ਅੱਜ ਸਵੇਰੇ ਪਿੰਡ ਮਰਦਾਂਪੁਰ (ਰਾਜਪੁਰਾ) ਵਿਖੇ ਆਖਰੀ ਸਾਹ ਲਿਆ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਅਤੇ ਬੇਟੀ ਸ਼ਾਮਲ ਹਨ। AMAN ARORA CONDOLES DEMISE JOURNALIST
ਸ੍ਰੀ ਅਮਨ ਅਰੋੜਾ ਨੇ ਦੁਖੀ ਪਰਿਵਾਰ ਅਤੇ ਸਕੇ-ਸਬੰਧੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਅਤੇ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ।
ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ ਨੇ ਵੀ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। AMAN ARORA CONDOLES DEMISE JOURNALIST

ਬਹਾਦਰ ਸਿੰਘ ਮਰਦਾਂਪੁਰ (65) ਨੇ ਅੱਜ ਸਵੇਰੇ ਪਿੰਡ ਮਰਦਾਂਪੁਰ (ਰਾਜਪੁਰਾ) ਵਿਖੇ ਆਖਰੀ ਸਾਹ ਲਿਆ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਅਤੇ ਬੇਟੀ ਸ਼ਾਮਲ ਹਨ।

Also Read : ਦੀਪਤੀ ਸ਼ਰਮਾ ਨੇ 6 ਸਾਲ ਦੀ ਉਮਰ ‘ਚ ਪਹਿਲੀ ਵਾਰ ਚੁੱਕਿਆ ਬੱਲਾ, WPL ਨੇ ਉਸ ਨੂੰ ਬਣਾ ਦਿੱਤਾ ਅਮੀਰ

[wpadcenter_ad id='4448' align='none']