ਅਦਾਲਤ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੱਡੀ ਰਾਹਤ

 Aman Arora Hearing Case 

 Aman Arora Hearing Case 

ਕੈਬਨਿਟ ਮੰਤਰੀ ਅਮਨ ਅਰੋੜਾ (Cabinet Minister Aman Arora) ਨੂੰ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਸੰਗਰੂਰ ਜ਼ਿਲ੍ਹਾ ਅਦਾਲਤ ਨੇ ਸੁਨਾਮ ਅਦਾਲਤ ਵੱਲੋਂ ਸੁਣਾਈ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ।

ਇਸ ਤੋਂ ਪਹਿਲਾਂ ਸੰਗਰੂਰ ਕੋਰਟ ਵੱਲੋਂ ਸਜ਼ਾ ਉਤੇ ਰੋਕ ਲਗਾ ਦਿੱਤੀ ਗਈ ਸੀ, ਜੋ ਕਿ 31 ਜਨਵਰੀ ਤੱਕ ਹੀ ਸੀ ਪਰ ਅੱਜ 31 ਜਨਵਰੀ ਨੂੰ ਸੰਗਰੂਰ ਕੋਰਟ ਨੇ ਵੱਡਾ ਫੈਸਲਾ ਸੁਣਾਉਂਦੇ ਹੋਏ ਸਜ਼ਾ ਉਤੇ ਪੱਕੀ ਰੋਕ ਲਗਾ ਦਿੱਤੀ ਹੈ।

ਦੱਸ ਦਈਏ ਕਿ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਸੀ। ਅਮਨ ਅਰੋੜਾ ਨੂੰ ਸੁਨਾਮ ਦੀ ਅਦਾਲਤ ਵੱਲੋਂ ਸੁਣਾਈ ਗਈ ਦੋ ਸਾਲ ਦੀ ਸਜ਼ਾ ਖ਼ਿਲਾਫ਼ ਦਾਇਰ ਕੀਤੀ ਅਪੀਲ ’ਤੇ ਫ਼ੈਸਲਾ ਸੁਣਾਇਆ ਗਿਆ ਹੈ।

READ ALSO: ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ: ਚੇਤਨ ਸਿੰਘ ਜੌੜਾਮਾਜਰਾ

ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ 21 ਦਸੰਬਰ ਨੂੰ ਸੁਨਾਮ ਦੀ ਅਦਾਲਤ ਨੇ ਦੋ-ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਮਗਰੋਂ ਅਰੋੜਾ ਨੇ ਸਜ਼ਾ ਖ਼ਿਲਾਫ਼ ਜ਼ਿਲ੍ਹਾ ਸੈਸ਼ਨ ਅਦਾਲਤ ਸੰਗਰੂਰ ਦਾ ਰੁਖ਼ ਕੀਤਾ ਸੀ।

 Aman Arora Hearing Case 

[wpadcenter_ad id='4448' align='none']