Aman Arora spoke about the attack!
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਤਿੱਖੇ ਸ਼ਬਦਾਂ ‘ਚ ਨਿਖ਼ੇਧੀ ਕੀਤੀ ਹੈ। ਉਨ੍ਹਾਂ ਨੇ ਪੁਲਸ ਵਿਭਾਗ ਦੇ ਉਨ੍ਹਾਂ ਮੁਲਾਜ਼ਮਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਬੜੀ ਮੁਸਤੈਦੀ ਨਾਲ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ। ਇਸ ਨਾਲ ਬਹੁਤ ਵੱਡੀ ਘਟਨਾ ਤੋਂ ਬਚਾਅ ਹੋ ਗਿਆ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਕਿਸੇ ਵੀ ਹਾਲਤ ‘ਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।Aman Arora spoke about the attack!
ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਪੁਲਸ ਪਿਛਲੇ ਕਈ ਦਿਨਾਂ ਤੋਂ ਅਲਰਟ ਸੀ ਅਤੇ ਜਿੱਥੇ ਸੁਖਬੀਰ ਬਾਦਲ ‘ਤੇ ਹਮਲਾ ਹੋਇਆ, ਉੱਥੇ ਪਹਿਲਾਂ ਹੀ ਸਿਵਲ ਵਰਦੀ ‘ਚ ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਸੀ।
ALSO READ :- ਕਿਸਾਨ ਅੰਦੋਲਨ ‘ਤੇ ਬੋਲੇ ਸਾਬਕਾ ਸੀਐਮ ਹੁੱਡਾ , ਸਰਕਾਰ ਕਿਸਾਨਾਂ ਦੇ ਮਸਲੇ ਗੱਲਬਾਤ ਰਾਹੀਂ ਹੱਲ ਕਰੇ
ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਇਹੋ ਜਿਹਾ ਪਵਿੱਤਰ ਅਸਥਾਨ ਹੈ, ਜਿੱਥੇ ਸ਼ਰਧਾਲੂਆਂ ਦੀ ਚੈਕਿੰਗ ਨਹੀਂ ਹੋ ਸਕਦੀ ਅਤੇ ਨਾ ਹੀ ਵਰਦੀ ‘ਚ ਪੁਲਸ ਮੁਲਾਜ਼ਮ ਉੱਥੇ ਤਾਇਨਾਤ ਹੋ ਸਕਦੇ ਹਨ। 200 ਦੇ ਕਰੀਬ ਪੁਲਸ ਮੁਲਾਜ਼ਮ ਸੁਖਬੀਰ ਬਾਦਲ ਦੀ ਸੁਰੱਖਿਆ ‘ਚ ਤਾਇਨਾਤ ਸਨ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਦੋਸ਼ੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।Aman Arora spoke about the attack!