Friday, December 27, 2024

ਅਮਨ ਅਰੋੜਾ ਵੱਲੋਂ ਬੈਂਗਲੁਰੂ ਸਥਿਤ “ਸਸਟੇਨਏਬਲ ਇੰਪੈਕਟਸ” ਪਲਾਂਟ ਦਾ ਦੌਰਾ

Date:

• ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਮਿਉਂਸੀਪਲ ਅਤੇ ਖੇਤੀਬਾੜੀ ਰਹਿੰਦ-ਖੂੰਹਦ ਤੋਂ ਸੀ.ਐਨ.ਜੀ. ਅਤੇ ਸੀ.ਬੀ.ਜੀ. ਦੇ ਉਤਪਾਦਨ ਦਾ ਅਧਿਐਨ

• ਸੂਬੇ ਵਿੱਚ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ‘ਸਸਟੇਨਏਬਲ ਇੰਪੈਕਟਸ’ ਦੀ ਟੀਮ ਨੂੰ ਪੰਜਾਬ ਦੌਰੇ ਦਾ ਸੱਦਾ

ਪੰਜਾਬ ਨੂੰ ਸਾਫ਼-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਮਿਉਂਸੀਪਲ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕੰਪਰੈੱਸਡ ਨੈਚੂਰਲ ਗੈਸ (ਸੀ.ਐਨ.ਜੀ.) ਅਤੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਦੇ ਉਤਪਾਦਨ ਦਾ ਅਧਿਐਨ ਕਰਨ ਲਈ ਬੈਂਗਲੁਰੂ ਸਥਿਤ “ਸਸਟੇਨਏਬਲ ਇੰਪੈਕਟਸ” ਪਲਾਂਟ ਦਾ ਦੌਰਾ ਕੀਤਾ।

ਜ਼ਿਕਰਯੋਗ ਹੈ ਕਿ “ਸਸਟੇਨਏਬਲ ਇੰਪੈਕਟਸ” ਬੈਂਗਲੁਰੂ ਆਧਾਰਤ ਦੋ ਸਟਾਰਟਅੱਪਜ਼, ਕਾਰਬਨ ਮਾਸਟਰਜ਼ ਅਤੇ ਹਾਸੀਰੂ ਡਾਲਾ ਇਨੋਵੇਸ਼ਨਜ਼ ਦਾ ਸਾਂਝਾ ਉੱਦਮ ਹੈ। ਇਨ੍ਹਾਂ ਕੋਲ ਕੂੜਾ ਪ੍ਰਬੰਧਨ ਅਤੇ ਕਾਰਬਨ ਦੀ ਨਿਕਾਸੀ ‘ਤੇ ਨਿਯੰਤਰਣ ਸਬੰਧੀ ਵਿਸ਼ੇਸ਼ ਸਮਰੱਥਾ ਅਤੇ ਮੁਹਾਰਤ ਹੈ।

ਸ੍ਰੀ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਮੁੱਖ ਕਾਰਜਕਾਰੀ ਸ੍ਰੀ ਸੁਮੀਤ ਜਾਰੰਗਲ ਅਤੇ ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨਾਲ “ਸਸਟੇਨਏਬਲ ਇੰਪੈਕਟਸ” ਦੀ ਟੀਮ ਨੂੰ ਸੂਬੇ ਦਾ ਦੌਰਾ ਕਰਕੇ ਪਲਾਂਟ ਲਗਾਉਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਅਤੇ ਇਸ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਪਲਾਂਟ ਦਾ ਦੌਰਾ ਕਰਨ ਉਪਰੰਤ ਆਪਣਾ ਤਜਰਬਾ ਸਾਂਝਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰਾਜੈਕਟ ਪੰਜਾਬ ਦੇ ਸ਼ਹਿਰਾਂ, ਕਸਬਿਆਂ ਅਤੇ ਵੱਡੇ ਪਿੰਡਾਂ ਵਿੱਚ ਵੀ ਲਗਾਏ  ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਦੀ ਬਹੁਤਾਤ ਹੋਣ ਕਾਰਨ ਇਹ ਤਕਨੀਕ ਨਾ ਸਿਰਫ਼ ਸੀ.ਬੀ.ਜੀ. ਅਤੇ ਸੀ.ਐਨ.ਜੀ. ਦੇ ਉਤਪਾਦਨ ਵਿੱਚ ਵਧੇਰੇ ਲਾਹੇਵੰਦ ਹੋਵੇਗੀ ਸਗੋਂ ਇਸ ਨਾਲ ਜੈਵਿਕ ਖਾਦ ਵੀ ਤਿਆਰ ਹੋਵੇਗੀ, ਜਿਸ ਨਾਲ ਰਸਾਇਣਕ ਖਾਦਾਂ ਦੀ ਵਰਤੋਂ ਵਿੱਚ ਵੀ ਕਮੀ ਆਵੇਗੀ।

ਸ੍ਰੀ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰਾਂ ਵਿੱਚ ਠੋਸ ਕੂੜਾ-ਕਰਕਟ ਦਾ ਜੇਕਰ ਢੁਕਵੇਂ ਢੰਗ ਨਾਲ ਨਿਬੇੜਾ ਨਾ ਕੀਤਾ ਗਿਆ ਤਾਂ ਕੂੜੇ ਦੇ ਪਹਾੜ ਖੜ੍ਹੇ ਹੋ ਜਾਣਗੇ, ਜਿਸ ਨਾਲ ਸਿਹਤ ਅਤੇ ਵਾਤਾਵਰਣ ਲਈ ਵੱਡੀਆਂ ਸਮੱਸਿਆਵਾਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਚੁਣੌਤੀ ਨਾਲ ਨਜਿੱਠਣ ਵਾਸਤੇ ਸਥਾਈ ਹੱਲ ਲੱਭਣ ਲਈ ਵੱਖ-ਵੱਖ ਨੀਤੀਆਂ, ਪ੍ਰੋਗਰਾਮ ਅਤੇ ਪ੍ਰਬੰਧਕੀ ਰਣਨੀਤੀਆਂ ਘੜਨ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ।

Also Read : ਮੀਡੀਆ ਦਾ ਨਿਰਪੱਖ ਅਤੇ ਆਜ਼ਾਦ ਹੋਣਾ ਲੋਕਤੰਤਰ ਦੀ ਮਜ਼ਬੂਤੀ ਲਈ ਜ਼ਰੂਰੀ : ਚੇਤਨ ਸਿੰਘ ਜੋੜੇਮਾਜਰਾ

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...