ਅਮਰੀਕਾ ਦੇ ਕੈਲੀਫੌਰਨੀਆ ‘ਚ ਹੋਈ ਵੱਡੀ ਵਾਰਦਾਤ, ਅਣਪਛਾਤਿਆਂ ਨੇ ਗ੍ਰੰਥੀ ਸਿੰਘ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

America Crime News

America Crime News

ਬੀਤੇ ਦਿਨ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਸੂਬੇ ਦੇ ਸੇਲਮਾ ਟਾਊਨ ਤੋਂ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੀ ਬੀਤੀ ਰਾਤ 10:30 ਵਜੇ ਦੇ ਕਰੀਬ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਕੇ ਉਸ ਦਾ ਗੁਰਦੁਆਰਾ ਸਾਹਿਬ ਤੋਂ ਬਾਹਰ ਕਤਲ ਕਰ ਦਿੱਤੀ ਹੈ।

ਇਹ ਮੰਦਭਾਗੀ ਘਟਨਾ ਬੀਤੀ ਰਾਤ ਕਰੀਬ 10:30 ਵਜੇ ਦੇ ਕਰੀਬ ਉਸ ਵੇਲੇ ਵਾਪਰੀ ਜਦੋਂ ਗ੍ਰੰਥੀ ਸਿੰਘ ਗੁਰਦੁਆਰਾ ਸਾਹਿਬ ਦੇ ਬਾਹਰ ਟਹਿਲ ਰਿਹਾ ਸੀ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਗ੍ਰੰਥੀ ਦੀ ਪਛਾਣ ਰਾਜ ਸਿੰਘ ਵਜੋਂ ਹੋਈ ਹੈ। 

READ ALSO: ਨਵੀਂ ਪੱਛਮੀ ਗੜਬੜੀ ਦਾ ਅਲਰਟ, ਇਲਾਕਿਆਂ ਵਿਚ ਮੀਂਹ, ਹਨੇਰੀ ਅਤੇ ਗੜੇਮਾਰੀ ਦੀ ਚਿਤਾਵਨੀ

ਜਾਣਕਾਰੀ ਅਨੁਸਾਰ 29 ਸਾਲਾ ਗ੍ਰੰਥੀ ਰਾਜ ਸਿੰਘ ਸੇਲਮਾ ਦੇ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਕਰਨ ਦੀ ਵੀ ਸੇਵਾ ਨਿਭਾਉਂਦਾ ਸੀ। ਪਰ ਰਾਤੀਂ ਕਰੀਬ ਸਾਢੇ 10 ਵਜੇ ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਬਾਹਰ ਆਇਆ ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਇਹ ਘਟਨਾ ਗੁਰਦੁਆਰਾ ਸਾਹਿਬ ਦੀ ਚਾਰ ਦੀਵਾਰੀ ਤੋਂ ਬਾਹਰ ਵਾਪਰੀ, ਜਦੋਂ ਤੱਕ ਗੋਲੀਆਂ ਦੀ ਆਵਾਜ਼ ਸੁਣ ਕੇ ਅੰਦਰੋਂ ਕੋਈ ਬਾਹਰ ਆਇਆ, ਉਦੋਂ ਤੱਕ ਹਮਲਾਵਰ ਉਥੋਂ ਫ਼ਰਾਰ ਹੋ ਚੁੱਕੇ ਸੀ। ਮ੍ਰਿਤਕ ਗ੍ਰੰਥੀ ਦਾ ਭਾਰਤ ਤੋ ਪਿਛੋਕੜ ਉੱਤਰ ਪ੍ਰਦੇਸ਼ ਦੇ ਬਿਜਨੌਰ ਦੇ ਨਾਲ ਸੀ ਅਤੇ ਉਹ ਇਕੱਲਾ ਹੀ ਇੱਥੇ ਰਹਿੰਦਾ ਸੀ।

America Crime News

[wpadcenter_ad id='4448' align='none']