ਐਸ.ਏ.ਐਸ.ਨਗਰ, 20 ਦਸੰਬਰ:
ਜ਼ਿਲ੍ਹਾ ਚੋਣ ਅਫ਼ਸਰ ਦੀ ਪ੍ਰਧਾਨਗੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਲੋਕ ਸਭਾ ਚੋਣਾਂ-2024 ਨੂੰ ਮੁੱਖ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖ਼ਤ ਸਬੰਧੀ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਇੱਕ ਸਾਂਝੀ ਟ੍ਰੇਨਿੰਗ ਕਰਵਾਈ ਗਈ ਜਿਸ ਵਿੱਚ ਕਮਜ਼ੋਰ/ਸੰਵੇਦਨਸ਼ੀਲ ਚੋਣ ਸਟੇਸ਼ਨਾਂ ਅਤੇ ਖਰਚ ਦੇ ਲਿਹਾਜ਼ ਨਾਲ ਸੰਵੇਦਨਸ਼ੀਲ ਹਲਕੇ ਅਤੇ ਖੇਤਰਾਂ ਦੀ ਸ਼ਨਾਖ਼ਤ ਕਰਨ ਲਈ ਹਾਜ਼ਰ ਅਧਿਕਾਰੀਆਂ ਨੂੰ ਟ੍ਰੇਨਿੰਗ ਦਿੱਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵਲੋਂ ਦੱਸਿਆ ਗਿਆ ਕਿ ਸਾਰੇ ਅਧਿਕਾਰੀ ਆਪਣੇ ਸੀਨੀਅਰ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਚੋਣਾਂ ਦੌਰਾਨ ਆਪਣੀਆਂ ਡਿਊਟੀਆਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ। ਇਸ ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਰਾਜ ਐਸ ਤਿੜਕੇ, ਚੰਦਰਜੋਤੀ ਸਿੰਘ ਉਪਮੰਡਲ ਮੈਜਿਸਟ੍ਰੇਟ ਮੋਹਾਲੀ, ਸ੍ਰੀ ਹਿਮਾਂਸੂ ਗੁਪਤਾ ਉਪਮੰਡਲ ਮੈਜਿਸਟ੍ਰੇਟ ਡੇਰਾਬੱਸੀ, ਗੁਰਮੰਦਰ ਸਿੰਘ ਉਪਮੰਡਲ ਮੈਜਿਸਟ੍ਰੇਟ ਖਰੜ, ਡੀ.ਐਸ.ਪੀ, ਸਮੂਹ ਸੁਪਰਵਾਇਜਰ, ਦਿਨੇਸ਼ ਕੁਮਾਰ ਸੈਣੀ, ਐਸ ਐਲ ਐਮ ਟੀ (ਸਟੇਟ ਲੈਵਲ ਮਾਸਟਰ ਟ੍ਰੇਨਰ) ਰੂਪਨਗਰ, ਚੋਣ ਤਹਿਸੀਲਦਾਰ ਸੰਜੇ ਕੁਮਾਰ, ਚੋਣ ਕਾਨੂੰਗੋ ਸੁਰਿੰਦਰ ਕੁਮਾਰ ਵੀ ਸ਼ਾਮਿਲ ਹੋਏ।