Amrinder Singh Raja Warring
ਪੰਜਾਬ ਦੇ ਜਲੰਧਰ ‘ਚ ਡੀਐੱਸਪੀ ਦੇ ਕਤਲ ਮਾਮਲੇ ‘ਤੇ ਹੁਣ ਸਿਆਸਤ ਸ਼ੁਰੂ ਹੋ ਗਈ ਹੈ। ਇਸ ਮਾਮਲੇ ‘ਚ ਸਰਕਾਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ‘ਤੇ ਹੈ। ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ‘ਚ ਲੋਕਾਂ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕੀਤੇ ਹਨ। ਇਸੇ ਤਰ੍ਹਾਂ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਜੇਕਰ ਸ਼ਹਿਰ ਵਿੱਚ ਡੀਐਸਪੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦਾ ਕੀ ਬਣੇਗਾ।
ਦੱਸ ਦੇਈਏ ਕਿ ਨਵੇਂ ਸਾਲ ਦੀ ਰਾਤ ਨੂੰ ਪੰਜਾਬ ਪੁਲਿਸ ਦੇ ਡੀਐਸਪੀ ਦਲਬੀਰ ਸਿੰਘ ਦੀ ਬਸਤੀ ਬਾਵਾ ਖੇਲ ਨਹਿਰ ਨੇੜੇ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਨ੍ਹਾਂ ਨੇ ਉਸ ਦੀ ਪਿਸਤੌਲ ਲੁੱਟ ਲਈ ਸੀ। ਘਟਨਾ ਦੇ ਬਾਅਦ ਤੋਂ ਹੀ ਵਿਰੋਧੀ ਧਿਰ ਦੇ ਨੇਤਾ ਇਸ ਮਾਮਲੇ ਨੂੰ ਲੈ ਕੇ ਸਰਕਾਰ ‘ਤੇ ਹਮਲੇ ਕਰ ਰਹੇ ਹਨ।
ਵੜਿੰਗ ਦਾ ਪੰਜਾਬ ਸਰਕਾਰ ‘ਤੇ ਹਮਲਾ
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿਗ ਨੇ ਡੀਐਸਪੀ ਕਤਲ ਕੇਸ ਵਿੱਚ ਸੋਸ਼ਲ ਮੀਡੀਆ ਐਕਸ ‘ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸ ‘ਚ ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਪੋਸਟ ‘ਚ ਉਨ੍ਹਾਂ ਨੇ ਇਕ ਅੰਗਰੇਜ਼ੀ ਅਖਬਾਰ ਦੀ ਕਟਿੰਗ ਸ਼ੇਅਰ ਕੀਤੀ ਹੈ ਅਤੇ ਲਿਖਿਆ ਹੈ– ‘2021 ਤੋਂ ਬਾਅਦ ਸਿਰਫ ਹਸਦਾ ਵਸਦਾ ਪੰਜਾਬ’। ਉਪਰੋਕਤ ਪੋਸਟ ਸ਼ੇਅਰ ਕਰਕੇ ਵੜਿੰਗ ਨੇ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ‘ਤੇ ਸਵਾਲ ਖੜ੍ਹੇ ਕੀਤੇ ਹਨ।
ਵਿਧਾਇਕ ਪਰਗਟ ਸਿੰਘ ਨੇ ਕਿਹਾ- ‘ਆਪ’ ਸਰਕਾਰ ਫੇਲ੍ਹ
ਪੰਜਾਬ ਦੇ ਸਾਬਕਾ ਮੰਤਰੀ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਡੀਐਸਪੀ ਦਲਬੀਰ ਸਿੰਘ ਦਿਓਲ ਨੂੰ ਨਵੇਂ ਸਾਲ ਦੀ ਰਾਤ ਨੂੰ ਲੁਟੇਰਿਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ।
READ ALSO:ਪੰਜਾਬ ‘ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਅੱਜ ਸੋਚ-ਸਮਝ ਕੇ ਨਿਕਲੋ ਘਰੋਂ ਬਾਹਰ
ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਪੰਜਾਬ ‘ਚ ਅਮਨ-ਕਾਨੂੰਨ ਦੀ ਹਾਲਤ ਇੰਨੀ ਮਾੜੀ ਹੈ ਕਿ ਸ਼ਹਿਰ ‘ਚ ਇੱਕ DSP ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਆਮ ਲੋਕ ਕੀ ਕਰਨਗੇ? ਇਸ ਤੋਂ ਵੱਡਾ ਹੋਰ ਕੁਝ ਨਹੀਂ ਹੋ ਸਕਦਾ।
ਵਿਧਾਇਕ ਪਰਗਟ ਸਿੰਘ ਨੇ ਕਿਹਾ- ਮੁੱਖ ਮੰਤਰੀ ਭਗਵੰਤ ਸਿੰਘ ਮਾਣ ਨਾਲ ਦਾਅਵਾ ਕਰਦੇ ਹਨ ਕਿ ਸਾਡੇ ਸੂਬੇ ਵਿੱਚ ਸ਼ਾਂਤੀ ਹੈ, ਇੱਥੇ ਸਭ ਕੁਝ ਠੀਕ ਚੱਲ ਰਿਹਾ ਹੈ। ਇਸ ਨਾਲ ਉਨ੍ਹਾਂ ਦੇ ਖੋਖਲੇ ਦਾਅਵਿਆਂ ਦਾ ਪਰਦਾਫਾਸ਼ ਹੋ ਰਿਹਾ ਹੈ। ਸੂਬੇ ਵਿੱਚ ਨਸ਼ੇ, ਲੁੱਟ-ਖੋਹ, ਕਤਲ ਵਰਗੇ ਅਪਰਾਧ ਆਮ ਹੁੰਦੇ ਜਾ ਰਹੇ ਹਨ।
Amrinder Singh Raja Warring