Sunday, January 19, 2025

ਜਲਦ ਹੀ ਸਰੰਡਰ ਕਰ ਸਕਦਾ ਹੈ ਅੰਮ੍ਰਿਤਪਾਲ, ਪੰਜਾਬ ਦੇ ਚੱਪੇ ਚੱਪੇ ਤੇ ਲੱਗਿਆ ਪੁਲਿਸ ਦਾ ਸਖਤ ਪਹਿਰਾ !

Date:

Amritpal can surrender ਅੰਮ੍ਰਿਤਪਾਲ ਸਿੰਘ ਦੇ ਪੰਜਾਬ ਵਿਚ ਹੋਣ ਦੇ ਇਨਪੁਟਸ ਤੋਂ ਬਾਅਦ ਉਸ ਦੇ ਸਰੰਡਰ ਕਰਨ ਦੇ ਚਰਚੇ ਛਿੜੇ ਹੋਏ ਹਨ। ਸੂਤਰਾਂ ਮੁਤਾਬਕ ਇਹ ਵੀ ਖਬਰ ਆ ਰਹੀ ਸੀ ਕਿ ਉਹ ਅੰਮ੍ਰਿਤਸਰ ਜਾਂ ਨੇੜੇ-ਤੇੜੇ ਸਰੰਡਰ ਕਰ ਸਕਦਾ ਹੈ। ਹਾਲਾਂਕਿ ਪੁਲਿਸ ਵੱਲੋਂ ਇਨ੍ਹਾਂ ਰਿਪੋਰਟਾਂ ਨੂੰ ਸਿਰੇ ਤੋਂ ਨਕਾਰਿਆ ਜਾ ਰਿਹਾ ਹੈ

ਇਸ ਚਰਚਾ ਵਿਚਾਲੇ ਅੰਮ੍ਰਿਤਸਰ ਵਿੱਚ ਸੁਰੱਖਿਆ ਏਜੰਸੀਆਂ ਹਾਈ ਅਲਰਟ ਉਤੇ ਹਨ। ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਹ ਵੀ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਹਰਿਮੰਦਰ ਸਾਹਿਬ ਵਿੱਚ ਮੀਡੀਆ ਸਾਹਮਣੇ ਆਤਮ ਸਮਰਪਣ ਕਰਨ ਦੀ ਤਿਆਰੀ ਕਰ ਰਿਹਾ ਹੈ।ਪੰਜਾਬ ਪੁਲਿਸ ਨੂੰ ਖਦਸ਼ਾ ਹੈ ਕਿ ਅੰਮ੍ਰਿਤਪਾਲ ਦਰਬਾਰ ਸਾਹਿਬ ‘ਚ ਦਾਖਲ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਜਾਣ ਦੀ ਕੋਸ਼ਿਸ਼ ਕਰ ਸਕਦਾ ਹੈ ਤੇ ਫਿਰ ਮੀਡੀਆ ਦੀ ਮੌਜੂਦਗੀ ‘ਚ ਜਨਤਕ ਤੌਰ ‘ਤੇ ਆਤਮ ਸਮਰਪਣ ਕਰਨ ਦਾ ਇਰਾਦਾ ਰੱਖਦਾ ਹੈ।

ਉਧਰ, ਬਠਿੰਡਾ ਤਲਵੰਡੀ ਸਾਬੋ ‘ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਸੁਰੱਖਿਆ ਵਧਾਈ ਗਈ ਹੈ। ਸੁਤਰਾਂ ਮੁਤਾਬਕ ਅੰਮ੍ਰਿਤਪਾਲ ਨੂੰ ਲੈ ਕੇ ਗੁਰਦੁਆਰਾ ਸਾਹਿਬ ਦੀ ਸੁਰੱਖਿਆ ਵਧਾਈ ਗਈ ਹੈ। ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ‘ਚ ਮੌਜੂਦ ਹਨ। ਇਸ ਦੌਰਾਨ ਅੱਜ ਅੰਮ੍ਰਿਤਪਾਲ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਉਣ ਨੂੰ ਲੈ ਕੇ ਅਫਵਾਹਾਂ ਫੈਲ ਰਹੀਆਂ ਹਨ।Amritpal can surrender

ਇਸ ਇਨਪੁਟਸ ਨੂੰ ਧਿਆਨ ਵਿੱਚ ਰੱਖਦੇ ਹੋਏ ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ-ਦੁਆਲੇ ਤੇ ਹੋਰ ਧਾਰਮਿਕ ਸਥਾਨਾ ਨੇੜੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਪੁਲਿਸ ਤੋਂ ਇਲਾਵਾ ਜਾਂਚ ਏਜੰਸੀਆਂ ਵੀ ਹਾਈ ਅਲਰਟ ‘ਤੇ ਹਨ। ਹਾਲਾਂਕਿ ਪੁਲਿਸ ਦਾ ਦਾਅਵਾ ਹੈ ਕਿ ਟ੍ਰੈਫਿਕ ਦੀ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਸੁਰੱਖਿਆ ਵਧਾਈ ਗਈ ਹੈ।Amritpal can surrender

read also : ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਬਿਨਾਂ ਰੋਕ-ਟੋਕ ਹਮਲੇ ਕੀਤੇ

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...