Amritpal coming to Delhi
ਹਲਕਾ ਖਡੂਰ ਸਾਹਿਬ ਤੋਂ ਪੰਜਾਬ ਵਿਚ ਸਭ ਤੋਂ ਵੱਡੇ ਫਰਕ ਨਾਲ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ। ਇਸ ਦੇ ਲਈ ਪੰਜਾਬ ਪੁਲਸ ਅੰਮ੍ਰਿਤਪਾਲ ਨੂੰ ਸਵੇਰੇ 4 ਵਜੇ ਜੇਲ੍ਹ ਤੋਂ ਦਿੱਲੀ ਲਈ ਲੈਕੇ ਰਵਾਨਾ ਹੋ ਗਈ ਹੈ। ਹੁਣ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਏਅਰ ਫੋਰਸ
ਦੇ Aircraft ਰਾਹੀਂ ਅਸਾਮ ਤੋਂ ਦਿੱਲੀ ਲਿਆਂਦਾ ਜਾ ਰਿਹਾ ਹੈ।
ਅੰਮ੍ਰਿਤਪਾਲ ਨੂੰ 4 ਦਿਨਾਂ ਦੀ ਪੈਰੋਲ ਮਿਲ ਗਈ ਹੈ ਪਰ ਪੁਲਸ ਪ੍ਰਸ਼ਾਸਨ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ ਤੋਂ ਸਿਰਫ ਸਹੁੰ ਚੁੱਕਣ ਲਈ ਹੀ ਲਿਆ ਰਹੀ ਹੈ। ਪੈਰੋਲ ਦੀਆਂ ਸ਼ਰਤਾਂ ਤਹਿਤ ਪਰਿਵਾਰ ਨੂੰ ਦਿੱਲੀ ਵਿੱਚ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ।
ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਅਤੇ ਚਾਚਾ ਦਿੱਲੀ ਪਹੁੰਚ ਗਏ ਹਨ। ਲੰਬੇ ਸਮੇਂ ਤੋਂ ਡਿਬਰੂਗੜ੍ਹ ਵਿੱਚ ਰਹਿ ਰਹੀ ਉਨ੍ਹਾਂ ਦੀ ਪਤਨੀ ਵੀ ਦਿੱਲੀ ਪਹੁੰਚ ਗਈ ਹੈ। ਅੱਜ ਉਨ੍ਹਾਂ ਨੂੰ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਦਾ ਸਮਾਂ ਦਿੱਤਾ ਜਾਵੇਗਾ।Amritpal coming to Delhi
also read :-ਹਰਿਆਣਾ ਦੀ ਨਾਇਬ ਸੈਣੀ ਸਰਕਾਰ ਦਾ ਵੱਡਾ ਐਲਾਨ , ਬੱਸਾਂ ਚ ਸਫ਼ਰ ਕਰਨ ਵਾਲੇ ਇਹਨਾਂ ਲੋਕਾਂ ਲਈ ਖੁਸ਼ਖਬਰੀ
ਅੰਮ੍ਰਿਤਪਾਲ ਸਿੰਘ ਸਹੁੰ ਚੁੱਕਣ ਲਈ ਡਿਬਰੂਗੜ੍ਹ ਜੇਲ੍ਹ ਤੋਂ 1 ਸਾਲ 2 ਮਹੀਨੇ 12 ਦਿਨਾਂ ਬਾਅਦ ਬਾਹਰ ਆ ਰਹੇ ਹਨ। ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਜੇਲ੍ਹ ਭੇਜ ਦਿੱਤਾ ਜਾਵੇਗਾ।
ਦਰਅਸਲ ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਗਈ ਪੈਰੋਲ ਵਿੱਚ 4 ਦਿਨਾਂ ਦਾ ਜ਼ਿਕਰ ਕੀਤਾ ਗਿਆ ਹੈ। ਇਸ ਵਿੱਚ 10 ਸ਼ਰਤਾਂ ਵੀ ਲਗਾਈਆਂ ਗਈਆਂ ਹਨ। ਸੁਰੱਖਿਆ, ਉਸ ਨੂੰ ਲਿਆਉਣ, ਰਹਿਣ ਅਤੇ ਵਾਪਸ ਲੈ ਕੇ ਜਾਣ ਦੀ ਜ਼ਿੰਮੇਵਾਰੀ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਨੂੰ ਸੌਂਪੀ ਗਈ ਹੈ। ਸਾਰਾ ਖਰਚਾ ਪੰਜਾਬ ਪੁਲਸ ਚੁੱਕੇਗੀ।
Amritpal coming to Delhi