Saturday, January 18, 2025

ਪੰਜਾਬ ਦੇ ਨਵੇਂ ਸਾਂਸਦਾਂ ਨੇ ਚੁੱਕੀ ਸਹੁੰ, ਅੰਮ੍ਰਿਤਪਾਲ ਸਿੰਘ ਨੂੰ ਨਹੀਂ ਮਿਲੀ ਇਜਾਜ਼ਤ

Date:

 Amritpal Singh did not get permission

18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸੈਸ਼ਨ ਦੇ ਦੂਜੇ ਦਿਨ ਸਪੀਕਰ ਦੀ ਚੋਣ ਹੋਣ ਦਾ ਐਲਾਨ ਕੀਤਾ ਗਿਆ, ਜੋ ਭਲਕੇ ਹੋਵੇਗੀ। ਇਸ ਦੇ ਨਾਲ ਅੱਜ ਪੰਜਾਬ ਦੇ ਨਵੇਂ ਸਾਂਸਦਾਂ ਨੇ ਸੰਸਦ ਵਿੱਚ ਆਪਣੇ ਅਹੁਦੇ ਲਈ ਸਹੁੰ ਚੁੱਕੀ। ਇਸ ਮੌਕੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਖਡੂਰ ਸਾਹਿਬ ਤੋਂ ਸਾਂਸਦ ਬਣੇ ਅੰਮ੍ਰਿਤਪਾਲ ਸਿੰਘ ਨੂੰ ਉੱਥੇ ਜਾਣ ਦੀ ਇਜਾਜ਼ਤ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਨੇ ਸਹੁੰ ਨਹੀਂ ਚੁੱਕੀ।Amritpal Singh did not get permission

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2024)

ਦੱਸ ਦੇਈਏ ਕਿ ਲੋਕ ਸਭਾ ਦੇ ਪਹਿਲੇ ਸੈਸ਼ਨ ਵਿਚ ਪੰਜਾਬ ਦੇ ਜਲੰਧਰ ਤੋਂ ਸਾਂਸਦ ਚਰਨਜੀਤ ਸਿੰਘ ਚੰਨੀ, ਹੁਸ਼ਿਆਰਪੁਰ ਤੋਂ ਰਾਜਕੁਮਾਰ ਚੱਬੇਵਾਲ, ਸ੍ਰੀ ਅਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ, ਅੰਮ੍ਰਿਤਸਰ ਤੋਂ ਕਾਂਗਰਸ ਦੇ ਐੱਮਪੀ ਗੁਰਜੀਤ ਸਿੰਘ ਔਜਲਾ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਲੁਧਿਆਣਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ, ਫ਼ਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ, ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ, ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਪਟਿਆਲਾ ਤੋਂ  ਡਾਕਟਰ ਧਰਮਵੀਰ ਗਾਂਧੀ ਨੇ ਪੰਜਾਬੀ ਵਿਚ ਸਹੁੰ ਚੁੱਕੀ।Amritpal Singh did not get permission

Share post:

Subscribe

spot_imgspot_img

Popular

More like this
Related