Tuesday, January 14, 2025

ਪੰਜਾਬ ‘ਚੋਂ ਫਰਾਰ ਹੋਇਆ ਅੰਮ੍ਰਿਤਪਾਲ ਸਿੰਘ, ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਕੀਤੇ ਵੱਡੇ ਖ਼ੁਲਾਸੇ

Date:

Amritpal Singh escaped from Punjab ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਆਈ. ਜੀ. ਹੈੱਡਕੁਆਰਟਰ ਸੁਖਚੈਨ ਸਿੰਘ ਨੇ ਅਹਿਮ ਖ਼ੁਲਾਸੇ ਕੀਤੇ ਹਨ। ਸੁਖਚੈਨ ਸਿੰਘ ਨੇ ਕਿਹਾ ਕਿ ਹੁਣ ਤੱਕ ਦੀ ਜਾਂਚ ਦੌਰਾਨ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਦਾ ਪਤਾ ਲੱਗਾ ਹੈ। ਨਵੀਂ ਲੋਕੇਸ਼ਨ ਮੁਤਾਬਕ ਅੰਮ੍ਰਿਤਪਾਲ ਪੰਜਾਬ ਤੋਂ ਬਾਹਰ ਜਾ ਚੁੱਕਾ ਹੈ। ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਹਰਿਆਣਾ ਦੀ ਮਿਲੀ ਹੈ, ਜਿੱਥੇ 19 ਤਾਰੀਖ਼ ਨੂੰ ਅੰਮ੍ਰਿਤਪਾਲ ਹਰਿਆਣਾ ਦੇ ਸ਼ਾਹਬਾਦ ਪਹੁੰਚਿਆ। ਇਥੇ ਉਹ ਆਪਣੇ ਸਾਥੀ ਪਪਲਪ੍ਰੀਤ ਦੇ ਨਾਲ ਇਕ ਔਰਤ ਦੇ ਘਰ 19 ਅਤੇ 20 ਤਾਰੀਖ਼ ਨੂੰ ਰੁਕਿਆ ਸੀ। ਪਪਲਪ੍ਰੀਤ ਮਹਿਲਾ ਨੂੰ ਕਰੀਬ ਢਾਈ ਸਾਲ ਤੋਂ ਜਾਣਦਾ ਸੀ।

ਸੁਖਚੈਨ ਸਿੰਘ ਨੇ ਕਿਹਾ ਕਿ ਆਪਰੇਸ਼ਨ ਅੰਮ੍ਰਿਤਪਾਲ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਜਾ ਚੁੱਕੇ ਹਨ। 30 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੀ ਜਾਵੇਗੀ, ਜੋਕਿ ਕ੍ਰਿਮੀਨਲ ਕੇਸਾਂ ਵਿਚ ਸ਼ਾਮਲ ਹਨ, ਜਦਕਿ 177 ਲੋਕਾਂ ਖਿਲਾਫ ਪ੍ਰਿਵੈਂਟਿਵ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਹੈ, ਕਾਨੂੰਨ ਦੇ ਮੁਤਾਬਕ ਸਭ ‘ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਹੜੇ ਮੋਟਰਸਾਈਕਲ ‘ਤੇ ਅੰਮ੍ਰਿਤਪਾਲ ਪਹਿਲਾਂ ਬੈਠਾ ਸੀ, ਉਸ ਵਿਚ ਪਪਲਪ੍ਰੀਤ ਨਾਲ ਸੀ। ਹਰਿਆਣਾ ਪੁਲਸ ਅਤੇ ਪੰਜਾਬ ਪੁਲਸ ਨੇ ਸਾਂਝੇ ਆਪਰੇਸ਼ਨ ਦੌਰਾਨ ਮਹਿਲਾ ਬਲਜੀਤ ਕੌਰ ਨੂੰ ਹਿਰਾਸਤ ਵਿਚ ਲਿਆ ਹੈ, ਜਿਸ ਨੇ ਪੁੱਛਗਿੱਛ ਵਿਚ ਖ਼ੁਲਾਸਾ ਕੀਤਾ ਹੈ ਕਿ ਅੰਮ੍ਰਿਤਪਾਲ ਨੇ ਅੱਗੇ ਉਤਰਾਖੰਡ ਜਾਣ ਦੀ ਗੱਲ ਕਹੀ ਸੀ। ਉਤਰਾਖੰਡ ਵਿਚ ਵੀ ਬਾਰਡਰ ਸੀਲ ਕਰ ਦਿੱਤੇ ਗਏ ਹਨ। ਉਤਰਾਖੰਡ ਦੇ ਨਾਲ ਲੱਗਦੇ ਨੇਪਾਲ ਬਾਰਡਰ ‘ਤੇ ਵੀ ਚੌਕਸੀ ਵਧਾ ਦਿੱਤੀ ਗਈ ਹੈ। Amritpal Singh escaped from Punjab

ਉਥੇ ਹੀ ਪੰਜਾਬ ਦੇ ਮਾਹੌਲ ਬਾਰੇ ਸੁਖਚੈਨ ਸਿੰਘ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਵਿਚ ਅਮਨ-ਸ਼ਾਂਤੀ ਪੂਰੀ ਤਰ੍ਹਾਂ ਬਰਕਰਾਰ ਹੈ ਅਤੇ ਪੰਜਾਬ ਪੁਲਸ ਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਲਗਾਤਾਰ ਰਾਬਤਾ ਕਾਇਮ ਹੈ।  ਜਿਹੜੇ ਮੋਟਰਸਾਈਕਲ ਉਸ ਨੇ ਵਰਤੇ ਹਨ, ਉਹ ਸਾਰੇ ਬਰਾਮਦ ਕਰ ਲਏ ਗਏ ਹਨ ਅਤੇ ਕਾਨੂੰਨ ਮੁਤਾਬਕ ਸਾਰੀ ਕਾਰਵਾਈ ਕੀਤੀ ਜਾਵੇਗੀ। Amritpal Singh escaped from Punjab

read also : ਮੁੱਖ ਮੰਤਰੀ ਵੱਲੋਂ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਨ ਦੇ ਆਦੇਸ਼

Share post:

Subscribe

spot_imgspot_img

Popular

More like this
Related

ਦੱਖਣੀ ਅਫਰੀਕਾ ਮੌਕੇ ਵਾਪਰਿਆ ਵੱਡਾ ਹਾਦਸਾ ! ਸੋਨੇ ਦੀ ਖਾਨ ਚ ਫਸੇ 100 ਮਜ਼ਦੂਰਾਂ ਦੀ ਮੌਤ

South Agrica Gold Mines Accident ਦੱਖਣੀ ਅਫਰੀਕਾ ਵਿੱਚ ਇੱਕ ਗੈਰ-ਕਾਨੂੰਨੀ...

ਮੁਹਾਲੀ ‘ਚ ਡਿੱਗਿਆ ਸ਼ੋਅਰੂਮ ਦਾ ਲੈਂਟਰ, 1 ਦੀ ਮੌਤ, ਕਈ ਜ਼ਖ਼ਮੀ

Mohali TDI City ਮੋਹਾਲੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ।...