ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ, ਸੁਣਾਇਆ ਹੱਕ ਵਿਚ ਫੈਸਲਾ…

ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ, ਸੁਣਾਇਆ ਹੱਕ ਵਿਚ ਫੈਸਲਾ…

Amritpal Singh got a big relief ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਐਨਐਸਏ ਤਹਿਤ ਜੇਲ੍ਹ ਵਿਚ ਬੰਦ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਚੁਣੇ ਜਾਣ ਵਿਰੁੱਧ ਦਾਖਲ ਪਟੀਸ਼ਨ ਖਾਰਜ ਕਰ ਦਿੱਤੀ ਹੈ। ਪਟੀਸ਼ਨਕਰਤਾ ਨੇ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਦਾਅਵਾ ਕੀਤਾ ਕਿ ਸੰਵਿਧਾਨ ਦਾ ਆਰਟੀਕਲ […]

Amritpal Singh got a big relief

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਐਨਐਸਏ ਤਹਿਤ ਜੇਲ੍ਹ ਵਿਚ ਬੰਦ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਚੁਣੇ ਜਾਣ ਵਿਰੁੱਧ ਦਾਖਲ ਪਟੀਸ਼ਨ ਖਾਰਜ ਕਰ ਦਿੱਤੀ ਹੈ।

ਪਟੀਸ਼ਨਕਰਤਾ ਨੇ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਦਾਅਵਾ ਕੀਤਾ ਕਿ ਸੰਵਿਧਾਨ ਦਾ ਆਰਟੀਕਲ 84 ਸੰਸਦ ਦੀ ਮੈਂਬਰਸ਼ਿਪ ਲਈ ਯੋਗਤਾ ਨਾਲ ਸਬੰਧਤ ਹੈ ਅਤੇ ਕਹਿੰਦਾ ਹੈ ਕਿ ਕੋਈ ਵਿਅਕਤੀ ਉਦੋਂ ਤੱਕ ਕਾਗਜ਼ ਦਾਖਲ ਅਤੇ ਚੁਣੇ ਜਾਣ ਦੇ ਯੋਗ ਨਹੀਂ ਹੋਵੇਗਾ ਜਦੋਂ ਤੱਕ ਉਹ ਦੇਸ਼ ਦਾ ਨਾਗਰਿਕ ਨਹੀਂ ਹੁੰਦਾ।Amritpal Singh got a big relief

ਪਟੀਸ਼ਨਰ ਨੇ ਦਾਅਵਾ ਕੀਤਾ ਸੀ ਕਿ ਉਹ ਖਡੂਰ ਸਾਹਿਬ ਹਲਕੇ ਦਾ ਵੋਟਰ ਨਹੀਂ ਹੈ। ਪਟੀਸ਼ਨ ਉਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਦੇ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕਿਹਾ ਕਿ ਤੁਸੀਂ ਚੋਣ ਪਟੀਸ਼ਨ ਦਾਇਰ ਕੀਤੀ ਹੈ ਅਤੇ ਲੋਕ ਪ੍ਰਤੀਨਿਧਤਾ ਕਾਨੂੰਨ ਦੇ ਤਹਿਤ ਸੰਵਿਧਾਨ ‘ਚ ਇਸ ਸਬੰਧੀ ਵਿਵਸਥਾਵਾਂ ਹਨ।

also read :- ਮਨੀਸ਼ ਸਿਸੋਦੀਆ ਨੂੰ 18 ਮਹੀਨਿਆਂ ਬਾਅਦ ਮਿਲੀ ਵੱਡੀ ਰਾਹਤ, ਅੱਜ ਹੀ ਜੇਲ੍ਹ ਤੋਂ ਬਾਹਰ…

ਅਜਿਹੇ ‘ਚ ਇਹ ਪਟੀਸ਼ਨ ਰੱਦ ਕੀਤੀ ਜਾਂਦੀ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਸਿੰਘ ‘ਤੇ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਕਾਰਵਾਈ ਕੀਤੀ ਗਈ ਹੈ। ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੀ ਸੀ।Amritpal Singh got a big relief