ਖੰਡੂਰ ਸਾਹਿਬ ਤੋਂ ਵੱਡੀ ਜਿੱਤ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਦੀ ਪਤਨੀ ਪਹੁੰਚੀ ਡਿਬਰੁਗੜ੍ਹ ਜੇਲ੍ਹ

Amritpal Singh Wife Meeting Dibrugarh Jail

Amritpal Singh Wife Meeting Dibrugarh Jail

ਲੋਕ ਸਭਾ ਚੋਣਾਂ ਵਿਚ ਪੰਜਾਬ ਦੀ 13 ਲੋਕ ਸਭਾ ਸੀਟਾਂ ਵਿੱਚੋਂ ਕਾਂਗਰਸ ਨੇ ਸਭ ਤੋਂ ਵੱਧ 7 ਸੀਟਾਂ ਆਪਣੇ ਨਾਮ ਕੀਤੀਆਂ। ਇਸ ਵਾਰ ਸਾਰੀਆਂ ਪ੍ਰਮੁੱਖ ਪਾਰਟੀਆਂ ਨੇ ਇਕੱਲਿਆਂ ਹੀ ਚੋਣਾਂ ਲੜੀਆਂ ਹਨ। ਕਾਂਗਰਸ ਨੇ 7 ਸੀਟਾਂ ਜਿੱਤੀਆਂ ਹਨ। ਆਮ ਆਦਮੀ ਪਾਰਟੀ 3 ਸੀਟਾਂ ਨਾਲ ਦੂਜੇ ਨੰਬਰ ‘ਤੇ ਰਹੀ ਹੈ ਜਦਕਿ ਭਾਜਪਾ ਨੂੰ ਸੂਬੇ ‘ਚ ਇਕ ਵੀ ਸੀਟ ਨਹੀਂ ਮਿਲੀ।

ਸਭ ਤੋਂ ਵੱਧ ਹੈਰਾਨ ਕੀਤਾ ਖਡੂਰ ਸਾਹਿਬ ਅਤੇ ਫਰੀਦਕੋਟ ਹਲਕੇ ਨੇ। ਇਥੋਂ 2 ਆਜ਼ਾਦ ਉਮੀਦਵਾਰਾਂ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ। ਖਡੂਰ ਸਾਹਿਬ ਤੋਂ ਅਮ੍ਰਿਤਪਾਲ ਸਿੰਘ ਨੇ ਜੇਲ੍ਹ ਚ ਬੈਠੇ ਹੀ 197120 ਵੋਟਾਂ ਨਾਲ ਕਾਂਗਰਸ ਦੇ ਕੁਲਬੀਰ ਜ਼ੀਰਾ ਨੂੰ ਮਾਤ ਦਿੱਤੀ। ਖਡੂਰ ਸਾਹਿਬ ਤੋਂ ਕੈਬਿਨੇਟ ਮੰਤਰੀ ਲਾਲਜੀਤ ਭੁੱਲਰ ਤੀਜੇ ਨੰਬਰ ਤੇ ਰਹੇ, ਉਨ੍ਹਾਂ ਨੂੰ ਸਿਰਫ 194836 ਵੋਟਾਂ ਪਈਆਂ।

READ ALSO :ਜਿੱਤ ਤੋਂ ਬਾਅਦ ਸਰਬਜੀਤ ਖ਼ਾਲਸਾ ਦਾ ਫਰੀਦਕੋਟ ਹਲਕੇ ਤੋਂ ਪਹਿਲਾ ਬਿਆਨ ਕਿਹਾ-ਬੇਅਦਬੀ ਦਾ ਇਨਸਾਫ਼ ਤੇ ਦੋਸ਼ੀਆਂ ਨੂੰ ਸਜ਼ਾ ਹੋਵੇਗਾ ਮੁੱਖ ਮੁੱਦਾ

ਅੰਮ੍ਰਿਤਪਾਲ ਨੂੰ ਮਿਲੀ ਰਿਕਾਰਡ ਜਿੱਤ ਪਿੱਛੋਂ ਉਸ ਦਾ ਪਰਿਵਾਰ ਡਿਬਰੁਗੜ੍ਹ ਜੇਲ੍ਹ ਪਹੁੰਚਿਆ ਹੈ। ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਉਸ ਨੂੰ ਮਿਲਣ ਆਸਾਮ ਦੀ ਡਿਬਰੁਗੜ੍ਹ ਜੇਲ੍ਹ ਪਹੁੰਚੀ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਨੇ ਸੂਬੇ ਵਿਚ ਸਭ ਤੋਂ ਵੱਡੇ ਫਰਕ ਨਾਲ ਜਿੱਤ ਦਰਜ਼ ਕੀਤੀ ਹੈ। ਉਨ੍ਹਾਂ ਨੇ ਕਾਂਗਰਸ ਦੇ ਕੁਲਬੀਰ ਜ਼ੀਰਾ ਨੂੰ ਰਿਕਾਰਡ 197120 ਵੋਟਾਂ ਨਾਲ ਪਛਾੜਿਆ ਹੈ।

Amritpal Singh Wife Meeting Dibrugarh Jail

[wpadcenter_ad id='4448' align='none']