ਵੋਟਰਾਂ ਨੂੰ ਜਾਗਰੂਕ ਕਰਨ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਲਗਾਤਾਰ ਦੂਜੀ ਵਾਰ ਰਿਹਾ ਅੱਵਲ

ਅੰਮ੍ਰਿਤਸਰ 27 ਅਪ੍ਰੈਲ 2024:—ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਕਰਵਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਨੇ ਲਗਾਤਾਰ ਦੂਜੀ ਵਾਰ ਪੂਰੇ ਰਾਜ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ।ਮੁੱਖ ਚੋਣ ਦਫ਼ਤਰ, ਪੰਜਾਬ ਵਲੋਂ ਅੱਜ ਜਾਰੀ ਕੀਤੀ ਗਈ ਸੂਚੀ ਵਿੱਚ ਜ਼ਿਲ੍ਹਾ ਲੁਧਿਆਣਾ ਨੇ ਦੂਸਰਾ ਅਤੇ ਪਟਿਆਲਾ ਨੇ ਤੀਸਰਾ ਸਥਾਨ ਹਾਸਿਲ ਕੀਤਾ।ਇਸ ਸੂਚੀ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਤੇ ਕਰਵਾਈ ਗਈ ਅਤੇ ਜ਼ਿਲ੍ਹਾ ਮਲੇਰਕੋਟਲਾ ਵਲੋਂ ਈਦ ਮੌਕੇ ਕਰਵਾਈ ਗਈ ਨਿਵੇਕਲੀ ਗਤੀਵਿਧੀ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ ਗਿਆ ਹੈ।

ਇਸ ਕਾਮਯਾਬੀ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਣਸ਼ਾਮ ਥੋਰੀ ਨੇ ਕਿਹਾ ਕਿ ਉਹਨਾਂ ਨੂੰ ਅੱਜ ਹੀ ਇਹ ਸੂਚੀ ਮੁੱਖ ਚੋਣ ਦਫ਼ਤਰ ਤੋਂ ਪ੍ਰਾਪਤ ਹੋਈ ਹੈ ਅਤੇ ਜ਼ਿਲ੍ਹਾ ਅੰਮ੍ਰਿਤਸਰ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅਸੀਂ ਲਗਾਤਰ ਦੂਜੀ ਵਾਰ ਪਹਿਲੇ ਨੰਬਰ ਤੇ ਰਹੇ ਹਾਂ।ਉਹਨਾਂ ਦੱਸਿਆ ਕਿ ਮੁੱਖ ਚੋਣ ਦਫ਼ਤਰ ਵਲੋਂ ਹਰ 15 ਦਿਨਾਂ ਬਾਅਦ ਹਰ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਗਤੀਵਿਧੀਆਂ ਦੀ ਰਿਪੋਰਟ ਮੰਗਵਾਈ ਜਾ ਰਹੀ ਹੈ।ਸਾਰਿਆਂ ਜ਼ਿਲੇਆਂ ਦੀਆਂ ਪ੍ਰਾਪਤ ਰਿਪੋਰਟਾਂ ਅਤੇ ਸੋਸ਼ਲ ਮੀਡੀਆ ਇੰਡੈਕਸ ਦਾ ਮੁਲਾਂਕਣ ਕਰਨ ਤੋਂ ਬਾਅਦ ਇਹਨਾਂ ਜ਼ਿਲੇਆਂ ਦੀ ਦਰਜ਼ਾਬੰਦੀ ਕੀਤੀ ਜਾ ਰਹੀ ਹੈ।ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਜ਼ਿਲ੍ਹੇ ਨੂੰ 16 ਮਾਰਚ ਤੋਂ 31 ਮਾਰਚ ਤੱਕ ਅਤੇ ਹੁਣ 1 ਅਪ੍ਰੈਲ ਤੋਂ 15 ਅਪ੍ਰੈਲ ਤੱਕ ਕਰਵਾਈਆਂ ਗਈਆਂ ਸਵੀਪ ਗਤੀਵਿਧੀਆਂ ਲਈ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ।ਇਸ ਪ੍ਰਾਪਤੀ ਲਈ ਉਹਨਾਂ ਜ਼ਿਲ੍ਹੇ ਦੀਆਂ ਸਮੂਹ ਸਵੀਪ ਟੀਮਾਂ ਨੂੰ ਵਧਾਈ ਦਿੱਤੀ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ‘ਸਵੀਪ’ ਕੋਰ ਕਮੇਟੀ ਦੇ ਚੇਅਰਪਰਸਨ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਿਕਾਸ ਕੁਮਾਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਵਾਰ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਕਈ ਲਗਾਤਾਰ ਨਿਵੇਕਲੀਆਂ ਗਤੀਵਿਧੀਆਂ ਕਰਵਾਉਣ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ,ਜਿਸ ਉੱਤੇ ਅਮਲ ਕਰਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਵਿਧਾਨ ਸਭਾ ਖੇਤਰਾਂ ਵਿੱਚ ਜੰਗੀ ਪੱਧਰ ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਉਹਨਾਂ ਦੱਸਿਆ ਕਿ ਇਸਦੇ ਨਾਲ-ਨਾਲ ਅਟਾਰੀ ਬਾਰਡਰ,ਹੈਰੀਟੇਜ਼ ਸਟਰੀਟ ਅਤੇ ਗੁਰੁ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੀ ਮੈਗਾ ਇਵੈਂਟ ਕਰਵਾਏ ਗਏ ਹਨ।ਉਹਨਾਂ ਕਿਹਾ ਕਿ ਪੂਰੇ ਸ਼ਹਿਰ ਵਿੱਚ ਵੋਟਰ ਜਾਗਰੂਕਤਾ ਵੱਾਲ ਪੇਂਟਿੰਗਾਂ ਬਣਵਾਈਆਂ ਗਈਆਂ ਹਨ,ਜਿਹਨਾਂ ਨੂੰ ਸ਼ਹਿਰ ਵਾਸੀਆਂ ਵਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਚੋਣਾਂ ਵਿੱਚ ਹਰ ਵਰਗ ਦਾ ਯੋਗਦਾਨ ਬਹੁਤ ਜ਼ਰੂਰੀ ਹੈ,ਇਸੇ ਲਈ ਇੱਕ ਨਿਵੇਕਲੀ ਪਹਿਲ ਕਰਦੇ ਹੋਏ ਪਹਿਲੀ ਵਾਰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਟ੍ਰਾਂਸਜੈਂਡਰਾਂ ਨੂੰ ਇੱਕੋ ਜਗ੍ਹਾ ਇੱਕਠਾ ਕਰਕੇ ਵੋਟਰ ਜਾਗਰੂਕਤਾ ਮਾਰਚ ਕੱਢਿਆ ਗਿਆ ਸੀ।ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੱਧਰ ਤੇ ਸਵੀਪ ਸੈੱਲ ਸਥਾਪਿਤ ਕੀਤਾ ਗਿਆ ਹੈ,ਜਿੱਥੇ ਸਾਰੀਆਂ ਗਤੀਵਿਧੀਆਂ ਦੀ ਯੋਜਨਾਬੰਧੀ ਅਤੇ ਮੁਨੀਟਰਿੰਗ ਕੀਤੀ ਜਾ ਰਹੀ ਹੈ।ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਭਾਰਤ ਦੁਨੀਆਂ ਦਾ ਸੱਭ ਤੋਂ ਵੱਡਾ ਲੋਕਤੰਤਰ ਹੈ ਅਤੇ ਸਾਨੂੰ ਸੱਭ ਨੂੰ ਇਸ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਬਾਰ ਦੇਸ਼ ਵਿੱਚ ਚੋਣਾਂ ਨੂੰ ਇੱਕ ਤਿਉਹਾਰ ਦੀ ਤਰ੍ਹਾਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ,ਇਸ ਲਈ ਹੁਣ ਸਾਡਾ ਫ਼ਰਜ ਬਣਦਾ ਹੈ ਕਿ ਅਸੀਂ ਚੋਣਾਂ ਦੇ ਇਸ ਤਿਉਹਾਰ ਵਿੱਚ ਵੱਧ ਚੜ੍ਹ ਕੇ ਭਾਗ ਲਈਏ।ਉਹਨਾਂ ਕਿਹਾ ਕਿ ਮੌਜੂਦਾ ਯੁਗ ਸੋਸ਼ਲ ਮੀਡੀਆ ਦਾ ਯੁਗ ਹੈ,ਇਸ ਲਈ ਲੋਕਾਂ ਨੂੰ ਜਿਲ੍ਹਾ ਪ੍ਰਸ਼ਾਸਨ ਵਲੋਂ ਬਣਾਏ ਗਏ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰਨਾ ਚਾਹੀਦਾ ਹੈ।ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪ੍ਰਤੀਸ਼ਤ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ,ਇਸ ਲਈ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ,ਤਾਂ ਜੋ ਜ਼ਿਲ੍ਹਾ ਅੰਮ੍ਰਿਤਸਰ ਵਿੱਚ 70 ਪ੍ਰਤੀਸ਼ਤ ਵੋਟਿੰਗ ਦੇ ਆਂਕੜੇ ਨੂੰ ਪਾਰ ਕੀਤਾ ਜਾ ਸਕੇ।ਉਹਨਾਂ ਕਿਹਾ ਕਿ ਸਾਰੇ ਵੋਟਰ 1 ਜੂਨ ਨੂੰ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਪੋਲÇੰਗ ਵਿੱਚ ਜ਼ਰੂਰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ।

[wpadcenter_ad id='4448' align='none']