Saturday, December 28, 2024

ਪਤੰਗਬਾਜ਼ੀ ‘ਚ ਜਿੱਤ-ਹਾਰ ਤੋਂ ਬਾਅਦ ਚੱਲੀਆਂ ਗੋਲੀਆਂ, ਇਕ ਦੀ ਹੋਈ ਮੌਤ

Date:

Amritsar News 

ਅੰਮ੍ਰਿਤਸਰ ‘ਚ ਇਕ ਵਾਰ ਫਿਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਪਤੰਗ ਉਡਾਉਣ ਅਤੇ ਫਿਰ ਕੁਮੈਂਟਰੀ ਕਰਨ ਦਾ ਮਾਮਲਾ ਇੰਨਾ ਵੱਧ ਗਿਆ ਕਿ ਰਾਤ 8 ਵਜੇ ਅੰਮ੍ਰਿਤਸਰ ਦੇ ਆਜ਼ਾਦ ਨਗਰ ਵਿਚ ਦੋਵੇਂ ਧੜੇ ਇਕ ਦੂਜੇ ਨਾਲ ਭਿੜ ਗਏ। ਇਸ ਦੌਰਾਨ ਗੋਲੀ ਚੱਲ ਗਈ, ਜਿਸ ਨੇ ਨੌਜਵਾਨ ਦੀ ਜਾਨ ਲੈ ਲਈ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਇਹ ਘਟਨਾ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ‘ਤੇ ਆਜ਼ਾਦ ਨਗਰ ਨੇੜੇ ਤੂਤ ਸਾਹਿਬ ਗੇਟ ‘ਤੇ ਵਾਪਰੀ। ਐਤਵਾਰ ਨੂੰ ਆਜ਼ਾਦ ਨਗਰ ‘ਚ ਲੋਕ ਆਪਣੀਆਂ ਛੱਤਾਂ ‘ਤੇ ਪਤੰਗ ਉਡਾ ਰਹੇ ਸਨ। ਜਦੋਂ ਪਤੰਗ ਦਾ ਪੇਚਾ ਫਸ ਗਿਆ ਤਾਂ ਇੱਕ ਨੇ ਦੂਜੇ ਦੀ ਪਤੰਗ ਕੱਟ ਦਿਤੀ। ਟਿੱਪਣੀਆਂ ਇੰਨੀਆਂ ਵਧ ਗਈਆਂ ਕਿ ਦੋਵੇਂ ਧੜੇ ਗਾਲ੍ਹਾਂ ਕੱਢਣ ਲੱਗੇ। ਛੱਤਾਂ ਤੋਂ ਸ਼ੁਰੂ ਹੋਈ ਬਹਿਸ ਰਾਤ 8 ਵਜੇ ਸੜਕ ‘ਤੇ ਹੀ ਸ਼ੁਰੂ ਹੋ ਗਈ। ਨੌਜਵਾਨ ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਇਕ ਟੋਲਾ ਆਜ਼ਾਦ ਨਗਰ ਪਹੁੰਚ ਗਿਆ।

ਤਕਰਾਰ ਵੀ ਹੋਈ ਅਤੇ ਤਲਵਾਰਾਂ ਵੀ ਚਲਾਈਆਂ ਗਈਆਂ। ਇਸ ਦੌਰਾਨ ਇਕ ਨੌਜਵਾਨ ਨੇ ਪਿਸਤੌਲ ਕੱਢ ਲਿਆ। ਜਦੋਂ ਗੋਲੀ ਚਲਾਈ ਤਾਂ ਇਹ ਹਰਮਨਜੀਤ ਸਿੰਘ ਦੀ ਪਿੱਠ ‘ਤੇ ਲੱਗੀ। ਹਰਮਨਜੀਤ ਸਿੰਘ ਨੂੰ ਉਸੇ ਸਮੇਂ ਸਿਵਲ ਹਸਪਤਾਲ ਲਿਜਾਇਆ ਗਿਆ। ਜਿਥੇ ਮੁੱਢਲੇ ਇਲਾਜ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਹਰਤੇਜ ਹਸਪਤਾਲ ਲੈ ਗਿਆ। ਹਸਪਤਾਲ ਵਿਚ ਇਲਾਜ ਦੌਰਾਨ ਹਰਮਨਜੀਤ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਉਥੇ ਲੱਗੇ ਸੀਸੀਟੀਵੀ ਕੈਮਰਿਆਂ ਦੀਆਂ ਤਸਵੀਰਾਂ ਕਬਜ਼ੇ ਵਿਚ ਲਈਆਂ।

READ ALSO:ਪੰਜਾਬ ਦੇ ਇਨ੍ਹਾਂ ਸ਼ਹਿਰਾਂ ਲਈ ਮੌਸਮ ਦਾ ਤਾਜ਼ਾ ਅਲਰਟ ਹੋਇਆ ਜਾਰੀ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਪੁਲਿਸ ਥਾਣਾ ਬੀ ਡਵੀਜ਼ਨ ਨੂੰ ਕੰਟਰੋਲ ਰੂਮ ਤੋਂ ਗੋਲੀਬਾਰੀ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਥਾਣਾ ਬੀ ਡਿਵੀਜ਼ਨ ਦੇ ਐਸਐਚਓ ਨੇ ਦੱਸਿਆ ਕਿ ਹਰਮਨਜੀਤ ਸਿੰਘ ਦੀ ਹਸਪਤਾਲ ਵਿਚ ਮੌਤ ਹੋ ਗਈ ਹੈ। ਮੁਲਜ਼ਮਾਂ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦਾ ਸੀਸੀਟੀਵੀ ਸਾਹਮਣੇ ਆਇਆ ਹੈ। ਉਨ੍ਹਾਂ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Amritsar News 

Share post:

Subscribe

spot_imgspot_img

Popular

More like this
Related

ਪੰਜਾਬ ,ਚੰਡੀਗੜ੍ਹ ਸਣੇ ਹਰਿਆਣਾ ਚ ਪੈ ਰਿਹਾ ਲਗਾਤਾਰ ਮੀਂਹ , 11 ਜ਼ਿਲਿਆਂ ਚ ਧੁੰਦ ਦਾ ਅਲਰਟ ਜ਼ਾਰੀ

Punjab Weather Update  ਵੈਸਟਰਨ ਡਿਸਟਰਬੈਂਸ ਹੋਣ ਕਰਕੇ ਪੰਜਾਬ-ਚੰਡੀਗੜ੍ਹ ਵਿੱਚ ਹੋਈ...

ਅਮਨਦੀਪ ਕੌਰ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਐਨ.ਵਾਈ.ਐਫ 2025 ਦੀ ਰਾਸ਼ਟਰੀ ਪੱਧਰ ਦੀ   ਚੈਂਪਿਅਨਸ਼ਿਪ ਲਈ ਹੋਈ ਚੋਣ”

ਫ਼ਰੀਦਕੋਟ 28 ਦਸੰਬਰ (  )    ਐਸ.ਬੀ.ਐਸ ਸਰਕਾਰੀ ਕਾਲਜ, ਕੋਟਕਪੂਰਾ ਦੀ ਗ੍ਰਹਿ ਵਿਗਿਆਨ...

ਡਾ. ਮਨਮੋਹਨ ਸਿੰਘ ਦੀ ਅੰਤਿਮ ਯਾਤਰਾ , ਗਾਂਧੀ ਪਰਿਵਾਰ ਸਣੇ ਹਰ ਲੀਡਰ ਨਮ ਅੱਖਾਂ ਨਾਲ ਕਰ ਰਿਹਾ ਯਾਦ

Manmohan Singh Funeral  ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ...