Sunday, January 19, 2025

ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ

Date:

ਚੰਡੀਗੜ੍ਹ/ਅੰਮ੍ਰਿਤਸਰ, 1 ਜੁਲਾਈ:

  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ  ਸਨਸਨੀਖੇਜ਼ ਅੰਮਿਰਤਸਰ ਲੁੱਟ ਕੇਸ ਦਾ ਖੁਰਾ-ਖੋਜਦਿਆਂ ਪੀੜਤ ਦੇ ਡਰਾਈਵਰ ਦੀ ਧੀ ਅਤੇ ਉਸ ਦੇ ਮੰਗੇਤਰ, ਜਿੰਨ੍ਹਾਂ ਨੇ ਡਕੈਤੀ ਦੀ ਪੂਰੀ ਸਾਜ਼ਿਸ਼ ਰਚੀ ਸੀ , ਨੂੰ  7 ਮੁਲਜ਼ਮਾਂ ਸਮੇਤ  ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ  ਫੜੇ ਗਏ ਵਿਅਕਤੀਆਂ ਦੀ ਪਛਾਣ ਸ਼ਿਵਾਨੀ (28) ਵਾਸੀ ਅਮਰ ਐਵੀਨਿਊ ਖੰਡਵਾਲਾ ਛੇਹਰਟਾ ਅਤੇ ਉਸ ਦੇ ਮੰਗੇਤਰ ਗੁਰਟੇਕ ਸਿੰਘ (23) ਵਾਸੀ ਅਜਨਾਲਾ ਅਤੇ ਇਨ੍ਹਾਂ ਦੇ ਸਾਥੀ ਗੁਰਪ੍ਰੀਤ ਸਿੰਘ (34) ਵਾਸੀ ਮਜੀਠਾ ਰੋਡ ਅੰਮ੍ਰਿਤਸਰ, ਸੰਦੀਪ ਸਿੰਘ (29) ਵਾਸੀ ਜੰਡਿਆਲਾ, ਦੀਪਕ ਕੁਮਾਰ (30) ਪਿੰਡ ਮਾਹਲ, ਹਰਦੇਵ ਸਿੰਘ (53) ਅਜਨਾਲਾ ਅਤੇ ਹਰਪਾਲ ਸਿੰਘ (52) ਰਾਜਾਸਾਂਸੀ ਅੰਮ੍ਰਿਤਸਰ ਵਜੋਂ ਹੋਈ ਹੈ।  ਮੁਲਜ਼ਮ ਸ਼ਿਵਾਨੀ ਨਰਿੰਦਰ ਮੋਹਨ ਮਹਿਤਾ, ਜੋ ਕਿ ਪੀੜਤ ਜੀਆ ਲਾਲ ਬਹਿਲ ਦਾ ਡਰਾਈਵਰ  ਹੈ, , ਦੀ ਧੀ ਹੈ , ਜੋ ਕਿ ਪੀੜਤ  ਦੀ ਦੌਲਤ-ਸ਼ੌਹਰਤ ਤੋਂ ਭਲੀਭਾਂਤ ਜਾਣੂ ਸੀ ।

  ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਤੜਕੇ ਚਾਰ ਹਥਿਆਰਬੰਦ ਵਿਅਕਤੀ, ਜਿਨਾ  ਨੇ ਮੂੰਹ ਢਕੇ ਹੋਏ ਸਨ, ਨੇ  ਪੀੜਤ ਜੀਆ ਲਾਲ ਦੇ ਘਰ ’ਚ ਦਾਖਲ ਹੋ ਕੇ 90 ਲੱਖ ਰੁਪਏ ਅਤੇ 3 ਕਿਲੋ ਦੇ ਗਹਿਣਿਆਂ ਦੀ  ਲੁੱਟ ਕੀਤੀ।

  ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਤਿੰਨ ਮੁਲਜ਼ਮਾਂ- ਗੁਰਪ੍ਰੀਤ, ਸੰਦੀਪ ਅਤੇ ਦੀਪਕ ਨੂੰ ਮਹਾਰਾਸ਼ਟਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਅੰਤਰ-ਰਾਜੀ ਕਾਰਵਾਈ ਤਹਿਤ ਮਹਾਰਾਸ਼ਟਰ ਦੇ ਧੂਲੇ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ , ਜਦ ਕਿ ਬਾਕੀ ਚਾਰ ਵਿਅਕਤੀਆਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ  ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 41.40 ਲੱਖ ਰੁਪਏ ਦੀ ਨਕਦੀ ਅਤੇ 800 ਗ੍ਰਾਮ ਸੋਨਾ ਵੀ ਬਰਾਮਦ ਕੀਤਾ ਹੈ।

  ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਇਸ ਸਨਸਨੀਖੇਜ਼ ਲੁੱਟ ਦੇ ਕੇਸ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਪਹੁੰਚ ਅਪਣਾਈ ਗਈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

  ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਏ.ਡੀ.ਸੀ.ਪੀ ਸਿਟੀ-2 ਅਭਿਮਨਿਊ ਰਾਣਾ ਅਤੇ ਏ.ਸੀ.ਪੀ ਉੱਤਰੀ ਵਿਜੇ ਕੁਮਾਰ ਦੀ ਦੇਖ-ਰੇਖ ਹੇਠ ਸਿਵਲ ਲਾਈਨ ਪੁਲਿਸ ਸਟੇਸ਼ਨ, ਸੀ.ਆਈ.ਏ.-1 ਅਤੇ ਸੀ.ਆਈ.ਏ.-2 ਦੀਆਂ ਪੁਲਿਸ ਟੀਮਾਂ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।

  ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ 12 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਕੇਸ ਨੂੰ ਟਰੇਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਅਤੇ 24 ਘੰਟਿਆਂ ਵਿੱਚ ਮਹਾਰਾਸ਼ਟਰ ਤੋਂ ਤਿੰਨ ਮੁਲਜ਼ਮਾਂ ਨੂੰ ਜਾ ਦਬੋਚਿਆ। ਜਦਕਿ ਬਾਕੀ ਚਾਰ ਮੁਲਜ਼ਮਾਂ ਨੂੰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

  ਸੀ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਦੋ ਹੋਰ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

  ਇਸ ਸਬੰਧੀ  ਐਫਆਈਆਰ ਨੰ. 107 ਮਿਤੀ 26-06-2024 ਨੂੰ ਆਈ.ਪੀ.ਸੀ. ਦੀ ਧਾਰਾ 394 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਵਲ ਲਾਈਨ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਸੀ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...