Saturday, January 18, 2025

ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

Date:

ਚੰਡੀਗੜ੍ਹ, 20 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ  ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ।  ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ  ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮਲੇਰਕੋਟਲਾ ਜਿਲੇ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 337 ਲਾਭਪਾਤਰੀਆਂ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਦਸੰਬਰ 2022  ਤੋਂ ਮਾਰਚ 2023 ਦੇ 337 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।  ਉਹਨਾਂ ਦੱਸਿਆ ਕਿ ਦਸੰਬਰ 2022 ਦੇ 84,  ਜਨਵਰੀ 2023 ਦੇ 68,  ਫਰਵਰੀ 2023 ਦੇ 80 ਅਤੇ ਮਾਰਚ 2023 ਦੇ 105 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਕੀ ਲੰਬਿਤ ਪਏ ਕੇਸਾਂ ਨੂੰ ਵੀ ਜਲਦ ਹੀ ਕਲੀਅਰ ਕੀਤਾ ਜਾਵੇਗਾ।

ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।

ਡਾਕਟਰ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Share post:

Subscribe

spot_imgspot_img

Popular

More like this
Related

ਰੋਡ ਸੇਫਟੀ ਜਾਗਰੂਕਤਾ ਲਈ ਨੁਕੜ ਮੀਟਿੰਗ ਕੀਤੀ ਗਈ 

ਫ਼ਰੀਦਕੋਟ 18 ਜਨਵਰੀ,2025 ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਅਤੇ ਜ਼ਿਲਾ...

-ਗਊਸ਼ਾਲਾ ਸੇਵਾ ਸਦਨ ਅੰਨਦਿਆਣਾ ਵਿਖੇ ਗਊਧੰਨ ਭਲਾਈ ਕੈਂਪ ਲਗਾਇਆ ਗਿਆ-

ਫ਼ਰੀਦਕੋਟ 18 ਜਨਵਰੀ,2025 ਸ਼੍ਰੀ ਅਸ਼ੋਕ ਕੁਮਾਰ ਸਿੰਗਲਾ  ਚੇਅਰਮੈਨ ਗਊ ਸੇਵਾ...

 ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ ‘ਤੇ ਹੋਇਆ ਹਮਲਾ ! ਗੱਡੀ ‘ਤੇ ਮਾਰੇ ਪੱਥਰ,,

Delhi Election 2025  ਦਿੱਲੀ ਚੋਣਾਂ ਦੌਰਾਨ ਸ਼ਨੀਵਾਰ ਨੂੰ ਸਾਬਕਾ ਮੁੱਖ...