Saturday, January 18, 2025

ਮੁੱਖ ਮੰਤਰੀ ਵੱਲੋਂ ਚਾਰ ਸ਼ਹੀਦ ਸੈਨਿਕਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਐਕਸ-ਗ੍ਰੇਸ਼ੀਆ ਵਜੋਂ ਇਕ ਕਰੋੜ ਰੁਪਏ ਦੇਣ ਦਾ ਐਲਾਨ

Date:

  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿਚ ਦੇਸ਼ ਸੇਵਾ ਦੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਇਕ-ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।
ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਦਹਿਸ਼ਤਗਰਦੀ ਹਮਲੇ ਵਿਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਫੌਜੀ ਜਵਾਨਾਂ ਦੀ ਪਛਾਣ ਹਵਲਦਾਰ ਮਨਦੀਪ ਸਿੰਘ, ਪਿੰਡ ਚਣਕੋਈਆਂ ਕਾਕਨ (ਲੁਧਿਆਣਾ),  ਲਾਂਸ ਨਾਇਕ ਕੁਲਵੰਤ ਸਿੰਘ, ਪਿੰਡ ਚੜਿੱਕ (ਮੋਗਾ), ਸਿਪਾਹੀ ਹਰਕ੍ਰਿਸ਼ਨ ਸਿੰਘ, ਪਿੰਡ ਤਲਵੰਡੀ ਭਰਥ (ਗੁਰਦਾਸਪੁਰ) ਅਤੇ ਸਿਪਾਹੀ ਸੇਵਕ ਸਿੰਘ ਪਿੰਡ ਬਾਘਾ (ਬਠਿੰਡਾ) ਵਜੋਂ ਹੋਈ ਹੈ।  ਭਗਵੰਤ ਮਾਨ ਨੇ ਅੱਤਵਾਦੀ ਹਮਲੇ ਦੀ ਨਿਖੇਧੀ ਕਰਦੇ ਹੋਏ ਇਸ ਹਮਲੇ ਵਿਚ ਬਹਾਦਰ ਸੈਨਿਕਾਂ ਦੀ ਸ਼ਹਾਦਤ ਉਤੇ ਦੁੱਖ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਮੁਤਾਬਕ ਸ਼ਹੀਦ ਸੈਨਿਕ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਨਾਇਕਾਂ ਵੱਲੋਂ ਦੇਸ਼ ਦੀ ਰਾਖੀ ਲਈ ਦਿਖਾਈ ਸੂਰਮਗਤੀ ਬਾਕੀ ਸੈਨਿਕਾਂ ਨੂੰ ਵੀ ਆਪਣੀ ਡਿਊਟੀ ਸਮਰਪਿਤ ਭਾਵਨਾ ਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਵੀ ਮੁਲਕ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬੀਆਂ ਵੱਲੋਂ ਸਰਹੱਦਾਂ ਉਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਈ ਜਾ ਰਹੀ ਹੈ।    

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...