Friday, January 3, 2025

ਸਲਮਾਨ ਖਾਨ ਸਣੇ ਕਈ ਸਿਤਾਰਿਆਂ ‘ਤੇ ਮੰਡਰਾ ਰਿਹਾ ਜਾਨ ਦਾ ਖ਼ਤਰਾ , ਧਮ.ਕੀਆਂ ਮਿਲਣ ਤੋਂ ਬਾਅਦ ਫੈਲੀ ਦਹਿ.ਸ਼ਤ

Date:

An atmosphere of terror in Bollywood industry

ਬਾਲੀਵੁੱਡ ਦਬੰਗ ਸਲਮਾਨ ਖਾਨ ਨੂੰ ਲਾਰੈਂਸ ਬਿਸ਼ਨੋਈ ਗੈਂਗ ਤੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਹਾਲ ਹੀ ਵਿੱਚ ਬਾਬਾ ਸਿੱਦੀਕੀ ਦੇ ਕਤਲ ਦੀ ਜ਼ਿੰਮੇਵਾਰੀ ਲਾਰੇਂਸ ਬਿਸ਼ਨੋਈ ਗੈਂਗ ਨੇ ਲਈ ਹੈ, ਜਿਸ ਤੋਂ ਬਾਅਦ ਫਿਲਮੀ ਸਿਤਾਰੇ ਅਤੇ ਪ੍ਰਸ਼ੰਸਕਾਂ ਵਿਚਾਲੇ ਸਲਮਾਨ ਦੀ ਸੁਰੱਖਿਆ ਨੂੰ ਲੈ ਚਿੰਤਾ ਬਣੀ ਹੋਈ ਹੈ। ਦਰਅਸਲ, ਸਿੱਦੀਕੀ ਦੇ ਕਤਲ ਤੋਂ ਬਾਅਦ ਕਿਹਾ ਗਿਆ ਸੀ ਕਿ ਉਸ ਦਾ ਕਤਲ ਇਸ ਲਈ ਕੀਤਾ ਗਿਆ ਕਿਉਂਕਿ ਉਹ ਸਲਮਾਨ ਖਾਨ ਦਾ ਕਰੀਬੀ ਸੀ।

ਇਸ ਤੋਂ ਬਾਅਦ ਇੱਕ ਵਾਰ ਫਿਰ ਸਲਮਾਨ ਨੂੰ ਕਾਲੇ ਹਿਰਨ ਨੂੰ ਮਾਰਨ ਲਈ ਬਿਸ਼ਨੋਈ ਭਾਈਚਾਰੇ ਤੋਂ ਮੁਆਫੀ ਮੰਗਣ ਲਈ ਕਿਹਾ ਗਿਆ। ਫਿਲਹਾਲ ਅਦਾਕਾਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਵਾਈ-ਪਲੱਸ ਸੁਰੱਖਿਆ ਦਿੱਤੀ ਗਈ ਹੈ।ਸਲਮਾਨ ਤੋਂ ਇਲਾਵਾ ਇੰਡਸਟਰੀ ਦੇ ਕਈ ਹੋਰ ਸਿਤਾਰੇ ਹਨ ਜਿਨ੍ਹਾਂ ਨੂੰ ਜਾਨ ਦਾ ਖਤਰਾ ਹੈ।

ਸ਼ਾਹਰੁਖ ਖਾਨ

ਪਿਛਲੇ ਸਾਲ ਹਿੱਟ ਜਵਾਨ ਅਤੇ ਪਠਾਨ ਤੋਂ ਬਾਅਦ ਖ਼ਤਰੇ ਦੇ ਡਰ ਨੂੰ ਦੇਖਦੇ ਹੋਏ ਬਾਲੀਵੁੱਡ ਕਿੰਗ ਸ਼ਾਹਰੁਖ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਪਿਛਲੇ ਸਾਲ ਸ਼ਾਹਰੁਖ ਨੂੰ ਵਾਈ ਪਲੱਸ ਸੁਰੱਖਿਆ ਦਿੱਤੀ ਗਈ। ਅਭਿਨੇਤਾ ਦੇ ਨਾਲ ਹਰ ਸਮੇਂ ਛੇ ਪੁਲਿਸ ਕਮਾਂਡੋ ਬਾਡੀਗਾਰਡ ਵਜੋਂ ਹੁੰਦੇ ਹਨ।

ਅਮਿਤਾਭ ਬੱਚਨ

ਸਦੀ ਦੇ ਮਹਾਨਾਇਕ ਅਮਿਤਾਭ ਬੱਚਨ ਦੀ ਸੁਰੱਖਿਆ ਵੀ ਕਾਫੀ ਸਖਤ ਹੈ। ਬਿੱਗ ਬੀ ਨੂੰ ਮੁੰਬਈ ਪੁਲਿਸ ਤੋਂ ਵਿਸ਼ੇਸ਼ ਸੁਰੱਖਿਆ ਮਿਲੀ ਹੈ। ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਹਨ, ਜਿਸ ਤੋਂ ਬਾਅਦ ਅਭਿਨੇਤਾ ਦੇ ਬੰਗਲੇ ਜਲਸਾ ਵਿਖੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਸਨ। ਬਿੱਗ ਬੀ ਨੂੰ ਵਾਈ ਪਲੱਸ ਸੁਰੱਖਿਆ ਮਿਲੀ ਹੈ। ਉਸ ਕੋਲ ਬਾਡੀਗਾਰਡ ਵਜੋਂ ਛੇ ਪੁਲਿਸ ਕਮਾਂਡੋ ਹਨ।

ਕੰਗਨਾ ਰਣੌਤ

ਬਾਲੀਵੁੱਡ ਕੁਈਨ ਕੰਗਨਾ ਰਣੌਤ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸਰਕਾਰ ਨੇ ਅਦਾਕਾਰਾ ਨੂੰ ਵਾਈ ਪਲੱਸ ਸੁਰੱਖਿਆ ਪ੍ਰਦਾਨ ਕੀਤੀ ਹੈ। ਕੰਗਨਾ ਪਹਿਲੀ ਬਾਲੀਵੁੱਡ ਅਭਿਨੇਤਰੀ ਹੈ ਜਿਸ ਨੂੰ ਇਹ ਵਿਸ਼ੇਸ਼ ਸੁਰੱਖਿਆ ਦਿੱਤੀ ਗਈ ਹੈ। 10 ਤੋਂ 12 ਸੀ.ਆਰ.ਪੀ.ਐਫ ਦੇ ਜਵਾਨ ਹਮੇਸ਼ਾ ਹੀ ਉਨ੍ਹਾਂ ਦੀ ਸੁਰੱਖਿਆ ਲਈ ਵੱਖ-ਵੱਖ ਸ਼ਿਫਟਾਂ ‘ਚ ਤਾਇਨਾਤ ਰਹਿੰਦੇ ਹਨ।

Read Also : 3 ਦਿਨ ਪਹਿਲਾਂ ਕੈਨੇਡਾ ਤੋਂ ਆਏ ਬਜ਼ੁਰਗ NRI ਦੀ ਸ਼ੱਕੀ ਹਾਲਾਤਾਂ ‘ਚ ਮੌਤ

ਅਨੁਪਮ ਖੇਰ

ਮਸ਼ਹੂਰ ਬਾਲੀਵੁੱਡ ਅਦਾਕਾਰ ਅਨੁਪਮ ਖੇਰ ਨੂੰ ਵਿਵੇਕ ਅਗਨੀਹੋਤਰੀ ਦੇ ਨਿਰਦੇਸ਼ਨ ‘ਚ ਬਣੀ ਫਿਲਮ ‘ਦਿ ਕਸ਼ਮੀਰ ਫਾਈਲਜ਼’ ਤੋਂ ਬਾਅਦ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਇਸ ਤੋਂ ਬਾਅਦ ਅਦਾਕਾਰ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਅਦਾਕਾਰ ਨੂੰ ਐਕਸ ਪਲੱਸ ਸੁਰੱਖਿਆ ਮਿਲੀ ਹੈ।

An atmosphere of terror in Bollywood industry

Share post:

Subscribe

spot_imgspot_img

Popular

More like this
Related