Thursday, January 16, 2025

ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ

Date:

ਫਾਜ਼ਿਲਕਾ, 19 ਜੂਨ

ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਕਕੜ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਪੰਕਜ਼ ਚੌਹਾਨ ਦੀ ਯੋਗ ਅਗਵਾਈ ਹੇਠ ਪਿੰਡ ਸੈਣੀਆਂ ਵਿੱਚ ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਮਲੇਰੀਆ ਬੁਖ਼ਾਰ ਦੇ ਲੱਛਣ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

ਇਸ ਦੌਰਾਨ ਵਿਜੈ ਕੁਮਾਰ‌ ਮਲਟੀਪਰਪਜ ਹੈਲਥ ਸੁਪਰਵਾਈਜਰ ਅਤੇ ਵਿੱਕੀ ਮਲਟੀਪਰਪਜ਼ ਹੈਲਥ ਵਰਕਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਈ ਵੀ ਬੁਖ਼ਾਰ ਮਲੇਰੀਆ ਹੋ ਸਕਦਾ ਹੈ। ਮਲੇਰੀਆ ਬੁਖਾਰ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇਗਾ ਉਥੇ ਹਮੇਸ਼ਾ ਮੱਛਰਾਂ ਦੇ ਪੈਦਾ ਹੋਣ ਦਾ ਕਾਰਨ ਬਣਦਾ ਹੈ।

ਨਾਲ਼ੀਆਂ ਅਤੇ ਟੋਭਿਆਂ ਵਿਚ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਕਾਲਾ ਤੇਲ ਪਾਇਆ ਜਾਵੇ। ਘਰਾਂ ਵਿਚ ਪਏ ਵਾਧੂ ਦੇ ਕਬਾੜ ਨੂੰ ਛੱਤ ਥੱਲੇ ਰੱਖ ਦਿੱਤਾ ਜਾਵੇ ਕੋਈ ਵੀ ਕਬਾੜ ਖੁੱਲ੍ਹੇ ਵਿਹੜੇ ਵਿੱਚ ਨਾ ਰੱਖਿਆ ਜਾਵੇ। ਘਰ ਵਿਚ ਕੂਲਰਾਂ, ਫਰੀਜ਼ ਦੀ ਟਰੇਅ, ਗਮਲਿਆਂ ਆਦਿ ਦੀ ਹਫਤੇ ਵਿੱਚ ਇੱਕ ਵਾਰ ਸਫਾਈ ਜ਼ਰੂਰ ਕੀਤੀ ਜਾਵੇ। ਮੱਛਰਾਂ ਤੋਂ ਬਚਾਅ ਲਈ ਪੂਰੀ ਬਾਜੁ ਵਾਲੇ ਕਪੜੇ ਪਾਏ ਜਾਣ ਅਤੇ ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਭਜਾਓ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਪਾਣੀ ਵਾਲੇ ਬਰਤਨਾਂ ਨੂੰ ਹਮੇਸ਼ਾ ਢਕ ਕੇ ਰੱਖਿਆ ਜਾਵੇ ਅਤੇ ਇਹਨਾਂ ਦੀ ਹਫਤੇ ਵਿਚ ਇਕ ਦਿਨ ਸਫਾਈ ਕੀਤੀ ਜਾਵੇ।

ਇਸ ਮੋਕੇ ਜਸਕਰਨ ਸਿੰਘ ਸੀ.ਐਚ.ਓ, ਅਮਰਜੀਤ ਕੌਰ ਏ.ਐਨ.ਐਮ ਅਤੇ ਪਿੰਡ ਵਾਸੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ ਕਰਵਾਈ

ਮਹਿਲ ਕਲਾਂ, 16 ਜਨਵਰੀਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ...

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ 16 ਜਨਵਰੀ 2025-- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ...