ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 07 ਅਕਤੂਬਰ ਨੂੰ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ¸ 04 ਅਕਤੂਬਰ:

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 07-10-2024 (ਸੋਮਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਰੋਜ਼ਗਾਰ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 461, ਤੀਜੀ ਮੰਜਿਲ, ਸੈਕਟਰ-76,ਵਿਖੇ ਕੀਤਾ ਜਾ ਰਿਹਾ ਹੈ ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।

ਡੀ.ਬੀ.ਈ.ਈ.ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸੋਮਵਾਰ ਮਿਤੀ 07-10-2024 ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ। ਜਿਸ ਵਿੱਚ ਗਲੋਬ ਆਟੋ ਮੋਬਾਇਲ (ਟੋਯੋਟਾ), ਪ੍ਰੋਟਾਕ ਸੋਲੂਸ਼ਨਜ਼, ਪ੍ਰੋਮਾਰਕ ਟੈਕ ਸੋਲੂਸ਼ਨਜ, ਆਈ.ਸੀ.ਆਈ.ਸੀ.ਆਈ. ਬੈਂਕ (ਆਈਪ੍ਰੋਸੈਸ), ਐਕਸਿਸ ਬੈਂਕ (Globe Auto Mobiles (Toyota), Protalk Solutions, Promark Tech Solutions, ICICI Banik (iProcess), Axis Bank) ਸ਼ਾਮਲ ਹੋਣਗੀਆਂ। ਇਨ੍ਹਾਂ ਕੰਪਨੀਆਂ ਵੱਲੋਂ ਸੇਲਜ਼ ਅਫਸਰ/ਟੈਲੀਕੇਅਰ/ਟੈਕਨੀਸੀਅਨ/ਵਰਕਰ, ਕਸਟਮਰ ਕੇਅਰ ਸਪੋਰਟ ਐਕਜੀਕਿਊਟਿਵ, ਟੈਲੀਕੇਅਰਜ਼ ਸੇਲਜ਼, ਸੇਲਜ਼ ਐਕਸੀਕਿਊਟਿਵ ਇੰਨ ਹੋਮ ਲੋਨ ਐਂਡ ਕਮਰਸੀਅਲ ਕਾਰਡ, ਫੀਲਡ ਵਰਕ (Sales Officer/Telecallers/Technician/Worker, Customer Support Executive, Tele callersTele sales, Sales executive in Home loan & Commercial Card, Field work) ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਚੁਣੇ ਗਏ ਪ੍ਰਾਰਥੀਆਂ ਦੀ ਘੱਟੋ ਘੱਟ ਤਨਖਾਹ 12000 ਤੋਂ 16000 ਤੱਕ ਹੋਵੇਗੀ।

ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ ਦਸਵੀਂ, ਬਾਰਵੀਂ, ਗ੍ਰੈਜੁਏਸ਼ਨ, ਵਿੱਚ ਆਦਿ ਪਾਸ ਕੀਤਾ ਹੋਵੇ,  ਭਾਗ ਲੈ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਮੈਨੂਅਲ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ, ਜਿਨ੍ਹਾਂ ਪ੍ਰਾਰਥੀਆਂ ਦੀ ਮੈਨੂਅਲ ਰਜਿਸਟ੍ਰੇਸ਼ਨ ਨਹੀਂ ਹੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨ ਕਾਰਡ ਲਾਜ਼ਮੀ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਇਸ ਤੋਂ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈਸ ਵਿੱਚ ਆਉਣ ਦੀ ਖੇਚਲ ਕਰਨ।

[wpadcenter_ad id='4448' align='none']