ਮੁੱਖ ਮੰਤਰੀ ਨੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 24 ਅਕਤੂਬਰ:

An expression of grief ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਸ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਹੌਲਦਾਰ ਦਰਸ਼ਨ ਸਿੰਘ ਬਰਨਾਲਾ ਵਿੱਚ ਆਪਣੀ ਡਿਊਟੀ ਨਿਉਂਦਿਆਂ ਸ਼ਹੀਦ ਹੋਇਆ। ਉਨ੍ਹਾਂ ਕਿਹਾ ਕਿ ਇਸ ਦੋ ਕਰੋੜ ਰੁਪਏ ਦੀ ਵਿੱਤੀ ਇਮਦਾਦ ਵਿੱਚੋਂ ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ ਗ੍ਰੇਸ਼ੀਆ ਦੇ ਰੂਪ ਵਿੱਚ, ਜਦੋਂ ਕਿ ਇਕ ਕਰੋੜ ਰੁਪਏ ਐਚ.ਡੀ.ਐਫ.ਸੀ. ਬੈਂਕ ਵੱਲੋਂ ਬੀਮਾ ਦੇ ਰੂਪ ਵਿੱਚ ਦਿੱਤੇ ਜਾਣਗੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਬਹਾਲ ਰੱਖਣ ਲਈ ਪੰਜਾਬ ਦੇ ਸੂਰਬੀਰ ਯੋਧਿਆਂ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਦੇ ਸਤਿਕਾਰ ਵਜੋਂ ਹੈ।

READ ALSO : ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਏ ਮਨਪ੍ਰੀਤ ਬਾਦਲ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਮਦਦ ਲਈ ਪੰਜਾਬ ਸਰਕਾਰ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਦਰਸ਼ਨ ਸਿੰਘ ਦੇ ਪਰਿਵਾਰ ਲਈ ਇਹ ਵਿੱਤੀ ਇਮਦਾਦ ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਦਸਤਿਆਂ, ਅਰਧ ਸੈਨਿਕ ਬਲਾਂ ਅਤੇ ਪੁਲਿਸ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ। An expression of grief

ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਕੋਸ਼ਿਸ਼ ਜਿੱਥੇ ਇਕ ਪਾਸੇ ਪੀੜਤ ਪਰਿਵਾਰ ਦੀ ਮਦਦ ਯਕੀਨੀ ਬਣਾਏਗੀ, ਉੱਥੇ ਉਨ੍ਹਾਂ ਦਾ ਭਵਿੱਖ ਵੀ ਸੁਰੱਖਿਅਤ ਕਰੇਗੀ। An expression of grief

[wpadcenter_ad id='4448' align='none']