ਵਿਧਾਇਕ ਅਮਰਗੜ੍ਹ ਅਤੇ ਮਾਲੇਰਕੋਟਲਾ ਸਮੇਤ ਏ.ਡੀ.ਜੀ.ਪੀ.ਅਤੇ ਡਿਪਟੀ ਕਮਿਸ਼ਨਰ ਵਲੋਂ ਦੁੱਖ ਦਾ ਪ੍ਰਗਟਾਵਾ

An expression of sorrow

 27 ਅਕਤੂਬਰ :

               An expression of sorrow   ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਮਾਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖਾਨ ਸਾਹਿਬ ਦੇ ਪਰਿਵਾਰ ਦੇ ਆਖਰੀ ਮੈਂਬਰ 103 ਸਾਲਾਂ ਬੇਗਮ ਮੁਨੱਵਰ-ਉਨ-ਨਿਸ਼ਾ ਸੁਪਤਨੀ ਨਵਾਬ-ਇਫਤਿਖਾਰ-ਅਲੀ-ਖਾਨ ਦੀ ਮੌਤ ‘ਤੇ ਅਫ਼ਸੋਸ ਜਾਹਿਰ ਕੀਤਾ।

                     ਦੋਵੇਂ ਵਿਧਾਇਕਾਂ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਰੱਬ ਦਾ ਭਾਣਾ ਮੰਨਣ ਦਾ ਬਲ ਬਖਸ਼ਣ । ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਏ.ਡੀ.ਜੀ.ਪੀ.(ਆਈ.ਟੀ.ਬੀ.ਪੀ) ਹਰਪ੍ਰੀਤ ਸਿੰਘ ਸਿੱਧੂ ਨੇ ਅਤੇ ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਵੀ ਇਸ ਮੌਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

                     ਇਸ ਮੌਕੇ ਵਿਧਾਇਕਾਂ ਤੋਂ ਇਲਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕੀਬ ਅਲੀ ਰਾਜਾ, ਏ.ਡੀ.ਜੀ.ਪੀ.(ਆਈ.ਟੀ.ਬੀ.ਪੀ), ਐਸ.ਡੀ.ਐਮ. ਸ੍ਰੀ ਹਰਬੰਸ ਸਿੰਘ ਅਤੇ ਡੀ.ਐਸ.ਪੀ. ਕੁਲਦੀਪ ਸਿੰਘ ਨੇ ਰੀਥਾਂ ਰੱਖਕੇ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ। An expression of sorrow

                    ਇਸ ਮੌਕੇ ਅਜੀਜ ਉੱਲ ਹੱਕ ਉਫ ਅਜ਼ੀਜ਼ ਮੀਆ,ਸ੍ਰੀ ਕਮਲਜੀਤ ਸਿੰਘ ਬੋਪਾਰਾਏ,ਕਾਰਜ ਸਾਧਕ ਅਫ਼ਸਰ ਸ੍ਰੀ ਅਪਰਅਪਾਰ ਸਿੰਘ,ਐਮ.ਈ. ਜਸਵੀਰ ਸਿੰਘ, ਚੌਧਰੀ ਸ਼ਮੂਸ਼ਦੀਨ,ਅਸਰਫ ਅਬਦੁੱਲਾ ਤੋਂ ਇਲਾਵਾ ਸ਼ਹਿਰ ਨਿਵਾਸੀ ਮੌਜੂਦ ਸਨ। An expression of sorrow

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ