ਚੰਡੀਗੜ੍ਹ, 27 ਜੁਲਾਈ,2023
An expression of sympathy ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਤਰਫ਼ ਮਜਾਰੀ ਦੇ ਨਿਵਾਸੀ ਅਤੇ ਭਾਰਤੀ ਫੌਜ ਵਿੱਚ ਸਿਪਾਹੀ ਵਜੋਂ ਸੇਵਾ ਨਿਭਾਅ ਰਹੇ ਜਤਿੰਦਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਦੇ ਸਿੱਕਮ ਬਾਰਡਰ ਤੇ ਸ਼ਹੀਦ ਹੋਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਤਿੰਦਰ ਸਿੰਘ ਵਲੋਂ ਦਿੱਤੀ ਗਈ ਕੁਰਬਾਨੀ ਵਿਅਰਥ ਨਹੀਂ ਜਾਵੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਕੁਰਬਾਨੀ ਨੂੰ ਯਾਦ ਰੱਖਣਗੀਆਂ।An expression of sympathy