Saturday, January 25, 2025

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ

Date:


ਚੰਡੀਗੜ੍ਹ, 16 ਅਕਤੂਬਰ

ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਆਪਣੇ ਤਰ੍ਹਾਂ ਦਾ ਨਿਵੇਕਲਾ ਅਤੇ ਪਹਿਲਾ ਕੈਂਪ ਲਗਾ ਕੇ ਰੀਅਲ ਅਸਟੇਟ ਨਾਲ ਜੁੜੇ 51 ਕਲੋਨਾਈਜ਼ਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਜਾਰੀ ਕੀਤੇ ਗਏ।

ਪੰਜਾਬ ਭਵਨ ਵਿਖੇ ਲਗਾਏ ਕੈਂਪ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫਿਕੇਟ, ਲੈਟਰ ਆਫ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਲੇ-ਆਊਟ ਪਲਾਨ ਆਦਿ ਸੌਂਪੇ ਗਏ।

 ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਵੱਲੋਂ ਅੱਜ ਪਹਿਲੀ ਵਾਰ ਅਜਿਹਾ ਵਿਸ਼ੇਸ਼ ਕੈਂਪ ਲਗਾਇਆ ਹੈ।ਨਵੰਬਰ ਦੇ ਅਖੀਰ ਵਿੱਚ ਇਸ ਤਰ੍ਹਾਂ ਦਾ ਹੀ ਦੂਜਾ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਮੋਟਰਾਂ/ਡਿਵੈਲਪਰਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਉਤੇ ਪਾਰਦਰਸ਼ਤਾ ਨਾਲ ਨਿਪਟਾਉਣ ਲਈ ਵਿਭਾਗ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਈ-ਮੇਲ transparency.hud@gmail.com ਬਣਾਈ ਗਈ ਹੈ ਜਿਸ ਉੱਪਰ ਕੋਈ ਵੀ ਸ਼ਿਕਾਇਤ ਸਿੱਧੀ ਕਰ ਸਕਦਾ ਹੈ।

ਸ. ਮੁੰਡੀਆ ਨੇ ਪ੍ਰਮੋਟਰਾਂ/ਡਿਵੈਲਪਰਾਂ ਨੂੰ ਕਿਹਾ ਕਿ ਉਹ ਸਰਕਾਰ ਦੀ ਇਸ ਪਹਿਲਕਦਮੀ ਵਿੱਚ ਪੂਰਾ ਸਹਿਯੋਗ ਦਿੰਦੇ ਹੋਏ ਵਿਕਸਤ ਕੀਤੇ ਜਾ ਰਹੇ ਪ੍ਰਾਜੈਕਟਾਂ ਵਿੱਚ ਉਥੋਂ ਦੇ ਵਸਨੀਕਾਂ ਨੂੰ ਵੱਧ ਤੋਂ ਵੱਧ ਅਤੇ ਉਚ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਯਤਨ ਕਰਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਵੱਲੋਂ  ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕਰੀਏ।

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਬੋਲਦਿਆਂ ਆਖਿਆ ਕਿ ਸੂਬਾ ਸਰਕਾਰ ਕਿਸੇ ਵੀ ਕੰਮ ਦੀ ਪੈਂਡੇਸੀ ਨੂੰ ਲੈ ਕੇ ਬਹੁਤ ਗੰਭੀਰ ਹੈ ਜਿਸ ਕਾਰਨ ਅੱਜ ਇਹ ਕੈਂਪ ਲਗਾ ਕੇ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਦੇ ਬਕਾਇਆਂ ਕੰਮ ਪੂਰੇ ਕਰਕੇ ਮੌਕੇ ਉੱਤੇ ਹੀ ਸਰਟੀਫਿਕੇਟ ਦਿੱਤੇ ਜਾ ਰਹੇ ਹਨ। ਸਰਕਾਰ ਦਾ ਇਹ ਫੈਸਲਾ ਸੂਬਾ ਵਾਸੀਆਂ ਦੀ ਭਲਾਈ ਅਤੇ ਸ਼ਹਿਰਾਂ ਦੇ ਵਿਕਾਸ ਦੇ ਨਾਲ-ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।ਸਰਕਾਰ ਦੀ ਇਹ ਪਹਿਲਕਦਮੀ ਅੱਗੇ ਵੀ ਜਾਰੀ ਰੱਖਦਿਆਂ ਹੋਰਨਾਂ ਵਿਭਾਗਾਂ ਦੇ ਕੰਮਾਂ ਦੀ ਪੈਂਡੇਸੀ ਦੂਰ ਕਰਨ ਲਈ ਕੈਂਪ ਆਦਿ ਲਗਾਏ ਜਾਣਗੇ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਸਕੱਤਰ ਰਾਹੁਲ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉੱਤੇ ਸੂਬੇ ਪ੍ਰਮੋਟਰਾਂ/ਡਿਵੈਲਪਰਾਂ ਦੇ ਰੁਕੇ ਕੰਮਾਂ ਲਈ ਇਹ ਪਹਿਲੀ ਤਰ੍ਹਾਂ ਦਾ ਕੰਮ ਲਗਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਮੋਟਰਾਂ/ਡਿਵੈਲਪਰਾਂ ਸ਼ਹਿਰੀ ਵਿਕਾਸ ਵਿੱਚ ਅਹਿਮ ਕੜੀ ਹੈ ਜਿਸ ਕਰਕੇ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਹੁਣ ਖੱਜਲ ਖ਼ੁਆਰ ਨਹੀਂ ਹੋਣਾ ਪਵੇਗਾ।

ਰੀਅਲ ਅਸਟੇਟ ਦੀ ਕਨਫੈਡਰੇਸ਼ਨ ਵੱਲੋਂ ਜਗਜੀਤ ਸਿੰਘ ਨੇ ਸਰਕਾਰ ਦੀ ਪਹਿਲੀ ਤੇ ਨਿਵੇਕਲੀ ਪਹਿਲ ਦਾ ਸਵਾਗਤ ਕਰਦਿਆਂ ਸਰਕਾਰ ਦਾ ਧੰਨਵਾਦ ਕੀਤਾ।

ਇਸ ਮੌਕੇ ਵੱਖ-ਵੱਖ ਅਥਾਰਟੀਆਂ ਨਾਲ ਸਬੰਧਤ ਸਰਟੀਫਿਕੇਟ ਸੌਂਪੇ ਗਏ ਅਤੇ ਮੌਕੇ ਤੋਂ ਫੀਡਬੈਕ ਵੀ ਲਈ ਗਈ ਕਿ ਉਨ੍ਹਾਂ ਕਿਹਾ ਕਿ ਕਿਸੇ ਪੜਾਅ ਵਿੱਚ ਕੋਈ ਮੁਸ਼ਕਲ ਆਈ ਹੋਵੇ।ਕੈਂਪ ਦੀ ਕਾਰਵਾਈ ਦਾ ਸੰਚਾਲਨ ਵਿਭਾਗ ਦੀ ਵਿਸ਼ੇਸ਼ ਸਕੱਤਰ ਅਪਨੀਤ ਰਿਆਤ ਨੇ ਕੀਤਾ। ਪੁੱਡਾ ਦੇ ਸੀ.ਏ. ਤੇ ਡਾਇਰੈਕਟਰ ਟਾਊਨ ਐਂਡ ਕੰਟਰੀ ਪਲਾਨਿੰਗ ਨੀਰੂ ਕਤਿਆਲ ਗੁਪਤਾ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।

ਇਸ ਮੌਕੇ ਬੀ.ਡੀ.ਏ. ਤੇ ਪੀ.ਡੀ.ਏ. ਦੇ ਸੀ.ਏ. ਮਨੀਸ਼ਾ ਰਾਣਾ, ਏ.ਡੀ.ਏ. ਤੇ ਜੇ.ਡੀ.ਏ. ਦੇ ਸੀ.ਏ. ਅੰਕੁਰਜੀਤ ਸਿੰਘ, ਗਲਾਡਾ ਦੇ ਸੀ.ਏ. ਹਰਪ੍ਰੀਤ ਸਿੰਘ ਤੇ ਪੁੱਡਾ ਦੇ ਏ.ਸੀ.ਏ. ਇਨਾਇਤ ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਮਾਨਸਾ, 24 ਜਨਵਰੀ :ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ...

ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ, 24 ਜਨਵਰੀ:           ਸਰਹੱਦੀ ਕਸਬਾ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ ਵਿਕਸਤ ਸ਼ਹਿਰਾਂ ਵਾਂਗ ਹਰ ਸਹੂਲਤਾਂ ਨਾਲ ਲੈਸ ਹੋਵੇਗਾ। ਉਕਤ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ  ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ  ਮੀਟਿੰਗ ਕਰਦੇ ਹੋਏ ਕੀਤਾ। ਉਨ੍ਹਾਂ  ਦੱਸਿਆ ਕਿ ਸ਼ਹਿਰ ਵਿੱਚ ਸੜਕਾਂ ਦਾ ਨਿਰਮਾਣ, ਸਟਰੀਟ ਲਾਈਟਾਂ, ਸੁਰੱਖਿਆ ਲਈ ਸੀ:ਸੀ:ਟੀ:ਵੀ ਕੈਮਰੇ ਅਤੇ ਗਲੀਆਂ ਆਦਿ ਨਿਰਮਾਣ ਕੰਮ ਤੇਜੀ ਨਾਲ ਹੋ ਰਹੇ ਹਨ ਅਤੇ ਭਵਿੱਖ ਵਿੱਚ ਸ਼ਹਿਰ ਵਾਸੀਆਂ ਦੀ ਰਾਏ ਅਨੁਸਾਰ ਕੰਮ ਕੀਤਾ ਜਾਵੇਗਾ।           ਸ੍ਰ ਧਾਲੀਵਾਲ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱ ਸ਼ਰਾਰਤੀ ਅਨਸਰਾਂ ਤੇ ਤਿੱਖੀ ਨਜਰ ਰੱਖੀ ਜਾਵੇ ਅਤੇ ਲੁੱਟ ਖੋਹ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ। ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਬਿਜਲੀਆਂ ਦੀ ਢਿੱਲੀਆਂ ਤਾਰਾਂ ਦੀ ਮੁਰੰਮਤ ਹੁਣ ਤੋਂ ਸ਼ੁਰੂ ਕਰ ਦਿੱਤੀ ਜਾਵੇ। ਉਨ੍ਹਾ  ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ।           ਸ੍ਰ ਧਾਲੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਸਰਹੱਦੀ ਸ਼ਹਿਰ ਕਦੇ ਵੀ ਸਾਰ ਨਹੀਂ ਲਈ ਜਿਸ ਕਾਰਨ ਇਹ ਸ਼ਹਿਰ ਬਾਕੀ ਪੰਜਾਬ ਨਾਲੋਂ ਬਹੁਤ ਪੱਛੜ ਗਿਆ ਸੀ। ਉਨ੍ਹਾ  ਕਿਹਾ ਕਿ ਸੂਬੇ ਵਿੱਚ ਜਦੋਂ ਦੀ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਹੌਂਦ ਵਿੱਚ ਆਈ ਹੈ ਉਦੋਂ ਤੋਂ ਇਸ ਸ਼ਹਿਰ ਦਾ ਵਿਕਾਸ ਤੇਜੀ ਨਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਸਹਿਰ ਲਈ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਹਨ ਜਿਸ ਨਾਲ ਅਜਨਾਲਾ ਦੇ ਚਾਰ ਚੁਫੇਰੇ ਸੜਕਾਂ ਦਾ ਨਵਾਂ ਜਾਲ ਵਿਛ ਗਿਆ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ਸ਼ਹਿਰ ਵਾਸੀਆਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।           ਇਸ ਮੌਕੇ ਸ੍ਰ ਖੁਸ਼ਪਾਲ ਸਿੰਘ ਧਾਲੀਵਾਲ, ਨਗਰ ਪੰਚਾਇਤ ਪ੍ਰਧਾਨ ਜਸਪਾਲ ਸਿੰਘ ਢਿਲੋਂ, ਆਮ ਆਦਮੀ ਪਾਰਟੀ ਦੇ ਸ਼ਹਿਰ ਪ੍ਰਧਾਨ ਸ੍ਰੀ ਅਮਿਤ ਔਲ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਸ੍ਰੀ ਸ਼ਿਵਦੀਪ ਸਿੰਘ ਚਾਹਲ, ਸਰਪੰਚ ਲਾਲੀ ਨਾਨੋਕੇ ਵੀ ਹਾਜਰ ਸਨ।

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ...