ਸਿੱਖਿਆ ਵਿਭਾਗ ਪੰਜਾਬ ਦੇ 10 ਜਿਲ੍ਹਿਆਂ ਵਿਚ ਸਥਾਪਿਤ ਕਰੇਗਾ ਇੰਨਡੋਰ ਸ਼ੂਟਿੰਗ ਰੇਜਾਂ…

An initiative of the Punjab Education Department

An initiative of the Punjab Education Department

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਜਿਲ੍ਹਿਆਂ ਵਿੱਚ ਇੰਨਡੋਰ ਸ਼ੂਟਿੰਗ ਰੇਜ ਬਣਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਦਿੱਤੀ ਗਈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਰਦਾਰ ਬੈਂਸ ਨੇ ਦੱਸਿਆ ਕਿ ਸੰਗਰੂਰ, ਲੁਧਿਆਣਾ, ਜਲੰਧਰ, ਫਿਰੋਜਪੁਰ, ਅੰਮ੍ਰਿਤਸਰ, ਰੂਪਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਮਾਨਸਾ ਵਿਚ ਇਹ ਇੰਨਡੋਰ ਸ਼ੂਟਿੰਗ ਰੇਂਜ ਸਥਾਪਿਤ ਕੀਤੀਆਂ ਜਾਣਗੀਆਂ ਜਿਸ ਵਿਚ ਖਿਡਾਰੀ 10 ਮੀਟਰ ਨਿਸ਼ਾਨੇਬਾਜੀ ਦਾ ਅਭਿਆਸ ਕਰ ਸਕਣਗੇ।An initiative of the Punjab Education Department

ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਨੂੰ ਖੇਡਾਂ ਦੇ ਖੇਤਰ ਵਿਚ ਦੇਸ਼ ਅਤੇ ਦੁਨੀਆਂ ਵਿੱਚ ਮੋਹਰੀ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਦਿਸ਼ਾ ਵਿੱਚ ਕਦਮ ਪੁੱਟਦਿਆਂ ਖੇਡਾਂ ਵਤਨ ਪੰਜਾਬ ਦੀਆਂ ਰਾਹੀ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿੱਚ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦਾ ਜਿੱਥੇ ਸਨਮਾਨ ਕੀਤਾ ਗਿਆ ਹੈ ਉਥੇ ਨਾਲ ਹੀ ਉਹਨਾਂ ਨੂੰ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਵਿੱਚ ਨੌਕਰੀਆਂ ਵੀ ਦਿੱਤੀਆਂ ਗਈਆਂ।

also read :-ਇਨ੍ਹਾਂ ਸੂਬਿਆਂ ਵਿਚ ਅੱਜ ਸਕੂਲ ਬੰਦ, ਸਿੱਖਿਆ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ

ਉਨ੍ਹਾਂ ਕਿਹਾ ਕਿ ਸਥਾਪਿਤ ਕੀਤੀਆਂ ਜਾ ਰਹੀਆਂ ਸ਼ੂਟਿੰਗ ਰੇਜਾਂ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਅਤੇ ਕੋਚਿੰਗ ਮੁਹੱਈਆ ਕਰਵਾਈਆ ਜਾਣਗੀਆਂ। ਅਗਲੇ 3 ਮਹੀਨਿਆਂ ਵਿੱਚ ਅਨੰਦਪੁਰ ਸਾਹਿਬ ਵਿਖੇ ਪਹਿਲੇ ਇੰਡੋਰ ਸ਼ੂਟਿੰਗ ਰੇਂਜ ਬਣ ਕੇ ਤਿਆਰ ਹੋ ਜਾਵੇਗੀ।

An initiative of the Punjab Education Department

[wpadcenter_ad id='4448' align='none']