Saturday, December 28, 2024

CM ਮਾਨ ਨੇ ‘ਆਪ’ ਦੇ ਨਵੇਂ ਅਹੁਦੇਦਾਰਾਂ ਨੂੰ ਚੋਣਾਂ ਲਈ ਡਟਣ ਦਾ ਸੱਦਾ ਦਿੱਤਾ

Date:

ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਪੰਜਾਬ ਦੇ ਨਵੇਂ ਅਹੁਦੇਦਾਰਾਂ ਨੂੰ ਅਗਲੀਆਂ ਚੋਣਾਂ ਲਈ ਹੁਣੇ ਤੋਂ ਡਟਣ ਦਾ ਸੱਦਾ ਦਿੱਤਾ ਹੈ। ‘ਆਪ’ ਦੇ ਨਵ-ਨਿਯੁਕਤ ਸੂਬਾ ਜਨਰਲ ਸਕੱਤਰ ਜਗਰੂਪ ਸੇਖਵਾਂ, ਵਾਈਸ ਪ੍ਰੈਜ਼ੀਡੈਂਟ ਜਗਦੀਪ ਸਿੰਘ ਕਾਕਾ ਬਰਾੜ, ‘ਆਪ’ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਮਨਜਿੰਦਰ ਸਿੰਘ ਕੰਗ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ’ਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਹੋਰ ਵੀ ਨਾਲ ਸਨ।An invitation to office bearers to stand for elections

ਉਨ੍ਹਾਂ ਨਵੇਂ ਅਹੁਦੇਦਾਰਾਂ ਨੂੰ ਕਿਹਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿਚ ਕਾਰਪੋਰੇਸ਼ਨ ਅਤੇ ਪੰਚਾਇਤੀ ਚੋਣਾਂ ਹੋਣੀਆਂ ਹਨ। ਉਸ ਤੋਂ ਬਾਅਦ ਅਗਲੇ ਸਾਲ ਦੇ ਸ਼ੁਰੂ ਵਿਚ ਲੋਕ ਸਭਾ ਦੀਆਂ ਆਮ ਚੋਣ ਪ੍ਰਸਤਾਵਿਤ ਹਨ, ਇਸ ਲਈ ਸੰਗਠਨ ਨੂੰ ਮਜ਼ਬੂਤੀ ਦਿੰਦੇ ਹੋਏ ਹੁਣ ਤੋਂ ਹੀ ਕਮਰ ਕੱਸਣੀ ਪਵੇਗੀ। ਉਨ੍ਹਾਂ ਕਿਹਾ ਕਿ ਸਾਰੀਆਂ ਚੋਣਾਂ ਸਰਕਾਰ ਅਤੇ ਪਾਰਟੀ ਲਈ ਅਹਿਮ ਹਨ, ਇਸ ਲਈ ਸਾਰੇ ਅਹੁਦੇਦਾਰਾਂ ਨੂੰ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਜਨਤਾ ਤਕ ਪਹੁੰਚਾਉਣੀ ਪਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹੁਣੇ ਜਿਹੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਜਿੱਤੀ ਹੈ ਅਤੇ ਜਨਤਾ ਨੇ ਸਰਕਾਰ ਦੀ 14-15 ਮਹੀਨਿਆਂ ਦੀ ਕਾਰਗੁਜ਼ਾਰੀ ’ਤੇ ਮੋਹਰ ਲਾਈ ਹੈ। ਜਲੰਧਰ ਵਿਚ ਜੋ ਹਾਂਪੱਖੀ ਮਾਹੌਲ ਬਣਿਆ ਹੈ, ਉਸ ਨੂੰ ਸਾਰਿਆਂ ਨੇ ਮਿਲ ਕੇ ਅੱਗੇ ਲਿਜਾਣਾ ਹੈ ਤਾਂ ਜੋ ਪਾਰਟੀ ਕਾਰਪੋਰੇਸ਼ਨ ਤੇ ਪੰਚਾਇਤੀ ਚੋਣਾਂ ਦੇ ਨਾਲ-ਨਾਲ ਲੋਕ ਸਭਾ ਦੀਆਂ ਆਮ ਚੋਣਾਂ ਵਿਚ ਵੀ ਜਿੱਤ ਹਾਸਲ ਕਰ ਸਕੇ।An invitation to office bearers to stand for elections

ALSO READ ;- Cyclone Biparjoy: ਪੰਜਾਬ ‘ਤੇ ਵੀ ਬਿਪਰਜੋਏ ਚੱਕਰਵਾਤ ਦਾ ਅਸਰ, 15 ਤੋਂ 17 ਤੱਕ ਅਲਰਟ…

ਇਸ ਮੌਕੇ ’ਤੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਜਨਤਾ ਵਿਚਕਾਰ ਲੈ ਕੇ ਜਾ ਰਹੇ ਹਾਂ। ਸਰਕਾਰ ਨੇ ਜਿੱਥੇ ਭ੍ਰਿਸ਼ਟਾਚਾਰ ’ਤੇ ਰੋਕ ਲਾਈ ਹੈ, ਉਥੇ ਹੀ ਦੂਜੇ ਪਾਸੇ ਜਨਤਾ ਨੂੰ ਮੁਫਤ ਬਿਜਲੀ ਦਾ ਲਾਭ ਦਿੱਤਾ ਹੈ। ਪਾਰਟੀ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਜ਼ਮੀਨੀ ਪੱਧਰ ਤਕ ਸੰਗਠਨ ਨੂੰ ਮਜ਼ਬੂਤੀ ਦੇਣ ਦੀ ਮੁਹਿੰਮ ਜਲਦ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਜਨਤਾ ਵਿਚਾਲੇ ਲਿਜਾਇਆ ਜਾਵੇਗਾ।An invitation to office bearers to stand for elections

Share post:

Subscribe

spot_imgspot_img

Popular

More like this
Related

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...

ਅਜਨਾਲਾ ਹਲਕੇ ਦੀਆਂ ਸਾਰੀਆਂ ਸੜਕਾਂ ਉੱਤੇ ਸੁਰੱਖਿਆ ਲਈ ਲਗਾਈ ਜਾਵੇਗੀ ਚਿੱਟੀ ਪੱਟੀ – ਧਾਲੀਵਾਲ 

ਅੰਮ੍ਰਿਤਸਰ, 28 ਦਸੰਬਰ 2024--- ਰਾਹਗੀਰਾਂ ਦੀ ਸੁਰੱਖਿਆ ਲਈ ਸੜਕਾਂ ਉੱਤੇ...

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ

ਚੰਡੀਗੜ੍ਹ, 28 ਦਸੰਬਰ: ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ...