Sunday, January 19, 2025

ਚੋਣਾਂ ‘ਚ ਹਾਰ ਪਿੱਛੋਂ ਅਕਾਲੀ ਦਲ ‘ਚ ਭੂਚਾਲ! ਸੁਖਬੀਰ ਬਾਦਲ ਨੂੰ ਖੁੱਲ੍ਹਾ ਪੱਤਰ…

Date:

An open letter to Sukhbir Badal

ਲੋਕ ਸਭਾ ਚੋਣਾਂ ਵਿਚ ਮਾੜੀ ਕਾਰਗੁਜ਼ਾਰੀ ਪਿੱਛੋਂ ਸ਼੍ਰੋਮਣੀ ਅਕਾਲੀ ਦਲ ਵਿਚ ਬਾਗੀ ਸੁਰਾਂ ਤਿੱਖੀਆਂ ਹੁੰਦੀਆਂ ਜਾ ਰਹੀਆਂ ਹਨ। ਖਾਸ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਲਾਮਬੰਦੀ ਵਧਦੀ ਜਾ ਰਹੀ ਹੈ। ਸੁਖਬੀਰ ਬਾਦਲ ਨੂੰ ਪ੍ਰਧਾਨਗੀ ਤੋਂ ਲਾਂਭੇ ਕਰਨ ਦੀ ਮੰਗ ਵੀ ਜ਼ੋਰ ਫੜਨ ਲੱਗੀ ਹੈ।

ਇਸੇ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਨੇ ਪਾਰਟੀ ਪ੍ਰਧਾਨ ਨੂੰ ਖੁੱਲ੍ਹਾ ਪੱਤਰ ਲਿਖਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਤੁਸੀ ਪਾਰਟੀ ਪ੍ਰਧਾਨ ਬਣੇ ਰਹੋ ਪਰ ਪਾਰਟੀ ਦੇ ਵਡੇਰੇ ਹਿੱਤਾਂ ਲਈ ਇਕ ਪੰਚ ਪ੍ਰਧਾਨੀ ਬਣਾ ਦੇਣੀ ਚਾਹੀਦੀ ਹੈ।

ਉਨ੍ਹਾਂ ਨੇ ਲਿਖਿਆ ਹੈ–
‘‘ਮੈ ਇਲੈਕਸ਼ਨ ਦੇ ਅਗਲੇ ਦਿਨ ਤੋਂ ਤੁਹਾਨੂੰ ਮਿਲ ਕੇ ਬੇਨਤੀ ਕਰਨਾ ਚਾਹੁੰਦਾ ਸੀ ਪਰ ਤੁਹਾਡੇ ਵੱਲੋਂ ਟਾਈਮ ਨਾ ਮਿਲਣ ਕਰਕੇ ਮੈਨੂੰ ਖੁੱਲੇ ਪੱਤਰ ਰਾਹੀਂ ਸੁਝਾਅ ਦੇਣੇ ਪੈ ਰਹੇ ਹਨ।
ਜੋ ਮੈਂ ਲਿਖ ਰਿਹਾਂ, ਹੋ ਸਕਦਾ ਹੈ ਤੁਹਾਨੂੰ ਚੰਗਾ ਨਾ ਲੱਗੇ ਪਰ ਪਾਰਟੀ ਦੇ ਵਡੇਰੇ ਹਿੱਤਾਂ ਲਈ ਤੁਹਾਨੂੰ ਸੁਝਾਅ ਦੇ ਰਿਹਾ ਹਾਂ 🙏
ਬੇਨਤੀ ਇਹ ਹੈ ਕਿ ਤੁਸੀਂ ਪਾਰਟੀ ਪ੍ਰਧਾਨ ਬਣੇ ਰਹੋ ਪਰ ਕਿਰਪਾ ਕਰਕੇ ਪਾਰਟੀ ਦੇ ਵਡੇਰੇ ਹਿੱਤਾਂ ਲਈ ਇਕ ਪੰਚ ਪ੍ਰਧਾਨੀ ਬਣਾ ਦਿਓ। ਜਿਸ ਵਿੱਚ: ਬਲਵਿੰਦਰ ਸਿੰਘ ਭੁੰਦੜ ਕਨਵੀਨਰ,
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੈਂਬਰ
ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ
ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਮੈਂਬਰ
ਸ: ਗੁਲਜ਼ਾਰ ਸਿੰਘ ਰਣੀਕੇ ਪ੍ਰਧਾਨ ਐਸਸੀ ਵਿੰਗ ਮੈਂਬਰ
ਸ: ਹੀਰਾ ਸਿੰਘ ਗਾਬੜੀਆ ਪ੍ਰਧਾਨ ਬੀਸੀ ਵਿੰਗ ਮੈਂਬਰ
ਸ੍ਰੀ ਐਨ ਕੇ ਸ਼ਰਮਾਂ ਪ੍ਰਧਾਨ ਟਰੇਡ ਤੇ ਇੰਡਸਟਰੀ ਵਿੰਗ ਮੈਂਬਰ
ਅਤੇ ਮੈਨੂੰ ਉਸ ਵਿੱਚ ਮੈਂਬਰ ਸਕੱਤਰ ਬਿਨਾਂ ਵੋਟ ਦੇ ਅਧਿਕਾਰ ਤੋਂ ਬਣਾ ਸਕਦੇ ਹੋ।
(ਕੋਰ ਕਮੇਟੀ ਦੀ ਸਲਾਹ ਨਾਲ ਕਨਵੀਨਰ ਜਾਂ ਮੈਬਰ ਹੋਰ ਕੋਈ ਵੀ ਹੋ ਸਕਦੇ ਹਨ)
ਇਹ ਐਲਾਨ ਕਰੋ ਕਿ ਇਹ ਪ੍ਰਜੀਡੀਅਮ 14 ਦਸੰਬਰ 2024 ਤੱਕ ਹੈ ਜਦੋਂ ਤੱਕ ਨਵੀਂ ਭਰਤੀ ਹੋ ਕੇ ਨਵੇਂ ਡੈਲੀਗੇਟਾਂ ਰਾਹੀਂ ਨਵੇਂ ਪ੍ਰਧਾਨ ਦੀ ਚੋਣ ਨਾ ਹੋ ਜਾਵੇ। ਉਸ ਸਮੇਂ ਤੱਕ ਪਾਰਟੀ ਦੇ ਸਾਰੇ ਫੈਸਲੇ ਉਪਰੋਕਤ ਜਾਂ ਜਿਹੜੀ ਵੀ ਪ੍ਰਜੀਡੀਅਮ ਬਣੇ ਉਹ ਕਰੇਗੀ। ਜਿਸ ਵਿੱਚ ਆਉਣ ਵਾਲੇ ਬਾਈ ਇਲੈਕਸ਼ਨ ਲੜਨਾ, ਐਸਜੀਪੀਸੀ ਦੀਆਂ ਵੋਟਾਂ ਬਣਾਉਣਾ ਤੇ ਜੇਕਰ ਜਨਰਲ ਇਲੈਕਸ਼ਨ ਆਉਂਦੀ ਹੈ ਉਹ ਲੜਾਉਣੀ, ਜੇਕਰ ਜਨਰਲ ਚੋਣਾਂ ਨਹੀਂ ਆਉਂਦੀਆਂ ਤਾਂ ਨਵੰਬਰ ਵਿੱਚ ਐਸਜੀਪੀਸੀ ਮੈਂਬਰਾਂ ਤੋਂ ਐਸਜੀਪੀਸੀ ਪ੍ਰਧਾਨ ਤੇ ਅੰਤਰਿੰਗ ਕਮੇਟੀ ਦੀ ਚੋਣ ਕਰਾਉਣੀ, ਪਾਰਟੀ ਦੀ ਭਰਤੀ ਆਦਿ ਸਾਰੇ ਸਿਆਸੀ ਕੰਮ ਪ੍ਰਜੀਡੀਅਮ ਦੇਖੇਗੀ। ਤੁਸੀਂ ਕਹੋ ਕਿ ਮੈਨੂੰ ਜਿੱਥੇ ਪਾਰਟੀ ਹੁਕਮ ਕਰੇਗੀ, ਮੈਂ ਪਹਿਰਾ ਦੇਵਾਂਗਾਂ।’’‘‘ਦੂਸਰਾ ਜੋ ਅਸੀਂ ਮੁਆਫ਼ੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਸ੍ਰੀ ਅਖੰਡਪਾਠ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਨਮੁੱਖ ਮੰਗ ਚੁੱਕੇ ਹਾਂ, ਮੈਂ ਉਸ ਸਮੇਂ 14 ਦਿਸੰਬਰ ਦੇ ਮੌਕੇ ਵੀ ਮੁਆਫ਼ੀ ਮੰਗਣ ਤੋਂ ਪਹਿਲਾਂ ਵੀ ਤੁਹਾਨੂੰ ਜੁਬਾਨੀ ਵੀ ਤੇ ਲਿਖਤੀ ਵੀ ਬੇਨਤੀ ਕੀਤੀ ਸੀ ਕਿ ਮੁਆਫ਼ੀ ਵਿਧੀ-ਵਿਧਾਨ ਮੁਤਾਬਕ ਲਿਖ ਕੇ ਮੰਗ ਲਈਏ ਜੋ ਸਜ਼ਾ ਸ੍ਰੀ ਅਕਾਲ ਤਖ਼ਤ ਲਾਵੇ, ਉਹ ਨਿਮਾਣੇ ਸਿੱਖ ਤਰ੍ਹਾਂ ਭੁਗਤੀਏ, ਪ੍ਰਮਾਤਮਾਂ ਭਲੀ ਕਰੇਗਾ।An open letter to Sukhbir Badal

also read ;- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਪਰ ਜਿਵੇਂ ਬਾਕੀ ਸਲਾਹਾਂ ਨੂੰ ਅਕਸਰ ਦਰਕਿਨਾਰ ਕਰ ਦਿੱਤਾ ਜਾਂਦਾ ਹੈ, ਠੀਕ ਉਸੇ ਤਰ੍ਹਾਂ ਇਹ ਸਲਾਹ ਵੀ ਉਸ ਸਮੇਂ ਨਹੀਂ ਮੰਨੀ ਗਈ।

ਪ੍ਰਧਾਨ ਜੀ ਹੁਣ ਵੀ ਗੱਲ ਉੱਥੇ ਹੀ ਖੜ੍ਹੀ ਹੈ ! ਸਾਡੇ ਨਾਲ ਪ੍ਰਮਾਤਮਾਂ ਰੁੱਸਿਆ ਹੈ ਤਾਂ ਹੀ ਇੰਨਾਂ ਮਾੜਾ ਹਾਲ ਹੋ ਰਿਹਾ ਹੈ। ਬੀਬਾ ਹਰਸਿਮਰਤ ਕੌਰ ਜੀ ਬਾਦਲ ਕਿਉਂ ਜਿੱਤੇ ਕਿਉਂਕਿ ਮਿਹਨਤ ਕਰਨ ਦੇ ਨਾਲ ਨਾਲ ਉਹ ਡੇਰੇ ਦੀ ਮੁਆਫ਼ੀ ਕਰਵਾਉਣ ਦੇ ਭਾਗੀਦਾਰ ਨਹੀਂ ਸਨ।

ਜੇਕਰ ਪੰਚ ਪ੍ਰਧਾਨੀ ਨਹੀਂ ਬਣਾਉਣੀ ਚਾਹੁੰਦੇ ਤਾਂ ਮੇਰੀ ਬੇਨਤੀ ਹੈ ਕਿ ਲਿਖਤੀ ਮੁਆਫ਼ੀ ਮੰਗ ਜ਼ਰੂਰ ਲਈਏ ਜੀ🙏 ਤੀਸਰਾ ਸੁਝਾਅ ਹੈ ਪਾਰਟੀ ਇੱਕ ਮਹੀਨੇ ਵਿੱਚ ਵੀ ਖੜੀ ਹੋ ਸਕਦੀ ਹੈ ਪਰ ਸ਼ਰਤ ਇਹ ਹੈ ਮੁਆਫ਼ੀ ਦੇ ਨਾਲ-ਨਾਲ ਮੇਰੀ ਸਲਾਹ ਮੁਤਾਬਕ ਇੱਕ ਮਹੀਨਾਂ ਚੱਲ ਕੇ ਦੇਖ ਲਓ।An open letter to Sukhbir Badal

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...