ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਵਿੱਚ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਦਾ ਕੰਮ ਜੰਗੀ ਪੱਧਰ ਤੇ ਜਾਰੀ

ਫਿਰੋਜ਼ਪੁਰ, 29 ਅਪ੍ਰੈਲ 2024.

            ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਿਰੋਜਪੁਰ ਡਾ.ਹਿਮਾਂਸੂ ਸਿਆਲ ਨੇ ਜਿਲ੍ਹੇ ਦੇ ਸਮੂਹ ਪਸ਼ੂ ਪਾਲਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪਿਛਲੇ ਦਿਨੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਪਸ਼ੂਆਂ ਨੂੰ ਮੁੰਹਖੁਰ ਦੀ ਬਿਮਾਰੀ ਦੇ ਲੱਛਣ ਪਾਏ ਗਏ ਸਨ। ਜਿਸ  ਕਰਕੇ ਵਿਭਾਗ ਵਲੋਂ 20 ਅਪ੍ਰੈਲ ਤੋਂ ਪਿੰਡਾ ਵਿੱਚ ਘਰ-ਘਰ ਜਾਕੇ ਮੁੰਹਖੁਰ ਬੀਮਾਰੀ ਦਾ ਮੁਫਤ ਟੀਕਾਕਰਨ ਕੀਤਾ ਜਾ ਰਿਹਾ ਹੈ।

            ਡਾ. ਹਿਮਾਂਸ਼ੂ ਸਿਆਲ ਨੇ ਜ਼ਿਲ੍ਹੇ ਦੇ ਪਸ਼ੂ ਪਾਲਕਾਂ ਨੂੰ ਇਸ ਟੀਕਾਕਰਨ ਮੁਹਿੰਮ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆ ਕਿਹਾ ਕਿ ਇਸ ਟੀਕਾਕਰਨ ਦਾ ਪਸ਼ੂਆਂ ਉਪਰ ਕੋਈ ਦੂਰਪ੍ਰਭਾਵ ਨਹੀਂ ਪੈਂਦਾ ਸਗੋਂ ਪਸ਼ੂਆਂ ਨੂੰ ਅਗਾਉਂ ਟੀਕਾਕਰਨ ਕਰਵਾਉਣ ਨਾਲ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਇਸ ਲਈ ਉਨਾਂ ਨੇ ਪਸ਼ੂ ਪਾਲਕਾਂ ਨੂੰ ਹਰ ਇੱਕ ਪਸ਼ੂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕੁਝ ਪਸ਼ੂ ਪਾਲਕ ਕਈ ਤਰ੍ਹਾਂ ਦੇ ਕਾਰਨ ਦੱਸ ਕੇ ਪਸ਼ੂਆਂ ਨੂੰ ਇਹ ਟੀਕੇ ਲਗਵਾਉਣ ਤੋਂ ਇੰਨਕਾਰ ਕਰਦੇ ਹਨ, ਜਿਸ ਨਾਲ ਉਸ ਪਿੰਡ ਅਤੇ ਨਾਲ ਲਗਦੇ ਪਿੰਡਾ ਵਿੱਚ ਬਿਮਾਰੀ ਫੈਲਣ ਦਾ ਖਤਰਾ ਵੱਧ ਸਕਦਾ ਹੈ। ਇਸ ਲਈ ਉਨਾਂ ਪਿੰਡਾ ਦੇ ਮੁਹਤਬਾਰ ਬੰਦਿਆਂ ਨੂੰ ਇਹ ਅਪੀਲ ਕੀਤੀ ਕਿ ਉਹ ਇਨ੍ਹਾਂ ਪਸ਼ੂ ਪਾਲਕਾਂ ਨੂੰ ਸਮਝਾਉਣ ਵਿੱਚ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕਰਨ ਤਾਂ ਜੋ ਮੂੰਹਖੁਰ ਰੋਗ ਦੇ ਟੀਕਾਕਰਨ ਦਾ 100 ਫੀਸਦੀ ਟੀਚਾ ਜਲਦ ਪੂਰਾ ਕਰਕੇ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ। 

[wpadcenter_ad id='4448' align='none']