Saturday, December 28, 2024

ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ ਪੰਜਾਬ ਟੂਰਿਜ਼ਮ ਸਮਿਟ : ਅਨਮੋਲ ਗਗਨ ਮਾਨ

Date:

ਚੰਡੀਗੜ, ਅਗਸਤ 9

ANMOL GAGAN MANN ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਪ੍ਰਫੁਲਤ ਕਰਨ ਅਤੇ ਇਥੋਂ ਦੇ ਸਭਿਆਚਾਰ ਅਤੇ ਅਮੀਰ ਵਿਰਾਸਤ ਬਾਰੇ ਦੁਨੀਆਂ ਨੂੰ ਜਾਣੂ ਕਰਾਉਣ ਲਈ ਪੰਜਾਬ ਦੇ ਇਤਿਹਾਸ ਵਿੱਚ ਜਲਦੀ ਹੀ ਪਹਿਲੀ ਵਾਰ ਪੰਜਾਬ ਟੂਰਿਜ਼ਮ ਸਮਿਟ ਕਰਵਾਇਆ ਜਾ ਰਿਹਾ ਹੈ।  

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਅਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਸਮਿਟ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮੰਗਲਵਾਰ ਨੂੰ ਪੰਜਾਬ ਭਵਨ ਚੰਡੀਗੜ ਵਿਖੇ ਮੀਟਿੰਗ ਕੀਤੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਪਹਿਲੀ ਵਾਰ ਹੋਣ ਜਾ ਰਹੇ ਪੰਜਾਬ ਟੁਰਿਜ਼ਮ ਸਮਿਟ ਵਿੱਚ ਹੋਰਨਾ ਤੋ ਇਲਾਵਾ ਦੇਸ਼ ਵਿਦੇਸ਼ ਵਿੱਚ ਬੈਠੇ ਐਨ.ਆਰ.ਆਈਜ਼ ਪੰਜਾਬੀਆਂ ਨੂੰ ਵੀ ਸੱਦਿਆ ਜਾਵੇਗਾ। 

READ ALSO : ਡੀਜੀਪੀ ਗੌਰਵ ਯਾਦਵ ਨੇ ਖੰਨਾ ਵਿੱਚ ਪੁਲਿਸ ਥਾਣੇ ਵਿਖੇ ਕਾਨਫਰੰਸ ਹਾਲ ਦਾ ਕੀਤਾ ਉਦਘਾਟਨ

ਮੰਤਰੀ ਨੇ ਕਿਹਾ ਕਿ ਪੰਜਾਬ ਟੂਰਿਜ਼ਮ ਸਮਿਟ ਦਾ ਮੁੱਖ ਉਦੇਸ਼ ਪੰਜਾਬ ‘ਚ ਸੈਰ ਸਪਾਟਾ ਅਤੇ ਵੱਡੇ ਪੱਧਰ ਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਹੈ । ਉਨ੍ਹਾਂ ਕਿਹਾ ਸਮਿਟ ਵਿੱਚ ਸੂਬੇ ਦੇ ਇਤਿਹਾਸ ਨਾਲ ਸਬੰਧਤ ਵੱਖ ਵੱਖ ਪਹਿਲੂਆਂ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ, ਸੈਮੀਨਾਰ ਅਤੇ ਵੱਖ ਵੱਖ ਈਵੈਂਟ ਕਰਵਾਏ ਜਾਣਗੇ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਣਮੁੱਲੇ ਤੇ ਬੇਮਿਸਾਲ ਇਤਿਹਾਸ ਨੂੰ ਜਿੰਦਾ ਰੱਖਣ ਤੇ ਅਗਲੀ ਪੀੜ੍ਹੀਂ ਨੂੰ ਇਸਦੀ ਜਾਣਕਾਰੀ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ANMOL GAGAN MANN

ਇਸ ਮੌਕੇ ਪ੍ਰਮੁੱਖ ਸਕੱਤਰ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਵਿਭਾਗ ਰਾਖੀ ਭੰਡਾਰੀ, ਸੀਈਓ ਨਿਵੇਸ਼ ਪ੍ਰੋਤਸ਼ਾਹਨ ਕੇ.ਕੇ.ਯਾਦਵ, ਸੰਚਾਲਕ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਮ੍ਰਿਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।ANMOL GAGAN MANN

Share post:

Subscribe

spot_imgspot_img

Popular

More like this
Related

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 28 ਦਸੰਬਰ 2024

Hukamnama Sri Harmandir Sahib Ji ਸੋਰਠਿ ਮਹਲਾ ੫ ॥ ਗੁਣ ਗਾਵਹੁ...

ਗੈਰ ਸਿੱਖ ਤਾਂ ਸ਼ਹਾਦਤਾਂ ਦਾ ਸਤਿਕਾਰ ਕਰਦੇ ਹਨ, ਪਰ ਅਸੀਂ ਕਿਉਂ ਭੁੱਲ ਰਹੇ ਹਾਂ ?

Non-Sikhs respect martyrdomਸਿਆਸੀ ਪਾਰਟੀ ਕਿਸੇ ਦੀ ਕੋਈ ਵੀ ਹੋਵੇ...

ਫਾਜ਼ਿਲਕਾ ਦੇ ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ

 ਫਾਜ਼ਿਲਕਾ 27 ਦਸੰਬਰ  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ...