ਖਟਕੜ ਕਲਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ

ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਉਣ ਦੇ ਮੰਤਵ ਨਾਲ ਲਿਆ ਫੈਸਲਾ

23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ, ਸਗੋਂ ਹਰ ਤਰ੍ਹਾਂ ਦੇ ਅਨਿਆਂ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ।

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਸਬੰਧੀ ਮਤਾ ਪਾਸ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 850 ਮੀਟਰ ਲੰਬੀ ਵਿਰਾਸਤੀ ਗਲੀ ਅਜਾਇਬ ਘਰ ਤੋਂ ਲੈ ਕੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਜਿੱਥੇ ਸੂਬੇ ਦੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪਾਏ ਬੇਮਿਸਾਲ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਦੇ ਹਿੱਤ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਨੂੰ ਇਸ ਪ੍ਰਾਜੈਕਟ ਲਈ ਤਿਆਰੀਆਂ ਸ਼ੁਰੂ ਕਰਨ ਲਈ ਕਹਿ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਵੇਲੇ ਦੇ ਦ੍ਰਿਸ਼ ਨੂੰ ਦਰਸਾਉਂਦਾ ਵੀਡੀਓ ਬਣਾਉਣ ਦਾ ਵੀ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ ਹੈ, ਸਗੋਂ ਅਸਲ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਤਹੱਈਆ ਕਰੇ।

Also Read : ਚਮਕੀਲਾ ਦੀ ਬਾਇਓਪਿਕ ‘ਤੇ ਦਿਲਜੀਤ ਦੋਸਾਂਝ, ਇਮਤਿਆਜ਼ ਅਲੀ, ਪਰਿਣੀਤੀ ਚੋਪੜਾ ਦਾ ਕੋਰਟ ਨੇ ਨੋਟਿਸ

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਠੋਸ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਹਰੇਕ ਵਿਅਕਤੀ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਹੀ ਨਹੀਂ, ਬਲਕਿ ਆਪਣੇ ਆਪ ਵਿੱਚ ਇਕ ਸੰਸਥਾ ਸਨ ਅਤੇ ਦੇਸ਼ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ `ਤੇ ਚੱਲਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਮੁਕਤ ਕਰਵਾਉਣ ਦੇ ਨਾਲ-ਨਾਲ ਗਰੀਬੀ ਅਤੇ ਭ੍ਰਿਸ਼ਟਾਚਾਰ ਮੁਕਤ ਭਾਰਤ ਦੀ ਕਲਪਨਾ ਵੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਅਜੇ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਨੂੰ ਚੁਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਵੋਟ ਦਾ ਅਧਿਕਾਰ ਮਿਲਣਾ ਯਕੀਨੀ ਬਣਾਉਣ ਲਈ ਮਹਾਨ ਕੌਮੀ ਆਗੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਬਿਨਾਂ ਕਿਸੇ ਡਰ ਭੈਅ ਦੇ ਹਿੱਸਾ ਲੈਣਾ ਹੀ ਦੇਸ਼ ਦੇ ਇਨ੍ਹਾਂ ਮਹਾਨ ਆਗੂਆਂ ਨੂੰ ਸੱਚੀ ਸ਼ਰਧਾਂਜਲੀ ਹੈ।

Saturday, December 28, 2024

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਬੀ.ਸੀ. ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

Date:

Announcement of office bearers

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਪਛੜੀਆਂ ਸ਼੍ਰੈਣੀਆਂ ਵਿੰਗ ਬੀ.ਸੀ ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਦੱਸਿਆ ਕਿ ਇਸ ਵਿੰਗ ਵਿੱਚ ਬੀ.ਸੀ ਵਿੰਗ ਨਾਲ ਸਬੰਧਤ ਹਰ ਵਰਗ ਨੂੰ ਨੁੁਮਾਇੰਦਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਆਗੂਆਂ ਨੂੰ ਬੀ.ਸੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ਵਿਚ ਹਰੀ ਸਿੰਘ ਪ੍ਰੀਤ ਟਰੈਕਟਰਜ ਨਾਭਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ ਮੈਂਬਰ ਐਸ.ਜੀ.ਪੀ.ਸੀ, ਭਾਈ ਰਾਮ ਸਿੰਘ ਮੈਂਬਰ ਐਸ.ਜੀ.ਪੀ.ਸੀ, ਸ. ਅਮਰਜੀਤ ਸਿੰਘ ਬਿੱਟੂ ਜਲੰਧਰ, ਸ. ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਐਸ.ਜੀ.ਪੀ.ਸੀ, ਸ. ਗੁਰਦੀਪ ਸਿੰਘ ਲੰਬੀ, ਸ. ਮੁਖਤਿਆਰ ਸਿੰਘ ਚੀਮਾ ਲੁਧਿਆਣਾ, ਸ .ਗੁਰਦੀਪ ਸਿੰਘ ਸੇਖਪੁਰਾ, ਸ. ਮਨਜੀਤ ਸਿੰਘ ਮੋਕਲ ਸ਼੍ਰੀ ਹਰਗੋਬਿੰਦਪੁਰ, ਭਾਈ ਯੋਗਰਾਜ ਸਿੰਘ ਦੀਨਾਨਗਰ, ਸ. ਬਲਿਹਾਰ ਸਿੰਘ ਫਿਰੋਜਪੁਰ ਸ਼ਹਿਰੀ, ਸ. ਕੁਲਵਿੰਦਰ ਸਿੰਘ ਬੱਬੂ ਸੈਣੀ ਹੁਸ਼ਿਆਰਪੁਰ, ਸ. ਹਰਜੀਤ ਸਿੰਘ ਸਾਬਕਾ ਪ੍ਰਧਾਨ ਨਗਰ ਪੰਚਾਇਤ ਰਾਮਪੁਰਾ ਫੁੂਲ ਅਤੇ ਸ. ਹਰਪ੍ਰੀਤ ਸਿੰਘ ਸ਼ੇਰਖਾਂ ਫਿਰੋਜਪੁਰ ਦਿਹਾਤੀ ਦੇ ਨਾਮ ਸ਼ਾਮਲ ਹਨ।Announcement of office bearers

also read – ਫਰੀਦਾਬਾਦ ‘ਚ ਕ੍ਰਾਈਮ ਬ੍ਰਾਂਚ ਦੀ ਟੀਮ ‘ਤੇ ਕੀਤਾ ਗਿਆ ਪਥਰਾਅ: 3 ਪੁਲਸ ਮੁਲਾਜ਼ਮ ਜ਼ਖਮੀ..

ਜਥੇਦਾਰ ਗਾਬੜੀਆ ਨੇ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਬੀ.ਸੀ ਵਿੰਗ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਸੁਖਵਿੰਦਰ ਸਿੰਘ ਦਾਨੀਪੁਰ, ਸ. ਹਰਦਿਆਲ ਸਿੰਘ ਭੱਟੀ ਪਟਿਆਲਾ, ਸ. ਪਰਵਿੰਦਰ ਸਿੰਘ ਸਮਰਾਲਾ, ਸ. ਸੁੱਚਾ ਸਿੰਘ ਧਰਮੀਫੌਜੀ, ਸ. ਸੰਤੋਖ ਸਿੰਘ ਸੈਣੀ ਬਲਾਚੌਰ, ਸ. ਗੁਰਨਾਮ ਸਿੰਘ ਠੇਕੇਦਾਰ ਅਨੰਦਪੁਰ ਸਾਹਿਬ, ਸ. ਸਵਰਨਜੀਤ ਸਿੰਘ ਬੌਬੀ ਰੋਪੜ੍ਹ, ਸ. ਜਸਵਿੰਦਰ ਸਿੰਘ ਜੈਲਦਾਰ ਰਾਜਪੁਰਾ, ਸ. ਨਰਿੰਦਰ ਸਿੰਘ ਬਿੱਟੂ ਅੰÇ੍ਰਮਤਸਰ ਸ਼ਹਿਰ, ਸ. ਅਮਰੀਕ ਸਿੰਘ ਮੱਲੀ ਅੰਮ੍ਰਿਤਸਰ ਈਸਟ, ਸ. ਬਖਮਿੰਦਰ ਸਿੰਘ ਮਾੜੀ ਟਾਂਡਾ ਸ੍ਰੀ ਹਰਗੋਬਿੰਦਪੁਰ, ਸ. ਅਮਰਜੀਤ ਸਿੰਘ ਅੰਮ੍ਰਿਤਸਰ ਦੱਖਣੀ, ਸ. ਕੁਲਵੀਰ ਸਿੰਘ ਸੋਨੂੰ ਚਮਕੌਰ ਸਾਹਿਬ, ਸ. ਰਜਿੰਦਰ ਸਿੰਘ ਚਮਕੌਰ ਸਾਹਿਬ, ਸ. ਕਰਨੈਲ ਸਿੰਘ ਸੈਣੀ ਹੁਸ਼ਿਆਰਪੁਰ, ਸ. ਰਣਧੀਰ ਸਿੰਘ ਮਠਾੜੂ ਨਾਭਾ, ਸ. ਦਵਿਦਰ ਸਿੰਘ ਫਿਰੋਜਪੁਰ ਸ਼ਹਿਰੀ, ਸ. ਗੁਰਬਚਨ ਸਿੰਘ ਰਾਮਪੁਰਾ ਫੂਲ, ਸ. ਬਲਦੇਵ ਸਿੰਘ ਚੰਦੜ ਫਿਰੋਜਪੁਰ ਦਿਹਾਤੀ ਅਤੇ ਵਿਸ਼ਾਲ ਪਠਾਨਕੋਟ ਦੇ ਨਾਮ ਸ਼ਾਮਲ ਹਨ।

ਜਥੇਦਾਰ ਗਾਬੜੀਆ ਨੇ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਬੀ.ਸੀ ਵਿੰਗ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਭੁਪਿੰਦਰ ਸਿੰਘ ਜਾਡਲਾ ਨਵਾਂਸ਼ਹਿਰ, ਸ. ਨਰਿੰਦਰ ਸਿੰਘ ਸੇਖਵਾਂ ਗੁਰਦਾਸਪੁਰ, ਸ. ਨਰਿੰਦਰਪਾਲ ਸਿੰਘ ਸਾਬਕਾ ਕੌਂਸਲਰ ਮੋਗਾ, ਸ. ਹਰਪਾਲ ਸਿੰਘ ਸਰਾਓ ਰਾਜਪੁਰਾ, ਸ. ਰਜਿੰਦਰ ਸਿੰਘ ਜੀਤ ਖੰਨਾ, ਸ. ਮਨਮੋਹਨ ਸਿੰਘ ਬੰਟੀ ਅੰਮ੍ਰਿਤਸਰ ਈਸਟ, ਸ. ਅਮਰੀਕ ਸਿੰਘ ਚੂਹੇਵਾਲ ਸ਼੍ਰੀ ਹਰਗੋਬਿੰਦਪੁਰ, ਸ. ਸੁਰਜੀਤ ਸਿੰਘ ਕੰਡਾ ਅੰਮ੍ਰਿਤਸਰ ਦੱਖਣੀ, ਸ. ਗੁਰਬਚਨ ਸਿੰਘ ਚਮਕੌਰ ਸਾਹਿਬ, ਡਾ. ਪਰਮਜੀਤ ਸਿੰਘ ਹੁਸ਼ਿਆਰਪੁਰ, ਸ. ਗੁਰਬਚਨ ਸਿੰਘ ਸਾਹੋਵਾਲ ਦੀਨਾਨਗਰ, ਸ਼੍ਰੀ ਜਗਸੀਰ ਦਾਸ ਜੱਗਾ ਰਾਮਪੁਰਾ ਫੁਲ, ਸ. ਅਮਰਜੀਤ ਸਿੰਘ ਫਿਰੋਜਪੁਰ ਸ਼ਹਿਰੀ, ਸ. ਭਗਵਾਨ ਸਿੰਘ ਸ਼ਾਮਾ ਫਿਰੋਜਪੁਰ ਦਿਹਾਤੀ ਦੇ ਨਾਮ ਸ਼ਾਮਲ ਹਨ।Announcement of office bearers

Share post:

Subscribe

spot_imgspot_img

Popular

More like this
Related