Another big blow to the employees ਪੰਜਾਬ ਸਰਕਾਰ ਨੇ ਡਿਸਟੈਂਸ ਐਜੂਕੇਸ਼ਨ ਜ਼ਰੀਏ ਇੰਜੀਨੀਅਰਿੰਗ ਦੀ ਡਿਗਰੀ ਹਾਸਲ ਕਰਨ ਵਾਲੇ ਮੁਲਾਜ਼ਮਾਂ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਦੇ ਤਹਿਤ ਹੁਣ ਇਸ ਸ਼੍ਰੇਣੀ ਦੇ ਮੁਲਾਜ਼ਮਾਂ ਦੀ ਪ੍ਰਮੋਸ਼ਨ ‘ਤੇ ਰੋਕ ਲਾ ਦਿੱਤੀ ਗਈ ਹੈ।
ਲੋਕਲ ਬਾਡੀਜ਼ ਵਿਭਾਗ ਅਧੀਨ ਆਉਂਦੇ ਵਿਭਾਗਾਂ ਨਗਰ ਨਿਗਮ, ਇੰਪਰੂਵਮੈਂਟ ਟਰੱਸਟ, ਮਿਊਂਸੀਪਲ ਕਮੇਟੀਆਂ ਅਤੇ ਸੀਵਰੇਜ ਬੋਰਡ ‘ਚ ਕੰਮ ਕਰ ਰਹੇ ਮੁਲਾਜ਼ਮਾਂ ਵੱਲੋਂ ਪਿਛਲੇ ਸਮੇਂ ਦੌਰਾਨ ਡਿਸਟੈਂਸ ਐਜੂਕੇਸ਼ਨ ਜ਼ਰੀਏ ਹਾਸਲ ਕੀਤੀ ਇੰਜੀਨੀਅਰਿੰਗ ਦੀ ਡਿਗਰੀ ਦੇ ਦਮ ‘ਤੇ ਪ੍ਰਮੋਸ਼ਨ ਲਈ ਗਈ |
ਸਰਕਾਰ ਵੱਲੋਂ ਇਸ ਸ਼੍ਰੇਣੀ ਦੇ ਮੁਲਾਜ਼ਮਾਂ ਨੂੰ ਰਿਵਰਟ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਸ ਤਰ੍ਹਾਂ ਦੇ ਮਾਮਲਿਆਂ ‘ਚ ਕੋਈ ਕਾਰਵਾਈ ਕਰਨ ‘ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਕਈ ਕੋਰਟ ਕੇਸ ਚੱਲ ਰਹੇ ਹਨ। ਇਸ ਦੌਰਾਨ ਲੋਕਲ ਬਾਡੀਜ਼ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵੱਲੋਂ ਇਕ ਸਰਕੂਲਰ ਜਾਰੀ ਕੀਤਾ ਗਿਆ ਹੈ।
READ ALSO :ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ ‘ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨ 10 ਸਤੰਬਰ
ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਵੱਲੋਂ ਜਾਰੀ ਇਕ ਰਿਪੋਰਟ ਦਾ ਹਵਾਲਾ ਦਿੱਤਾ ਜਾ ਰਿਹਾ ਹੈ, ਜਿਸ ਦੇ ਮੁਤਾਬਕ ਡਿਸਟੈਂਸ ਐਜੂਕੇਸ਼ਨ ਜ਼ਰੀਏ ਹਾਸਲ ਕੀਤੀ ਇੰਜੀਨੀਅਰਿੰਗ ਦੀ ਡਿਗਰੀ ਨੂੰ ਮਨਜ਼ੂਰੀ ਨਾ ਦੇਣ ਦੀ ਪੁਸ਼ਟੀ ਕੀਤੀ ਗਈ ਹੈ। Another big blow to the employees
ਇਸ ਦੇ ਮੱਦੇਨਜ਼ਰ ਡਿਸਟੈਂਸ ਐਜੂਕੇਸ਼ਨ ਜ਼ਰੀਏ ਹਾਸਲ ਕੀਤੀ ਗਈ ਇੰਜੀਨੀਅਰਿੰਗ ਦੀ ਡਿਗਰੀ ਦੇ ਆਧਾਰ ‘ਤੇ ਮੁਲਾਜ਼ਮਾਂ ਦੀ ਪ੍ਰਮੋਸ਼ਨ ‘ਤੇ ਰੋਕ ਲਾ ਦਿੱਤੀ ਗਈ ਹੈ। ਇਸ ਨੂੰ ਲੈ ਕੇ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਫ਼ੈਸਲਾ ਮੁਲਾਜ਼ਮਾਂ ਨੂੰ ਰਿਵਰਟ ਕਰਨ ਦੇ ਮਾਮਲੇ ‘ਚ ਅਦਾਲਤ ਤੋਂ ਸਟੇ ਹਾਸਲ ਕਰਨ ਵਾਲੇ ਮੁਲਾਜ਼ਮਾਂ ‘ਤੇ ਵੀ ਲਾਗੂ ਹੋਵੇਗਾ। Another big blow to the employees