ਹਰੇਕ ਵਰੇਗ ਦੇ ਲੋਕਾਂ ਵੱਲੋਂ ਨਸ਼ਾ ਵਿਰੋਧੀ ਸਾਈਕਲ ਰੈਲੀ ਨੂੰ ਵੱਡਾ ਹੁੰਗਾਰਾ

Date:

ਲੁਧਿਆਣਾ, 17 ਨਵੰਬਰ


Anti drug bike rally ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੱਢੀ ਗਈ ਵਿਸ਼ਾਲ ਨਸ਼ਾ ਵਿਰੋਧੀ ਰੈਲੀ ਨੂੰ ਹਰੇਕ ਵਰਗ ਦੇ ਲੋਕਾਂ ਨੇ ਵੱਡਾ ਹੁੰਗਾਰਾ ਦਿੱਤਾ।


ਮੋਹਣ ਸਿੰਘ ਹੁਸੈਨੀਵਾਲਾ ਨੇ ਕਿਹਾ ਕਿ ਉਹ ਅੱਜ ਇਸ ਰੈਲੀ ਵਿੱਚ ਵਿਸ਼ੇਸ਼ ਤੌਰ ਉੱਤੇ ਸ਼ਾਮਿਲ ਹੋਣ ਲਈ ਆਏ ਹਨ। ਉਹ ਆਪਣੇ ਨਾਲ ਹੁਸੈਨੀਵਾਲਾ ਦੀ ਪਵਿੱਤਰ ਮਿੱਟੀ ਵੀ ਨਾਲ ਲਿਆਏ ਹਨ। ਉਨ੍ਹਾਂ ਕਿਹਾ ਕਿ ਹੁਣ ਸਰਹੱਦੀ ਇਲਾਕਿਆਂ ਵਿਚ ਵੀ ਲੋਕ ਨਸ਼ੇ ਦਾ ਲੱਕ ਤੋੜਨ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਲੱਗੇ ਹਨ। ਪੰਜਾਬ ਸਰਕਾਰ ਦੇ ਨਸ਼ੇ ਨੂੰ ਖਤਮ ਕਰਨ ਲਈ ਯਤਨ ਇਕ ਦਿਨ ਸਫ਼ਲ ਹੋਣਗੇ।


ਬਰਜਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਸਾਰੇ ਸਾਥੀ ਸਾਈਕਲਿੰਗ ਕਰਦੇ ਹਨ ਪਰ ਹੁਣ ਪੰਜਾਬ ਸਰਕਾਰ ਨੇ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਦੇ ਨਾਲ-ਨਾਲ ਸਾਈਕਲ ਦੀ ਸਵਾਰੀ ਨੂੰ ਉਤਸ਼ਾਹਤ ਕਰਨ ਦਾ ਵੀ ਉਪਰਾਲਾ ਕੀਤਾ ਹੈ ਜਿਸ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ, ਉਹ ਘੱਟ ਹੈ। ਇਸ ਉਪਰਾਲੇ ਨਾਲ ਲੋਕ ਸਾਈਕਲ ਚਲਾਉਣ ਵੱਲ ਹੋਰ ਉਤਸ਼ਾਹਿਤ ਹੋਣਗੇ।


ਇਸ ਨੇਕ ਉਪਰਾਲੇ ਦਾ ਸਮਰਥਨ ਕਰਦਿਆਂ ਅਸ਼ਵਨੀ ਬੱਸੀ ਸੁਨਾਮ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਅਜਿਹੀ ਸਾਈਕਲ ਰੈਲੀ ਇਕ ਸਾਲ ਪਹਿਲਾਂ ਸੰਗਰੂਰ ਵਿਖੇ ਵੀ ਕੱਢੀ ਗਈ ਸੀ ਅਤੇ ਇਸ ਰੈਲੀ ਦੀ ਅਗਵਾਈ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸੀ। ਅੱਜ ਦੂਜੀ ਵਾਰ ਉਹ ਅਜਿਹੀ ਰੈਲੀ ਵਿਚ ਭਾਗ ਲੈਣ ਲਈ ਵਿਸ਼ੇਸ਼ ਤੌਰ ’ਤੇ ਸੁਨਾਮ ਤੋਂ ਆਏ ਹਨ। ਉਹ ਆਪਣੇ ਨਾਲ ਸ਼ਹੀਦ ਊਧਮ ਸਿੰਘ ਸੁਨਾਮ ਜੀ ਦੇ ਘਰ ਦੀ ਮਿੱਟੀ ਵੀ ਨਾਲ ਲਿਆਏ ਹਨ।

READ ALSO : ਕੇਂਦਰ ਦੀ ਤਰਜ਼ ‘ਤੇ ਪੰਜਾਬ ਵਿੱਚ ਲਾਗੂ ਕੀਤੀ ਜਾਵੇਗੀ ਖੇਡ ਨੀਤੀ


ਹਰਜੀਤ ਸਿੰਘ ਗਿੱਲ ਅਤੇ ਵਿਨੇ ਢੰਡ ਨੇ ਕਿਹਾ ਕਿ ਲੁਧਿਆਣਾ ਸਾਈਕਲ ਸਨਅਤ ਦਾ ਹੱਬ ਹੈ। ਇਸ ਸ਼ਹਿਰ ਤੋਂ ਅਜਿਹੀ ਰੈਲੀ ਸ਼ੁਰੂ ਕਰਨ ਨਾਲ ਇੱਥੇ ਸਾਈਕਲ ਸਨਅਤ ਨੂੰ ਹੁਲਾਰਾ ਮਿਲੇਗਾ, ਉਥੇ ਹੀ ਆਮ ਲੋਕਾਂ ਵਿਚ ਵੀ ਸਾਈਕਲ ਚਲਾਉਣ ਦਾ ਰੁਝਾਨ ਵਧੇਗਾ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਦੇ ਨਾਲ-ਨਾਲ ਖੇਡਾਂ ਨਾਲ ਜੋੜਨ ਦੇ ਉਪਰਾਲੇ ਸ਼ਲਾਘਾਯੋਗ ਹਨ।


ਵਿਸ਼ਾਲ ਆਹਲੂਵਾਲੀਆ ਨੇ ਕਿਹਾ ਕਿ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਜ਼ਰੂਰੀ ਹੈ ਕਿ ਜ਼ਮੀਨੀ ਪੱਧਰ ਉੱਤੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੀਆਂ ਗਤੀਵਿਧੀਆਂ ਨਿਰੰਤਰ ਕਰਵਾਉਣੀਆਂ ਚਾਹੀਦੀਆਂ ਹਨ।


ਇਸ ਉਪਰਾਲੇ ਦੀ ਸ਼ਲਾਘਾ ਕਰਿਦਆਂ ਜਸਮਨ ਬੰਬੇ ਸਾਈਕਲਜ਼ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ੇ ਦੇ ਕੋਹੜ ਤੋਂ ਮੁਕਤੀ ਦਿਵਾਉਣ ਲਈ ਪੁਰਜ਼ੋਰ ਯਤਨ ਕਰ ਰਹੀ ਹੈ। ਹੁਣ ਲੋਕ ਵੀ ਇਸ ਵਿਚ ਪੂਰਾ ਸਹਿਯੋਗ ਕਰ ਰਹੇ ਹਨ। ਇਹ ਇੱਕ ਚੰਗੀ ਪਹਿਲ ਹੈ ਅਤੇ ਹੌਲੀ ਹੌਲੀ ਇਹ ਯਤਨ ਇਕ ਲਹਿਰ ਵਿੱਚ ਤਬਦੀਲ ਹੋਣਗੇ।


ਵਿਦਿਆਰਥੀ ਅਨਮੋਲ ਸਿੰਘ ਨੇ ਕਿਹਾ ਕਿ ਉਹ ਹਾਲੇ ਸਕੂਲ ਵਿੱਚ ਹੀ ਪੜ੍ਹਦਾ ਹੈ। ਉਸ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਉਸ ਨੇ ਕਈ ਅਜਿਹੇ ਬੱਚੇ ਵੀ ਦੇਖੇ ਹਨ ਜੋ ਛੋਟੀ ਉਮਰ ਵਿਚ ਹੀ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਗਏ ਸਨ। ਪਰ ਹੁਣ ਸਮਾਂ ਬੜੀ ਤੇਜ਼ੀ ਨਾਲ ਬਦਲ ਰਿਹਾ ਹੈ। ਨੌਜਵਾਨ ਖੇਡਾਂ ਅਤੇ ਸਾਈਕਲਿੰਗ ਨਾਲ ਜੁੜਨ ਲੱਗੇ ਹਨ। ਉਸ ਨੇ ਕਿਹਾ ਕਿ ਉਹ ਅਤੇ ਉਸ ਦੇ ਕਈ ਸਾਥੀ ਅੱਜ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਆਏ ਹਨ। Anti drug bike rally

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...